
ਥਾਣਾ ਧਾਰੀਵਾਲ ਦੇ ਅਧੀਨ ਆਉਂਦੇ ਪਿੰਡ ਵਿਚ ਬੀਤੇ ਦਿਨ ਮਾਸੂਮ ਬੱਚੀ ਦੇ ਨਾਲ ਦਰਿੰਦਗੀ ਤੋਂ ਬਾਅਦ ਕਤਲ ਕਰ ਦਿਤਾ ਗਿਆ ਸੀ............
ਧਾਰੀਵਾਲ : ਥਾਣਾ ਧਾਰੀਵਾਲ ਦੇ ਅਧੀਨ ਆਉਂਦੇ ਪਿੰਡ ਵਿਚ ਬੀਤੇ ਦਿਨ ਮਾਸੂਮ ਬੱਚੀ ਦੇ ਨਾਲ ਦਰਿੰਦਗੀ ਤੋਂ ਬਾਅਦ ਕਤਲ ਕਰ ਦਿਤਾ ਗਿਆ ਸੀ, ਪੀੜਤ ਪਰਵਾਰ ਨਾਲ ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਲੋਕ ਸਭਾ ਮੈਂਬਰ ਗੁਰਦਾਸਪੁਰ ਸੁਨੀਲ ਜਾਖੜ ਨੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਇਸ ਵਾਪਰੀ ਘਟਨਾ ਦੀ ਤਿਖੇ ਸ਼ਬਦਾਂ ਵਿਚ ਨਿੰਦਾ ਕਰਦਿਆਂ ਕਿਹਾ ਕਿ ਪੀੜਤ ਪਰਵਾਰ ਨੂੰ ਜੋ ਵੀ ਆਰਥਕ ਸਹਾਇਤਾ ਦੀ ਜ਼ਰੂਰਤ ਪਵੇਗੀ ਤਾਂ ਕਾਂਗਰਸ ਪਾਰਟੀ ਉਨ੍ਹਾਂ ਦੇ ਹਮੇਸ਼ਾ ਨਾਲ ਹੈ।
ਸਾਂਸਦ ਸ੍ਰੀ ਜਾਖੜ ਨੇ ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਸਿਆ ਕਿ ਬੀਤੀ 5 ਅਗੱਸਤ ਨੂੰ ਜੋ ਘਿਨਾਉਣੀ ਤੇ ਮੰਦਭਾਗੀ ਘਟਨਾ ਵਾਪਰੀ ਹੈ, ਉਸ ਦੀ ਜਿੰਨੀ ਵੀ ਨਿੰਦਾ ਕੀਤੀ ਜਾਵੇ ਉਹ ਘੱਟ ਹੈ। ਇਸ ਮੌਕੇ ਪੱਤਰਕਾਰਾਂ ਵਲੋਂ ਪੁਛੇ ਇਕ ਸਵਾਲ ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੌਣਾ ਹੋਣ ਕਾਰਨ ਆਦਰਸ਼ ਚੋਣ ਜਾਬਤਾ ਲਾਗੂ ਹੈ ਪਰ ਜਾਬਤਾ ਖ਼ਤਮ ਹੋਣ ਤੋਂ ਬਾਅਦ ਪੀੜਤ ਪਰਵਾਰ ਦੇ ਇਕ ਜੀਅ ਨੂੰ ਯੋਗਤਾ ਅਨੁਸਾਰ ਸਰਕਾਰੀ ਨੌਕਰੀ ਅਤੇ ਦੋ ਲੱਖ ਰੁਪਏ ਦੀ ਆਰਥਕ ਮਦਦ ਕੀਤੀ ਜਾਵੇਗੀ।