ਦੋਵੇਂ ਬਾਦਲਾਂ ਅਤੇ ਸੁਮੇਧ ਸੈਣੀ ਨੂੰ ਹਿਰਾਸਤ 'ਚ ਲੈ ਕੇ ਪੁੱਛ-ਗਿੱਛ ਹੋਵੇ : ਰੰਧਾਵਾ
Published : Sep 3, 2018, 11:00 am IST
Updated : Sep 3, 2018, 11:00 am IST
SHARE ARTICLE
Sukhjinder Singh Randhawa
Sukhjinder Singh Randhawa

ਪੰਜਾਬ ਦੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵਲੋਂ ਬੇਅਦਬੀ ਦੀ ਘਟਨਾ ਉਪਰੰਤ ਰੋਸ ਪ੍ਰਦਰਸ਼ਨ ਕਰ ਰਹੇ............

ਚੰਡੀਗੜ੍ਹ  : ਪੰਜਾਬ ਦੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵਲੋਂ ਬੇਅਦਬੀ ਦੀ ਘਟਨਾ ਉਪਰੰਤ ਰੋਸ ਪ੍ਰਦਰਸ਼ਨ ਕਰ ਰਹੇ ਬੇਕਸੂਰ ਸਿੱਖਾਂ ਉਤੇ ਉਨ੍ਹਾਂ ਵਲੋਂ ਗੋਲੀ ਨਾ ਚਲਾਉਣ ਦੇ ਦਿਤੇ ਹੁਕਮ ਦੇ ਬਿਆਨ ਉਤੇ ਕਿਹਾ ਕਿ ਸਾਬਕਾ ਮੁੱਖ ਮੰਤਰੀ ਇਹ ਸਪੱਸ਼ਟ ਕਰਨ ਕਿ ਬਹਿਬਲ ਕਲਾਂ ਅਤੇ ਕੋਟਕਪੂਰਾ ਵਿਖੇ ਗੋਲੀ ਚਲਾਉਣ ਦੇ ਹੁਕਮ ਜੇਕਰ ਉਨ੍ਹਾਂ ਨੇ ਨਹੀਂ ਦਿਤੇ ਸਨ ਤਾਂ ਕਿ ਇਹ ਹੁਕਮ ਉਸ ਵੇਲੇ ਦੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਜਾਂ ਡੀਜੀਪੀ ਸੁਮੇਧ ਸਿੰਘ ਸੈਣੀ ਨੇ ਦਿਤੇ ਸਨ। 

ਸ. ਰੰਧਾਵਾ ਨੇ ਕਿਹਾ ਕਿ ਗੋਲੀ ਚਲਾਉਣ ਦੇ ਹੁਕਮ ਕਿਸ ਨੇ ਦਿੱਤੀ, ਇਸ ਦਾ ਪਤਾ ਲਗਾਉਣ ਲਈ ਇਨ੍ਹਾਂ ਤਿੰਨਾਂ ਵਿਅਕਤੀਆਂ ਪਰਕਾਸ਼ ਸਿੰਘ ਬਾਦਲ, ਸੁਖਬੀਰ ਸਿੰਘ ਬਾਦਲ ਤੇ ਸੁਮੇਧ ਸਿੰਘ ਸੈਣੀ ਨੂੰ ਹਿਰਾਸਤ ਵਿਚ ਲੈ ਕੇ ਪੁੱਛ-ਗਿੱਛ ਕਰਨੀ ਬਣਦੀ ਹੈ। ਸ. ਰੰਧਾਵਾ ਨੇ ਕਿਹਾ ਕਿ ਹੈਰਾਨੀ ਦੀ ਗੱਲ ਹੈ ਕਿ ਪ੍ਰਕਾਸ਼ ਸਿੰਘ ਬਾਦਲ ਦੀ ਅੱਧੀ ਰਾਤ ਨੂੰ ਫ਼ਰੀਦਕੋਟ ਪ੍ਰਸ਼ਾਸਨ ਤੇ ਡੀਜੀਪੀ ਨਾਲ ਗੱਲਬਾਤ ਹੁੰਦੀ ਹੈ ਪਰ ਉਹ ਗੋਲੀ ਚਲਾਉਣ ਦਾ ਹੁਕਮ ਨਹੀਂ ਦਿੰਦੇ ਤਾਂ ਵੀ ਪੁਲਿਸ ਵਲੋਂ ਨਿਰਦੋਸ਼ ਸਿੱਖਾਂ ਉਤੇ ਗੋਲੀ ਚਲਾਈ ਜਾਂਦੀ ਹੈ।

ਉਨ੍ਹਾਂ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਨੂੰ ਪਹਿਲਾਂ ਆਪਣੇ ਪੁੱਤਰ ਤੋਂ ਪੁੱਛ ਲੈਣਾ ਚਾਹੀਦਾ ਹੈ ਕਿ ਗੋਲੀ ਉਨ੍ਹਾਂ ਦੇ ਹੁਕਮਾਂ ਉਤੇ ਤਾਂ ਨਹੀਂ ਚਲਾਈ ਗਈ। ਉਨ੍ਹਾਂ ਨਾਲ ਹੀ ਸ ਬਾਦਲ ਨੂੰ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਿੰਨੇ ਵੱਡੇ ਸਿੱਖ ਹਨ, ਇਸ ਲਈ ਅਖੌਤੀ ਪੰਥਕ ਅਕਾਲੀਆਂ ਤੋਂ ਸਰਟੀਫ਼ਿਕੇਟ ਲੈਣ ਦੀ ਲੋੜ ਨਹੀਂ। 
ਕੁਝ ਬੋਲਣ ਤੋਂ ਪਹਿਲਾ ਬਾਦਲ ਪਰਿਵਾਰ ਆਪਣੀ ਪੀੜੀ ਹੇਠਾਂ ਸੋਟਾ ਫੇਰੇ। ਸ. ਰੰਧਾਵਾ ਨੇ ਅੱਜ ਦੇ ਮੀਡੀਆ ਵਿਚ ਸੁਖਬੀਰ ਸਿੰਘ ਬਾਦਲ ਦੇ ਉਸ ਛਪੇ ਬਿਆਨ 'ਤੇ ਵੀ ਅਕਾਲੀ ਦਲ ਤੋਂ ਸਪੱਸ਼ਟੀਕਰਨ ਮੰਗਿਆ ਹੈ ਜਿਸ ਵਿਚ ਅਕਾਲੀ ਦਲ ਵਲੋਂ ਵਾਕਆਊਟ ਕਰਨ ਦਾ ਫੈਸਲੇ ਦੇ ਪਿੱਛੇ ਉਨ੍ਹਾਂ ਨੂੰ ਬਹਿਸ ਵਿਚ ਬੋਲਣ ਲਈ ਮਿਲੇ

ਘੱਟ ਸਮੇਂ ਨੂੰ ਦੱਸ ਰਹੇ ਸਨ ਜਦੋਂਕਿ ਹੁਣ ਸੁਖਬੀਰ ਸਿੰਘ ਬਾਦਲ ਕਹਿ ਰਹੇ ਹਨ ਕਿ ਵਾਕਆਊਟ ਦਾ ਫ਼ੈਸਲਾ ਕੋਰ ਕਮੇਟੀ ਦੀ ਮੀਟਿੰਗ ਵਿਚ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਿਚ ਕੀਤਾ ਗਿਆ। ਉਨ੍ਹਾਂ ਕਿਹਾ ਕਿ ਅਕਾਲੀ ਦਲ ਵਲੋਂ ਅਪਣੇ ਕੀਤੇ ਬੱਜਰ ਗੁਨਾਹਾਂ ਕਾਰਨ ਲੋਕਾਂ ਦਾ ਸਾਹਮਣਾ ਕਰਨ ਦੀ ਹਿੰਮਤ ਨਹੀਂ ਹੈ ਅਤੇ ਉਹ ਸਦਨ ਦੇ ਅੰਦਰ ਅਤੇ ਬਾਹਰ ਲੋਕਾਂ ਦਾ ਸਾਹਮਣਾ ਕਰਨ ਤੋਂ ਭੱਜ ਰਹੇ ਹਨ। ਉਨ੍ਹਾਂ ਕਿਹਾ ਕਿ ਪਰਕਾਸ਼ ਸਿੰਘ ਬਾਦਲ ਹੁਣ ਝੂਠੇ ਬਿਆਨਾਂ ਨਾਲ ਆਪਣਾ ਪੱਖ ਦੱਸਣ ਦੀ ਕੋਸ਼ਿਸ਼ ਕਰ ਰਹੇ ਹਨ ਜਿਸ ਉਪਰ ਸੂਬੇ ਦੇ ਲੋਕ ਬਿਲਕੁਲ ਵੀ ਵਿਸ਼ਵਾਸ ਨਹੀਂ ਕਰਨਗੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'ਚੋਰ ਵੀ ਕਹਿੰਦਾ ਮੈਂ ਚੋਰੀ ਨਹੀਂ ਕੀਤੀ, ਜੇ Kejriwal ਬੇਕਸੂਰ ਨੇ ਤਾਂ ਸਬੂਤ ਪੇਸ਼ ਕਰਨ'

29 Mar 2024 11:53 AM

Punjab-Delhi 'ਚ ਤੋੜੇਗੀ BJP GOVT ! ਕੌਰ ਗਰੁੱਪ ਦੀ ਮੀਟਿੰਗ ਤੋਂ ਪਹਿਲਾ ਬੋਲਿਆ ਆਗੂ, ਕੋਈ ਸਾਡੇ ਕੋਲ ਆਉਂਦਾ ਹੈ...

29 Mar 2024 11:34 AM

Mukhtar Ansari ਦੀ ਹੋਈ ਮੌਤ, Jail 'ਚ ਪਿਆ ਦਿਲ ਦਾ ਦੌਰਾ, UP ਦੇ ਕਈ ਜ਼ਿਲ੍ਹਿਆਂ 'ਚ High Alert

29 Mar 2024 9:33 AM

ਬਾਬਾ ਤਰਸੇਮ ਸਿੰਘ ਦੇ ਕਤਲ ਦਾ CCTV, ਦੇਖੋ ਕਿਵੇਂ ਕੁਰਸੀ 'ਤੇ ਬੈਠੇ ਬਾਬਾ ਤਰਸੇਮ ਸਿੰਘ ਨੂੰ ਬਦਮਾਸ਼ਾਂ ਨੇ ਮਾਰੀਆਂ..

28 Mar 2024 4:40 PM

'ਸਾਈਕਲ ਦਾ ਵੀ ਸਟੈਂਡ ਹੁੰਦਾ, ਆਹ ਰਿੰਕੂ ਦਾ ਕੋਈ ਸਟੈਂਡ ਹੀ ਨਹੀਂ, ਮੈਂ ਤਾਂ ਹੈਰਾਨ ਹਾਂ'

28 Mar 2024 3:17 PM
Advertisement