ਕੋਰੋਨਾ ਖਿਲਾਫ਼ ਜੰਗ ਦੌਰਾਨ ਪੰਜਾਬ ਵਿਚ ਕੇਜਰੀਵਾਲ ਦੀ Entry, ਕੀਤਾ ਵੱਡਾ ਐਲਾਨ
Published : Sep 3, 2020, 12:59 pm IST
Updated : Sep 3, 2020, 1:33 pm IST
SHARE ARTICLE
Arvind Kejriwal
Arvind Kejriwal

ਪੰਜਾਬ ਵਿਚ ਲਗਾਤਾਰ ਵਧਦੇ ਕੋਰੋਨਾ ਵਾਇਰਸ ਦੇ ਮਾਮਲਿਆਂ ਦੌਰਾਨ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੀ ਮਦਦ ਲਈ ਹੱਥ ਵਧਾਇਆ ਹੈ।

ਚੰਡੀਗੜ੍ਹ: ਪੰਜਾਬ ਵਿਚ ਲਗਾਤਾਰ ਵਧਦੇ ਕੋਰੋਨਾ ਵਾਇਰਸ ਦੇ ਮਾਮਲਿਆਂ ਦੌਰਾਨ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੀ ਮਦਦ ਲਈ ਹੱਥ ਵਧਾਇਆ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਹੈ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਦੇ ਵਰਕਰ ਹਰ ਗਲੀ ਮੁਹੱਲੇ ਜਾਂ ਪਿੰਡਾਂ ਵਿਚ ਘਰ-ਘਰ ਜਾ ਕੇ ਲੋਕਾਂ ਨੂੰ ਆਕਸੀਮੀਟਰ ਵੰਡਣਗੇ।

corona virusCoronavirus

ਇਕ ਵੀਡੀਓ ਸੰਦੇਸ਼ ਜ਼ਰੀਏ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਲੋਕਾਂ ਨੂੰ ਆਪ ਵਰਕਰਾਂ ਨੂੰ ਇਸ ਮੁਹਿੰਮ ਵਿਚ ਸਹਿਯੋਗ ਦੇਣ ਦੀ ਅਪੀਲ ਕੀਤੀ ਹੈ। ਕੇਜਰੀਵਾਲ ਨੇ ਕਿਹਾ, ‘ਕੋਰੋਨਾ ਹਰ ਪਾਸੇ ਫੈਲ ਰਿਹਾ ਹੈ। ਪੰਜਾਬ ਵਿਚ ਵੀ ਕੋਰੋਨਾ ਕਾਫ਼ੀ ਫੈਲ ਚੁੱਕਾ ਹੈ। ਸਾਰਿਆਂ ਨੂੰ ਇਕੱਠੇ ਹੋਣ ਅਤੇ ਕੁਝ ਕਦਮ ਚੁੱਕਣ ਦੀ ਜ਼ਰੂਰਤ ਹੈ। ਆਪ ਨੇ ਪੰਜਾਬ ਦੇ ਲੋਕਾਂ ਦੀਆਂ ਜਾਨਾਂ ਬਚਾਉਣ ਦਾ ਫੈਸਲਾ ਕੀਤਾ ਹੈ।

Coronavirus antibodiesCoronavirus 

ਦਿੱਲੀ ਵਿਚ ਅਸੀਂ ਦੇਖ ਚੁੱਕੇ ਹਾਂ ਕਿ ਆਕਸੀਮੀਟਰ ਬਹੁਤ ਮਦਦਗਾਰ ਸਾਬਿਤ ਹੋਇਆ ਹੈ। ਇਸ ਲਈ ਆਮ ਆਦਮੀ ਪਾਰਟੀ ਪੰਜਾਬ ਦੇ ਹਰ ਪਿੰਡ ਵਿਚ ਆਕਸੀਮੀਟਰ ਵੰਡੇਗੀ’।

Arvind KejriwalArvind Kejriwal

ਉਹਨਾਂ ਨੇ ਕਿਹਾ, ‘ਆਪ ਦੇ ਵਰਕਰ ਹਰ ਘਰ ਵਿਚ ਜਾਣਗੇ ਅਤੇ ਲੋਕਾਂ ਦਾ ਆਕਸੀਜਨ ਪੱਧਣ ਮਾਪਣਗੇ। ਕੋਰੋਨਾ ਵਾਇਰਸ ਸੰਕਰਮਣ ਨਾਲ ਆਕਸੀਜਨ ਦਾ ਪੱਧਰ ਡਿੱਗ ਜਾਂਦਾ ਹੈ ਅਤੇ ਜਾਨ ਵੀ ਜਾ ਸਕਦੀ ਹੈ। ਇਸ ਲਈ ਅਸੀਂ ਆਕਸੀਜਨ ਪੱਧਰ ਦੀ ਜਾਂਚ ਕਰਾਂਗੇ ਅਤੇ ਜੇਕਰ ਕਿਸੇ ਵਿਚ ਆਕਸੀਜਨ ਘੱਟ ਪਾਈ ਜਾਂਦੀ ਹੈ ਤਾਂ ਉਸ ਨੂੰ ਜਾਂਚ ਲਈ ਹਸਪਤਾਲ ਲਿਆਂਦਾ ਜਾਵੇਗਾ। ਮੈਂ ਪੰਜਾਬ ਦੇ ਲੋਕਾਂ ਨੂੰ ਇਸ ਮੁਹਿੰਮ ਵਿਚ ਮਦਦ ਕਰਨ ਦੀ ਅਪੀਲ ਕਰਦਾ ਹਾਂ’।

Aam Aadmi PartyAam Aadmi Party

ਦੱਸ ਦਈਏ ਕਿ ਅਰਵਿੰਦ ਕੇਜਰੀਵਾਲ ਨੇ 15 ਅਗਸਤ ਨੂੰ ਐਲਾਨ ਕੀਤਾ ਸੀ ਕਿ ਆਮ ਆਦਮੀ ਪਾਰਟੀ ਦੇਸ਼ ਦੇ 30000 ਪਿੰਡਾਂ ਵਿਚ ਆਕਸੀਮੀਟਰ ਦੀ ਮਦਦ ਨਾਲ ਆਕਸੀਜਨ ਦਾ ਪੱਧਰ ਮਾਪਣ ਲਈ ਕੇਂਦਰ ਸਥਾਪਿਤ ਕਰੇਗੀ। ਜ਼ਿਕਰਯੋਗ ਹੈ ਕਿ ਪੰਜਾਬ ਵਿਚ ਕੋਰੋਨਾ ਦੀ ਰਫ਼ਤਾਰ ਲਗਾਤਾਰ ਵਧ ਰਹੀ ਹੈ ਅਤੇ ਪੰਜਾਬ ਵਿਚ ਟੈਸਟਿੰਗ ਪਹਿਲਾਂ ਤੋਂ ਹੀ ਤਿੰਨ ਗੁਣਾ ਜ਼ਿਆਦਾ ਕਰ ਦਿਤੀ ਗਈ ਹੈ। ਪੰਜਾਬ ਵਿਚ ਵਿਰੋਧੀ ਪਾਰਟੀਆਂ ਸਰਕਾਰ ਨੂੰ ਲਗਾਤਾਰ ਘੇਰ ਰਹੀਆਂ ਹਨ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement