
ਗੁਰਦਾਸਪੁਰ ਦੇ ਪਿੰਡ ਬੈਂਸ ’ਚ ਇਕ ਕਾਂਗਰਸ ਪਾਰਟੀ ਨਾਲ ਸਬੰਧਿਤ ਵਿਅਕਤੀ ਵਲੋਂ ਜ਼ਹਿਰੀਲੀ ਦਵਾਈ ਨਿਗਲ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ..
ਗੁਰਦਾਸਪੁਰ : ਗੁਰਦਾਸਪੁਰ ਦੇ ਪਿੰਡ ਬੈਂਸ ’ਚ ਇਕ ਕਾਂਗਰਸ ਪਾਰਟੀ ਨਾਲ ਸਬੰਧਿਤ ਵਿਅਕਤੀ ਵਲੋਂ ਜ਼ਹਿਰੀਲੀ ਦਵਾਈ ਨਿਗਲ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਮ੍ਰਿਤਕ ਦੀ ਪਛਾਣ ਗੁਰਦੇਵ ਸਿੰਘ ਵਜੋਂ ਹੋਈ ਹੈ। ਪਰਿਵਾਰਕ ਮੈਂਬਰਾਂ ਨੇ ਦੋਸ਼ ਲਗਾਇਆ ਹੈ ਕਿ ਅਕਾਲੀ ਸਰਪੰਚ ਤੋਂ ਦੁਖੀ ਹੋ ਕੇ ਗੁਰਦੇਵ ਸਿੰਘ ਨੇ ਮੌਤ ਨੂੰ ਗਲੇ ਲਗਾਇਆ ਹੈ।
Man Commits suicide in Gurdaspur
ਮ੍ਰਿਤਕ ਗੁਰਦੇਵ ਸਿੰਘ ਦੇ ਪੁੱਤਰ ਨੇ ਦੱਸਿਆ ਕਿ ਸਰਪੰਚੀ ਚੋਣਾਂ ਦੌਰਾਨ ਉਨ੍ਹਾਂ ਦਾ ਝਗੜਾ ਹੋਇਆ ਸੀ ਇਸੇ ਰੰਜਿਸ਼ ਦੇ ਚਲਦਿਆਂ ਪਿੰਡ ਦੇ ਮਜੂਦਾ ਅਕਾਲੀ ਸਰਪੰਚ ਨੇ ਉਹਨਾਂ ਦੇ ਪਿਤਾ ਨੂੰ ਕਾਫੀ ਬੁਰਾ ਭਲਾ ਕਿਹਾ ਅਤੇ ਉਹਨਾਂ ਨੂੰ ਜ਼ਲੀਲ ਕੀਤਾ। ਜਿਸ ਕਾਰਨ ਉਹ ਕਾਫੀ ਦੁੱਖੀ ਹੋ ਗਏ ਅਤੇ ਉਹਨਾਂ ਨੇ ਘਰ ਆ ਕੇ ਜ਼ਹਿਰੀਲੀ ਦਵਾਈ ਪੀ ਕੇ ਆਤਮਹੱਤਿਆ ਕਰ ਲਈ।
Man Commits suicide in Gurdaspur
ਉਧਰ ਦੂਜੇ ਪਾਸੇ ਅਕਾਲੀ ਵਰਕਰ ਗੁਰਮੁਖ ਸਿੰਘ ਨੇ ਲੱਗੇ ਇਲਜ਼ਾਮਾਂ ਨੂੰ ਬੇਬੁਨਿਆਦ ਦੱਸਿਆ ਉਨ੍ਹਾਂ ਦਾ ਕਹਿਣਾ ਹੈ ਕਿ ਉਹਨਾਂ ਨੂੰ ਝੂਠਾ ਫਸਾਇਆ ਜਾ ਰਿਹਾ ਹੈ। ਇਸ ਮਾਮਲੇ ਸਬੰਧੀ ਪੁਲਿਸ ਨੇ ਪਰਿਵਾਰਕ ਮੈਂਬਰਾਂ ਦੇ ਬਿਆਨਾ ਦੇ ਆਧਾਰ ’ਤੇ ਅਕਾਲੀ ਸਰਪੰਚ ਸਮੇਤ ਤਿੰਨ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਫਿਲਹਾਲ ਇਸ ਮਾਮਲੇ ਦੀ ਅਸਲ ਸਚਾਈ ਕੀ ਹੈ ਇਹ ਜਾਂਚ ਪੜਤਾਲ ਤੋਂ ਬਾਅਦ ਹੀ ਸਾਫ ਹੋ ਪਾਏਗਾ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।