ਬਿਨਾਂ ਲੋੜੀਂਦੇ ਇੰਤਜ਼ਾਮਾਂ ਤੋਂ ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ...
Published : Sep 3, 2018, 5:02 pm IST
Updated : Sep 3, 2018, 5:07 pm IST
SHARE ARTICLE
SAD
SAD

ਬਿਨਾਂ ਲੋੜੀਂਦੇ ਇੰਤਜ਼ਾਮਾਂ ਤੋਂ ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ ਹੋਈਆਂ: ਅਕਾਲੀ ਦਲ

ਚੰਡੀਗੜ :ਸ਼੍ਰੋਮਣੀ ਅਕਾਲੀ ਦਲ ਨੇ ਅੱਜ ਸੂਬਾ ਚੋਣ ਕਮਿਸ਼ਨ ਨੂੰ ਇਹ ਯਕੀਨੀ ਬਣਾਉਣ ਦੀ ਅਪੀਲ ਕੀਤੀ ਹੈ ਕਿ ਜ਼ਿਲ•ਾ ਪਰਿਸ਼ਦ ਅਤੇ ਪੰਚਾਇਤ ਸਮਿਤੀ ਦੀਆਂ ਅਨੁਸੂਚਿਤ ਜਾਤੀਆਂ ਅਤੇ ਪਛੜੇ ਵਰਗਾਂ ਲਈ ਰਾਖਵੀਆਂ ਸੀਟਾਂ ਵਾਸਤੇ ਚੋਣ ਲੜਣ ਦੇ ਚਾਹਵਾਨ ਉਮੀਦਵਾਰਾਂ ਨੂੰ ਲੋੜੀਂਦੇ ਜਾਤੀ ਸਰਟੀਫਿਕੇਟ 12 ਘੰਟੇ ਦੇ ਅੰਦਰ ਜਾਰੀ ਕਰ ਦਿੱਤੇ ਜਾਣ ਤਾਂ ਕਿ ਕੋਈ ਵੀ ਉਮੀਦਵਾਰ ਆਪਣੇ ਚੋਣ ਲੜਣ ਦੇ ਅਧਿਕਾਰ ਤੋਂ ਵਾਂਝਾ ਨਾ ਰਹੇ।

ਕਮਿਸ਼ਨ ਨੂੰ ਲਿਖੀ ਇੱਕ ਚਿੱਠੀ ਵਿਚ ਅਕਾਲੀ ਦਲ ਦੇ ਬੁਲਾਰੇ ਅਤੇ ਸੀਨੀਅਰ ਮੀਤ ਪ੍ਰਧਾਨ ਡਾਕਟਰ ਦਲਜੀਤ ਸਿੰਘ ਚੀਮਾ ਨੇ ਕਿਹਾ ਹੈ ਕਿ ਚੋਣਾਂ ਦਾ ਐਲਾਨ 29 ਅਗਸਤ ਨੂੰ ਦੁਪਹਿਰ ਤੋਂ ਬਾਅਦ ਕੀਤਾ ਗਿਆ ਸੀ ਅਤੇ ਇਸ ਦੀ ਸੂਚਨਾ ਅਗਲੇ ਦਿਨ ਸਿਰਫ ਅਖ਼ਬਾਰਾਂ ਹੀ ਦਿੱਤੀ ਗਈ ਸੀ। ਉਸ ਦਿਨ ਤੋਂ ਸੂਬੇ ਦੇ ਸਰਕਾਰੀ ਦਫ਼ਤਰ ਛੁੱਟੀਆਂ ਕਰਕੇ ਲਗਾਤਾਰ ਬੰਦ ਹਨ, ਜੋ ਕਿ ਕੱਲ• 4 ਸਤੰਬਰ ਨੂੰ  ਖੁੱਲ•ਣਗੇ, ਜਦੋਂ ਨਾਮਜ਼ਦਗੀਆਂ ਸ਼ੁਰੂ ਹੋ ਜਾਣਗੀਆਂ। ਇਸ ਤਰ•ਾਂ ਉਮੀਦਵਾਰਾਂ ਨੂੰ ਲੋੜੀਂਦੇ ਸਰਟੀਫਿਕੇਟ ਹਾਸਿਲ ਕਰਨ ਲਈ ਕੋਈ ਸਮਾਂ ਨਹੀਂ ਮਿਲਿਆ ਹੈ।

ਡਾਕਟਰ ਚੀਮਾ ਨੇ ਕਿਹਾ ਕਿ ਜ਼ਿਲ•ਾ ਮੈਜਿਸਰੇਟ ਤੋਂ ਲੈ ਕੇ ਕਾਨੂੰਗੋ ਅਤੇ ਪਟਵਾਰੀਆਂ ਤਕ ਸਾਰੇ ਸੰਬੰਧਿਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤਾ ਜਾਵੇ ਕਿ ਇਹ ਸਰਟੀਫਿਕੇਟ ਬਿਨਾਂ ਕਿਸੇ ਦੇਰੀ ਦੇ ਸਾਰੇ ਉਮੀਦਵਾਰਾਂ ਨੂੰ 12 ਘੰਟੇ ਦੇ ਅੰਦਰ ਜਾਰੀ ਕੀਤੇ ਜਾਣ। ਉਹਨਾਂ ਕਿਹਾ ਕਿ ਜੇਕਰ ਇਹ ਸੰਭਵ ਨਹੀਂ ਹੈ ਤਾਂ ਉਮੀਦਵਾਰਾਂ ਤੋਂ ਇੱਕ ਹਲਫੀਆ ਬਿਆਨ ਲੈ ਕੇ ਉਹਨਾਂ ਦੇ ਨਾਮਜ਼ਦਗੀ ਕਾਗਜ਼ ਦਖ਼ਲ ਕਰਵਾਏ ਜਾਣ ਤਾਂ ਕਿ ਉਹ ਜਾਤੀ ਸਰਟੀਫਿਕੇਟ ਬਾਅਦ ਵਿਚ ਜਮ•ਾਂ ਕਰਵਾ ਸਕਣ।

LetterLetterਸਰਕਾਰ ਦੀ ਅਜਿਹੀ ਲਾਪਰਵਾਹੀ ਉੱਤੇ ਹੈਰਾਨਗੀ ਜ਼ਾਹਿਰ ਕਰਦਿਆਂ ਡਾਕਟਰ ਚੀਮਾ ਨੇ ਕਿਹਾ ਕਿ ਜ਼ਿਲ•ਾ ਪ੍ਰਸਾਸ਼ਨ ਨੇ ਚੋਣਾਂ ਵਾਸਤੇ ਐਸਸੀ/ਬੀਸੀ ਲਈ ਰਾਂਖਵੀਆਂ ਸੀਟਾਂ ਬਾਰੇ ਜਾਣਕਾਰੀ ਵੀ ਚੋਣਾਂ ਦਾ ਐਲਾਨ ਕਰਨ ਤੋਂ ਬਾਅਦ ਜਾਰੀ ਕੀਤੀ ਸੀ।  ਇਸ ਤੋਂ ਇਲਾਵਾ ਸਿਆਸੀ ਪਾਰਟੀਆਂ ਨੂੰ ਵੋਟਰ ਸੂਚੀਆਂ ਅਜੇ ਤੀਕ ਉਪਲੱਬਧ ਨਹੀਂ ਕਰਵਾਈਆਂ ਗਈਆਂ ਹਨ। ਉਹਨਾਂ ਕਿਹਾ ਕਿ ਕੋਈ ਵੀ ਉਮੀਦਵਾਰ ਵੋਟਰ ਸੂਚੀ ਉੱਤੇ ਆਪਣਾ ਨਾਂ ਚੈਕ ਕੀਤੇ ਬਿਨਾਂ ਕਿਵੇਂ ਨਾਮਜ਼ਦਗੀ ਕਾਗਜ਼ ਦਖ਼ਲ ਕਰ ਸਕਦਾ ਹੈ?

ਉਹਨਾਂ ਕਿਹਾ ਕਿ ਸੱਤਾਧਾਰੀ ਪਾਰਟੀ ਵੱਲੋਂ ਕਾਹਲੀ ਵਿਚ ਕੀਤੀ ਅਜਿਹੀ ਕਾਰਵਾਈ ਵਿਰੋਧੀ ਉਮੀਦਵਾਰਾਂ ਨੂੰ ਲੋੜੀਂਦੇ ਸਰਟੀਫਕੇਟ ਨਾ ਦੇ ਕੇ ਚੋਣ ਮੈਦਾਨ ਵਿਚੋਂ ਬਾਹਰ ਰੱਖਣ ਦੀ ਇੱਕ ਚਾਲ ਹੈ। ਚੋਣ ਕਮਿਸ਼ਨ ਸੱਤਾਧਾਰੀ ਪਾਰਟੀ ਦੀ ਇਸ ਘਿਣਾਉੁਣੀ ਖੇਡ ਵਿਚ ਮਜਬੂਰਨ ਭਾਗੀਦਾਰ ਬਣ ਗਿਆ ਹੈ।

ਉਹਨਾਂ ਕਿਹਾ ਕਿ ਸੱਤਾਧਾਰੀ ਪਾਰਟੀ ਵੱਲੋਂ ਆਪ ਨਾਲ ਮਿਲ ਕੇ ਸ਼੍ਰੋਮਣੀ ਅਕਾਲੀ ਦਲ ਅਤੇ ਇਸ ਦੇ ਆਗੂਆਂ ਦਾ ਅਕਸ ਖਰਾਬ ਕਰਨ ਲਈ ਵਿਧਾਨ ਸਭਾ ਵਿਚ ਕੀਤੇ ਡਰਾਮੇ ਤੋਂ ਅਗਲੇ ਹੀ ਦਿਨ ਇਹਨਾਂ ਚੋਣਾਂ ਦੇ ਐਲਾਨ ਕਰਨ ਦੀ ਕਾਰਵਾਈ ਨਾਲ ਅਜਿਹੇ ਸ਼ੱਕ ਹੋਰ ਵੀ ਡੂੰਘੇ ਹੋ ਜਾਂਦੇ ਹਨ।

ਡਾਕਟਰ ਚੀਮਾ ਨੇ ਇਹ ਵੀ ਗਿਲਾ ਜ਼ਾਹਿਰ ਕੀਤਾ ਕਿ ਚੋਣ ਕਮਿਸ਼ਨ ਨੇ ਰਵਾਇਤ ਅਨੁਸਾਰ ਸਾਰੀਆਂ ਪਾਰਟੀਆਂ ਨਾਲ ਮੀਟਿੰਗ ਕਰਨ ਤੋਂ ਬਾਅਦ ਚੋਣਾਂ ਦਾ ਐਲਾਨ ਕਰਨ ਦੀ ਪਿਰਤ ਨੂੰ ਵੀ ਤੋੜਿਆ ਹੈ। ਕਮਿਸ਼ਨ ਨੇ ਚੋਣ ਪ੍ਰਬੰਧਾਂ ਬਾਰੇ ਸਿਰਫ ਸੱਤਾਧਾਰੀ ਪਾਰਟੀ ਅਤੇ ਪ੍ਰਸਾਸ਼ਨ ਵੱਲੋਂ ਦਿੱਤੀਆਂ ਰਿਪੋਰਟਾਂ ਨੂੰ ਸੱਚ ਮੰਨਦਿਆਂ ਹੀ ਚੋਣਾਂ ਦਾ ਐਲਾਨ ਕਰ ਦਿੱਤਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਹੁਸ਼ਿਆਰਪੁਰ ਲੋਕਸਭਾ ਸੀਟ 'ਤੇ ਕੌਣ ਮਾਰੇਗਾ ਬਾਜ਼ੀ? ਚੱਬੇਵਾਲ, ਠੰਢਲ, ਗੋਮਰ ਜਾਂ ਅਨੀਤਾ, ਕੌਣ ਹੈ ਮਜ਼ਬੂਤ ਉਮੀਦਵਾਰ?

29 Apr 2024 11:38 AM

ਕਰਮਜੀਤ ਅਨਮੋਲ ਦੇ ਹੱਕ 'ਚ CM ਮਾਨ ਦੀ ਸਟੇਜ ਤੋਂ ਜ਼ਬਰਦਸਤ ਸਪੀਚ, ਤਾੜੀਆਂ ਨਾਲ ਗੂੰਜਿਆ ਪੰਡਾਲ

29 Apr 2024 11:13 AM

ਰੱਬਾ ਆਹ ਕੀ ਕਰ ‘ਤਾ, ਖੇਡਦਾ ਖੇਡਦਾ ਬਾਥਰੂਮ ਚ ਬਾਲਟੀ ਚ ਡੁੱਬ ਗਿਆ ਮਾਸੂਮ ਪੁੱਤ, ਹੋਈ ਮੌ.ਤ, ਦਾਦੀ ਦਾ ਹਾਲ ਨਹੀਂ ਦੇਖ

29 Apr 2024 10:39 AM

ਟੱਕਰ ਮਗਰੋਂ ਮੋਟਰਸਾਈਕਲ ਸਵਾਰ ਦਾ ਕਾਰ ਚਾਲਕ ਨਾਲ ਪੈ ਗਿਆ ਪੰਗਾ.. ਬਹਿਸਬਾਜ਼ੀ ਮਗਰੋਂ ਹੱਥੋਪਾਈ ਤੱਕ ਪੁੱਜੀ ਗੱਲ.......

29 Apr 2024 10:09 AM

Punjab Congress 'ਚ ਹੋਵੇਗਾ ਇੱਕ ਹੋਰ ਧਮਾਕਾ ! ਪਾਰਟੀ ਛੱਡਣ ਦੀ ਤਿਆਰੀ 'ਚ Dalvir Singh Goldy , Social Media..

29 Apr 2024 9:57 AM
Advertisement