ਲੋਕ ਮਸਲਿਆਂ ਤੋਂ ਭੱਜਣ 'ਚ ਇੱਕ-ਦੂਜੇ ਤੋਂ ਮੂਹਰੇ ਹਨ ਰਾਜਾ, ਮੋਦੀ ਤੇ ਬਾਦਲ- ਭਗਵੰਤ ਮਾਨ
Published : Sep 3, 2020, 6:23 pm IST
Updated : Sep 3, 2020, 6:23 pm IST
SHARE ARTICLE
Bhagwant Mann
Bhagwant Mann

ਜਨਤਾ ਨੂੰ ਮਹਿੰਗੀ ਬਿਜਲੀ ਦੇ ਕਰੰਟ ਨਾਲ ਹੋਰ ਕਿੰਨਾ ਮਾਰੇਗੀ ਕਾਂਗਰਸ ਸਰਕਾਰ-'ਆਪ'

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਜਿੱਥੇ ਸੰਸਦ ਦੇ ਮਾਨਸੂਨ ਸੈਸ਼ਨ ਨੂੰ ਲੈ ਕੇ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਨੂੰ ਘੇਰਿਆ ਹੈ, ਉੱਥੇ ਕੇਂਦਰੀ ਇਲੈਕਟ੍ਰਿਸਿਟੀ ਐਪੀਲਾਂਟ ਟ੍ਰਿਬਿਊਨਲ 'ਚ ਪ੍ਰਾਈਵੇਟ ਥਰਮਲ ਪਲਾਂਟ ਹੱਥੋਂ ਐਫਜੀਡੀ ਯੰਤਰਾਂ ਦੇ ਖ਼ਰਚੇ ਬਾਰੇ ਕੇਸ ਹਾਰਨ ਵਾਲੀ ਪੰਜਾਬ ਸਰਕਾਰ ਨੂੰ ਕਟਹਿਰੇ 'ਚ ਖੜ੍ਹਾ ਕੀਤਾ ਹੈ।

Bhagwant MannBhagwant Mann

ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਅਤੇ ਸੋਸ਼ਲ ਮੀਡੀਆ ਰਾਹੀਂ ਭਗਵੰਤ ਮਾਨ ਨੇ ਕਿਹਾ ਕਿ 14 ਸਤੰਬਰ ਤੋਂ ਸ਼ੁਰੂ ਹੋਣ ਜਾ ਰਹੇ ਸੰਸਦ ਦੇ ਮਾਨਸੂਨ ਸੈਸ਼ਨ ਲਈ ਹਾਸੋਹੀਣੀਆਂ,  ਆਪ-ਵਿਰੋਧੀ ਅਤੇ ਗੈਰ ਜ਼ਰੂਰੀ ਸ਼ਰਤਾਂ ਲਗਾਈਆਂ ਗਈਆਂ ਹਨ ਅਤੇ ਪ੍ਰਸ਼ਨ-ਕਾਲ ਜਾਂ ਸਿਫ਼ਰ ਕਾਲ (ਜ਼ੀਰੋ ਆਵਰ) ਵਰਗੀਆਂ ਅਤਿ ਮਹੱਤਵਪੂਰਨ ਕਾਰਵਾਈਆਂ ਰੱਦ ਕਰ ਦਿੱਤੀਆਂ ਗਈਆਂ ਹਨ।

PM ModiPM Modi

ਭਗਵੰਤ ਮਾਨ ਨੇ ਕਿਹਾ ਕਿ ਇਹ ਲੋਕਤੰਤਰ ਅਤੇ ਲੋਕ ਵਿਰੋਧੀ ਫ਼ੈਸਲੇ ਹਨ ਕਿਉਂਕਿ ਸਰਕਾਰ ਜਮਹੂਰੀ ਅਤੇ ਸੰਵਿਧਾਨਿਕ ਕਦਰਾਂ-ਕੀਮਤਾਂ ਦਾ ਘਾਣ ਕਰਕੇ ਸੰਸਦ 'ਚ ਲੋਕ ਮਸਲਿਆਂ ਤੋਂ ਭੱਜਣਾ ਚਾਹੁੰਦੀ ਹੈ। ਕਾਂਗਰਸ ਹਾਈਕਮਾਨ 'ਤੇ ਵਰ੍ਹਦਿਆਂ ਭਗਵੰਤ ਮਾਨ ਨੇ ਕਿਹਾ ਕਿ ਕਾਂਗਰਸ ਦੇ ਕੌਮੀ ਆਗੂ ਸੰਸਦ ਦੇ ਮਾਨਸੂਨ ਸੈਸ਼ਨ ਨੂੰ ਲੈ ਕੇ ਤਾਂ ਮੋਦੀ ਸਰਕਾਰ ਨੂੰ ਕੋਸ ਰਹੇ ਹਨ, ਪਰ ਪੰਜਾਬ ਵਿਧਾਨ ਸਭਾ ਅੰਦਰ ਮਾਨਸੂਨ ਸੈਸ਼ਨ ਨੂੰ ਮਹਿਜ਼ ਡੇਢ ਘੰਟੇ 'ਚ ਨਿਬੇੜ ਕੇ ਲੋਕਤੰਤਰ ਵਾਲੀ ਅਮਰਿੰਦਰ ਸਿੰਘ ਸਰਕਾਰ ਕਾਂਗਰਸ ਹਾਈਕਮਾਨ ਨੂੰ ਦਿਖਾਈ ਨਹੀਂ ਦਿੱਤੀ।

Parkash Singh Badal Parkash Singh Badal

ਮਾਨ ਨੇ ਕਿਹਾ ਕਿ ਕਾਂਗਰਸ ਅਤੇ ਅਕਾਲੀ ਦਲ (ਬਾਦਲ) ਨੂੰ ਪੰਜਾਬ, ਪੰਜਾਬੀਅਤ ਲੋਕਤੰਤਰ ਜਾਂ ਪੰਥ ਉਦੋਂ ਹੀ ਕਿਉਂ ਯਾਦ ਆਉਂਦੇ ਹਨ ਜਦ ਇਹ ਵਿਰੋਧੀ ਧਿਰ 'ਚ ਹੁੰਦੇ ਹਨ। ਭਗਵੰਤ ਮਾਨ ਨੇ ਤਲਵੰਡੀ ਸਾਬੋ ਅਤੇ ਰਾਜਪੁਰਾ ਦੇ ਪ੍ਰਾਈਵੇਟ ਥਰਮਲ ਪਲਾਂਟਾਂ 'ਚ ਪ੍ਰਦੂਸ਼ਣ ਸੁਧਾਰ ਲਈ ਫਲੂ ਗੈਸ ਡੀਸਲਫਰਾਈਜੇਸ਼ਨ (ਐਫਜੀਡੀ) ਉਪਕਰਨ ਲਾਉਣ ਦਾ ਸਾਰਾ 7731 ਕਰੋੜ ਰੁਪਏ ਦਾ ਖਰਚਾ ਪਾਵਰਕਾਮ (ਪੰਜਾਬ ਸਰਕਾਰ) ਸਿਰ ਪੈਣ ਲਈ ਅਮਰਿੰਦਰ ਸਰਕਾਰ ਦੇ ਨਾਲ-ਨਾਲ ਪਿਛਲੀ ਬਾਦਲ ਸਰਕਾਰ ਨੂੰ ਬਰਾਬਰ ਦਾ ਜ਼ਿੰਮੇਵਾਰ ਦੱਸਿਆ।

Captain Amarinder SiCaptain Amarinder Singh

ਮਾਨ ਨੇ ਦੱਸਿਆ ਕਿ ਬਾਦਲਾਂ ਵੱਲੋਂ ਕੀਤੇ ਗਏ ਮਾਰੂ ਅਤੇ ਇੱਕਤਰਫ਼ਾ ਬਿਜਲੀ ਖ਼ਰੀਦ ਸਮਝੌਤਿਆਂ (ਪੀਪੀਏਜ਼) ਅਤੇ ਅਮਰਿੰਦਰ ਸਰਕਾਰ ਵੱਲੋਂ ਬਾਦਲਾਂ ਦੇ ਪੀਪੀਏਜ਼ ਰੱਦ ਨਾ ਕਰਨ ਅਤੇ ਇਸ ਕੇਸ ਦੀ ਸਹੀ ਵਕਾਲਤ ਨਾ ਕਰਨ ਕਰਕੇ ਇਹ ਕੇਸ ਹਾਰਿਆ ਹੈ। ਜਿਸ ਕਰਕੇ ਪ੍ਰਾਈਵੇਟ ਥਰਮਲਾਂ 'ਚ ਲੱਗਣ ਵਾਲੇ ਯੰਤਰਾਂ ਦਾ ਖਰਚਾ ਵੀ ਸਰਕਾਰੀ ਖ਼ਜ਼ਾਨੇ (ਪਾਵਰਕਾਮ) 'ਤੇ ਪੈ ਰਿਹਾ ਹੈ, ਜੋ ਬਿਲਕੁਲ ਨਜਾਇਜ਼ ਅਤੇ ਬੇਲੋੜਾ ਵਿੱਤੀ ਬੋਝ ਹੈ। ਜਿਸ ਨੂੰ ਬਿਜਲੀ ਖਪਤਕਾਰਾਂ ਤੋਂ ਹੀ ਵਸੂਲਿਆ ਜਾਵੇਗਾ।

ਭਗਵੰਤ ਮਾਨ ਨੇ ਅਮਰਿੰਦਰ ਸਿੰਘ ਸਰਕਾਰ ਨੂੰ ਸਵਾਲ ਕੀਤਾ ਕਿ ਪਹਿਲਾਂ ਹੀ ਹੱਦੋਂ ਵੱਧ ਮਹਿੰਗੀ ਦੀ ਮਾਰ ਝੱਲ ਰਹੇ ਪੰਜਾਬ ਦੇ ਬਿਜਲੀ ਖਪਤਕਾਰਾਂ ਨੂੰ ਮਹਿੰਗੀ ਬਿਜਲੀ ਦੇ ਕਰੰਟ ਨਾਲ ਹੋਰ ਕਿੰਨਾ ਮਾਰੋਗੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement