ਇਨਸਾਫ਼ ਮੋਰਚੇ ਦੇ ਆਗੂਆਂ ਨੇ ਅਬੋਹਰ ਅਤੇ ਫ਼ਰੀਦਕੋਟ ਰੈਲੀਆਂ ਦੇ ਵਿਰੋਧ ਦੇ ਦਿਤੇ ਸੰਕੇਤ
Published : Sep 3, 2018, 10:40 am IST
Updated : Sep 3, 2018, 10:40 am IST
SHARE ARTICLE
Leaders of Justice Morcha
Leaders of Justice Morcha

ਇਤਿਹਾਸ ਗਵਾਹ ਹੈ ਕਿ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲਿਆਂ ਨੂੰ ਮਾਫ਼ ਨਹੀਂ ਕੀਤਾ ਗਿਆ ਤੇ ਹੁਣ ਬੇਅਦਬੀ ਕਰਨ ਵਾਲਿਆਂ ਨੂੰ ਮਾਫ਼ ਨਹੀਂ ਕਰਨਾ ਚਾਹੀਦਾ............

ਕੋਟਕਪੂਰਾ : ਇਤਿਹਾਸ ਗਵਾਹ ਹੈ ਕਿ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲਿਆਂ ਨੂੰ ਮਾਫ਼ ਨਹੀਂ ਕੀਤਾ ਗਿਆ ਤੇ ਹੁਣ ਬੇਅਦਬੀ ਕਰਨ ਵਾਲਿਆਂ ਨੂੰ ਮਾਫ਼ ਨਹੀਂ ਕਰਨਾ ਚਾਹੀਦਾ। ਇਨਸਾਫ਼ ਮੋਰਚੇ 'ਚ 94ਵੇਂ ਦਿਨ ਪੁੱਜੇ 'ਆਪ' ਵਿਧਾਇਕ ਤੇ ਉਘੇ ਕਾਨੂੰਨਦਾਨ ਐਚਐਸ ਫੂਲਕਾ ਨੇ ਉਕਤ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਆਖਿਆ ਕਿ ਜੇਕਰ ਵਰਤਮਾਨ ਹਾਕਮ ਬੇਅਦਬੀ ਕਾਂਡ ਦੇ ਦੋਸ਼ੀਆਂ ਨੂੰ ਸਜ਼ਾਵਾਂ ਨਹੀਂ ਦਿੰਦੇ ਤਾਂ ਇਸ ਇਤਿਹਾਸ ਦੇ ਕਾਲੇ ਪੰਨੇ ਸਾਰੀ ਉਮਰ ਹਾਕਮਾਂ ਨੂੰ ਲਾਹਨਤਾਂ ਪਾਉਂਦੇ ਰਹਿਣਗੇ। 

ਐਡਵੋਕੇਟ ਫੂਲਕਾ ਨੇ ਦਾਅਵਾ ਕੀਤਾ ਕਿ ਬੇਅਦਬੀ ਕਾਂਡ 'ਚ ਪ੍ਰਕਾਸ਼ ਸਿੰਘ ਬਾਦਲ ਅਤੇ ਸੁਮੇਧ ਸੈਣੀ ਦੋਵੇਂ ਦੋਸ਼ੀ ਹਨ, ਕਿਉਂਕਿ ਸੌਦਾ ਸਾਧ ਦਾ ਅਪਣੇ ਚੇਲਿਆਂ ਦੇ ਨਾਲ-ਨਾਲ ਇਨ੍ਹਾਂ ਦੋਵਾਂ ਉਪਰ ਵੀ ਮੁਕੰਮਲ ਕੰਟਰੋਲ ਸੀ। ਉਨ੍ਹਾਂ ਦੁਹਰਾਇਆ ਕਿ ਜੇਕਰ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਜਾਂਚ ਰੀਪੋਰਟ ਅਤੇ ਉਸ ਉਪਰ ਵਿਧਾਨ ਸਭਾ 'ਚ ਵੱਡੇ-ਵੱਡੇ ਭਾਸ਼ਣਾਂ ਦੇ ਬਾਵਜੂਦ ਦੋਸ਼ੀਆਂ ਵਿਰੁਧ 15 ਸਤੰਬਰ ਤਕ ਕਾਰਵਾਈ ਨਾ ਹੋਈ ਤਾਂ ਉਹ 16 ਸਤੰਬਰ ਨੂੰ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਜਾ ਕੇ ਅਪਣਾ ਵਿਧਾਇਕੀ ਤੋਂ ਅਸਤੀਫ਼ਾ ਦੇ ਦੇਣਗੇ।

ਉਨ੍ਹਾਂ ਵਿਧਾਨ ਸਭਾ 'ਚ ਬੋਲਣ ਵਾਲੇ ਸਾਰੇ ਮੰਤਰੀਆਂ ਅਤੇ ਵਿਧਾਇਕਾਂ ਨੂੰ ਵੰਗਾਰ ਪਾਉਂਦਿਆਂ ਆਖਿਆ ਕਿ ਜੇਕਰ ਉਹ ਪੀੜਤ ਪਰਵਾਰਾਂ ਨੂੰ ਇਨਸਾਫ਼ ਨਹੀਂ ਦਿਵਾ ਸਕਦੇ ਅਰਥਾਤ ਦੋਸ਼ੀਆਂ ਨੂੰ ਸਜ਼ਾ ਨਹੀਂ ਦਿਵਾਉਣਗੇ ਤਾਂ ਉਨ੍ਹਾਂ ਨੂੰ ਕੁਰਸੀਆਂ 'ਤੇ ਬੈਠਣ ਦਾ ਕੋਈ ਹੱਕ ਨਹੀਂ ਤੇ ਬਿਨਾਂ ਦੇਰੀ ਅਸਤੀਫ਼ੇ ਦੇ ਦੇਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਭਾਵੇਂ ਬੇਅਦਬੀ ਕਾਂਡ ਵਾਲਾ ਕੇਸ ਸੀਬੀਆਈ ਕੋਲ ਹੈ ਪਰ ਪੁਲਿਸ ਵਲੋਂ ਸ਼ਾਂਤਮਈ ਧਰਨੇ 'ਤੇ ਬੈਠੀਆਂ ਸੰਗਤਾਂ ਉਪਰ ਢਾਹੇ ਤਸ਼ੱਦਦ ਅਤੇ ਚਲਾਈ ਗੋਲੀ

ਵਾਲਾ ਮਾਮਲਾ ਤਾਂ ਅਜੇ ਪੰਜਾਬ ਸਰਕਾਰ ਕੋਲ ਹੈ ਤੇ ਜੇਕਰ ਕੈਪਟਨ ਅਮਰਿੰਦਰ ਸਿੰਘ ਖ਼ੁਦ ਨੂੰ ਗੁਰੂ ਦਾ ਸਿੱਖ ਅਖਵਾਉਂਦੇ ਹਨ ਤਾਂ ਗੋਲੀ ਚਲਾਉਣ ਵਾਲੇ ਪੁਲਿਸੀਆਂ ਵਿਰੁਧ ਤੁਰਤ ਕਾਰਵਾਈ ਕਰਨ, ਕਿਉਂਕਿ ਇਸ ਦਾ ਉਨ੍ਹਾਂ ਕੋਲ ਪੂਰਨ ਅਧਿਕਾਰ ਹੈ। ਭਾਈ ਬਲਜੀਤ ਸਿੰਘ ਦਾਦੂਵਾਲ, ਧਿਆਨ ਸਿੰਘ ਮੰਡ, ਪਰਮਜੀਤ ਸਿੰਘ ਸਹੋਲੀ ਅਤੇ ਹੋਰ ਬੁਲਾਰਿਆਂ ਨੇ ਐਡਵੋਕੇਟ ਫੂਲਕਾ ਨੂੰ ਅਪੀਲ ਕੀਤੀ ਕਿ ਉਹ ਅਸਤੀਫ਼ਾ ਨਾ ਦੇਣ ਅਤੇ ਕੈਪਟਨ ਅਮਰਿੰਦਰ ਸਿੰਘ ਤੋਂ ਹਿੱਕ ਤਾਣ ਕੇ ਇਨਸਾਫ਼ ਲੈਣ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM
Advertisement