ਆਹਲੂਵਾਲੀਆ ਕਮੇਟੀ ਦੀਆਂ ਸਿਫ਼ਾਰਿਸ਼ਾਂ ਬਾਰੇ ਵਿਭਾਗਾਂ ਨੂੰ ਜਾਰੀ ਹੁਕਮਾਂ ਦਾ AAP ਵੱਲੋਂ ਵਿਰੋਧ
Published : Sep 3, 2020, 3:44 pm IST
Updated : Sep 3, 2020, 3:44 pm IST
SHARE ARTICLE
Harpal Cheema
Harpal Cheema

ਆਹਲੂਵਾਲੀਆ ਨੂੰ ਮੋਦੀ ਸਰਕਾਰ ਦਾ ਏਜੰਟ ਦੱਸ ਕੇ ਮੁੱਖ ਮੰਤਰੀ 'ਤੇ ਸਾਧਿਆ ਨਿਸ਼ਾਨਾ

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਵਿਭਾਗਾਂ ਕੋਲੋਂ ਮੌਂਟੇਕ ਸਿੰਘ ਆਹਲੂਵਾਲੀਆਂ ਕਮੇਟੀ ਦੀਆਂ ਸਿਫ਼ਾਰਿਸ਼ਾਂ ਲਾਗੂ ਕਰਨ ਬਾਰੇ ਮੰਗੀ ਗਈ ਸੂਚੀ ਦਾ ਸਖ਼ਤ ਨੋਟਿਸ ਲੈਂਦਿਆਂ ਮੁੱਖ ਮੰਤਰੀ ਅਮਰਿੰਦਰ ਸਿੰਘ ਉੱਤੇ ਦੋਹਰੇ ਮਾਪਦੰਡ ਅਪਣਾਉਣ ਅਤੇ ਪੰਜਾਬੀਆਂ ਨਾਲ ਇੱਕ ਹੋਰ ਫ਼ਰੇਬ ਕਰਨ ਦਾ ਗੰਭੀਰ ਦੋਸ਼ ਲਗਾਇਆ ਹੈ।

Harpal CheemaHarpal Cheema

ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਹਰਪਾਲ ਚੀਮਾ ਨੇ ਕਿਹਾ, ''ਰਾਜਾ ਅਮਰਿੰਦਰ ਸਿੰਘ ਪੰਜਾਬ ਅਤੇ ਪੰਜਾਬ ਦੇ ਲੋਕਾਂ ਨਾਲ ਡਬਲ ਗੇਮ ਖੇਡ ਰਹੇ ਹਨ। ਇੱਕ ਪਾਸੇ ਵਿਧਾਨ ਸਭਾ 'ਚ ਕੇਂਦਰ ਦੇ ਖੇਤੀ ਵਿਰੋਧੀ ਆਰਡੀਨੈਂਸਾਂ ਨੂੰ ਰੱਦ ਕਰਦੇ ਹਨ, ਦੂਜੇ ਪਾਸੇ ਆਹਲੂਵਾਲੀਆ ਕਮੇਟੀ ਦੀਆਂ ਪੰਜਾਬ ਵਿਰੋਧੀ, ਲੋਕ ਵਿਰੋਧੀ, ਮੁਲਾਜ਼ਮ ਵਿਰੋਧੀ ਅਤੇ ਕਿਸਾਨ ਵਿਰੋਧੀ ਸਿਫ਼ਾਰਿਸ਼ਾਂ ਨੂੰ ਚੁੱਪ-ਚੁਪੀਤੇ ਲਾਗੂ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ।''

Captain Amarinder SiCaptain Amarinder Singh

ਹਰਪਾਲ ਸਿੰਘ ਚੀਮਾ ਨੇ ਮੌਟੇਕ ਸਿੰਘ ਆਹਲੂਵਾਲੀਆ ਨੂੰ ਮੋਦੀ ਸਰਕਾਰ ਅਤੇ ਵਿਸ਼ਵ ਪੱਧਰ ਦੀਆਂ ਕਾਰਪੋਰੇਟ ਕੰਪਨੀਆਂ ਦਾ 'ਏਜੰਟ' ਕਰਾਰ ਦਿੰਦੇ ਹੋਏ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੌਂਟੇਕ ਸਿੰਘ ਆਹਲੂਵਾਲੀਆ ਦਾ ਮਾਡਲ ਸਿਰਫ਼ ਨਿੱਜੀ ਕੰਪਨੀਆਂ ਦੇ ਹਿਤਾਂ ਦੀ ਪੂਰਤੀ ਕਰਦਾ ਹੈ, ਅਤੇ ਆਮ ਲੋਕਾਂ ਖ਼ਾਸ ਕਰਕੇ ਕਿਸਾਨਾਂ ਅਤੇ ਪਬਲਿਕ ਸੈਕਟਰ (ਸਰਕਾਰੀ ਸੰਸਥਾਵਾਂ ਅਤੇ ਮੁਲਾਜ਼ਮਾਂ) ਦੇ ਬੁਰੀ ਤਰਾਂ ਖ਼ਿਲਾਫ਼ ਭੁਗਤਦਾ ਹੈ।

Montek Singh AhluwaliaMontek Singh Ahluwalia

ਹਰਪਾਲ ਸਿੰਘ ਚੀਮਾ ਨੇ ਮੁੱਖ ਮੰਤਰੀ ਸਪਸ਼ਟ ਕਰਨ ਕਿ ਕੀ ਪੰਜਾਬ ਸਰਕਾਰ ਆਹਲੂਵਾਲੀਆ ਕਮੇਟੀ ਦੀਆਂ ਮੁੱਢਲੀਆਂ ਸਿਫ਼ਾਰਿਸ਼ਾਂ 'ਚੋਂ ਮੁਲਾਜ਼ਮਾਂ ਦੇ ਸਰਵਿਸ ਟੈਕਸ 'ਚ ਵਾਧੇ, ਬਠਿੰਡਾ ਥਰਮਲ ਪਲਾਂਟ ਵਾਂਗ ਲਹਿਰਾ ਮੁਹੱਬਤ ਅਤੇ ਰੋਪੜ ਦੇ ਸਰਕਾਰੀ ਥਰਮਲ ਪਲਾਂਟਾਂ ਨੂੰ ਬੰਦ ਕਰਨ, ਅੰਨ੍ਹੇਵਾਹ ਨਿੱਜੀਕਰਨ ਕਰਨ, ਖੇਤੀਬਾੜੀ ਸੈਕਟਰ ਸਮੇਤ ਬਿਜਲੀ ਸਬਸਿਡੀਆਂ ਬੰਦ ਕਰਨ ਵਰਗੀਆਂ ਘਾਤਕ ਸਿਫ਼ਾਰਿਸ਼ਾਂ ਲਾਗੂ ਕਰਕੇ ਕੇਂਦਰ ਦੀ ਮੋਦੀ ਸਰਕਾਰ ਅੱਗੇ ਕਿਸ ਮਜਬੂਰੀ 'ਚ ਗੋਡੇ ਟੇਕ ਰਹੇ ਹਨ? ਚੀਮਾ ਨੇ ਮੰਗ ਕੀਤੀ ਕਿ ਆਹਲੂਵਾਲੀਆ ਕਮੇਟੀ ਸਮੇਤ ਅਜਿਹੇ ਸਾਰੇ ਅਹਿਮ ਮੁੱਦਿਆਂ ਉੱਤੇ ਵਿਧਾਨ ਸਭਾ ਦਾ ਤੁਰੰਤ ਵਿਸ਼ੇਸ਼ ਸੈਸ਼ਨ ਸੱਦਿਆ ਜਾਵੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਬੀਬੀ ਦਲੇਰ ਕੌਰ ਖ਼ਾਲਸਾ ਦੇ ਘਰ ਪਹੁੰਚ ਗਈ 13-13 ਜਥੇਬੰਦੀ, ਆਖ਼ਿਰ ਕੌਣ ਸੀ ਧਾਰਮਿਕ ਸਮਾਗਮ 'ਚ ਬੋਲਣ ਵਾਲਾ ਸ਼ਖ਼ਸ ?

24 Dec 2025 2:53 PM

Parmish Verma ਦੇ ਚੱਲਦੇ LIVE Show 'ਚ ਹੰਗਾਮਾ, ਦਰਸ਼ਕਾਂ ਨੇ ਤੋੜੇ ਬੈਰੀਕੇਡ, ਸਟੇਜ ਨੇੜੇ ਪਹੁੰਚੀ ਭਾਰੀ ਫੋਰਸ, ਰੱਦ ਕਰਨਾ ਪਿਆ ਸ਼ੋਅ

24 Dec 2025 2:52 PM

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM
Advertisement