ਕੈਪਟਨ ਅਮਰਿੰਦਰ ਸਿੰਘ ਦੀ ਕੇਜਰੀਵਾਲ ਨੂੰ ਨਸੀਹਤ, ਪੰਜਾਬ ਤੋਂ ਦੂਰ ਰਹੋ ਤੇ ਦਿੱਲੀ ਵੱਲ ਧਿਆਨ ਦਿਓ
Published : Sep 3, 2020, 5:43 pm IST
Updated : Sep 3, 2020, 5:49 pm IST
SHARE ARTICLE
Arvind Kejriwal and Captain Amarinder Singh
Arvind Kejriwal and Captain Amarinder Singh

ਕਿਹਾ, ਦਿੱਲੀ ਦੇ ਮੁੱਖ ਮੰਤਰੀ ਦਾ ਐਲਾਨ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰਨ ਲਈ ਕਿਸੇ ਵੱਡੀ ਸਾਜਿਸ਼ ਵਿਚ ਆਪ ਦੀ ਭੂਮਿਕਾ ਸਬੰਧੀ ਸਵਾਲੀਆ ਨਿਸ਼ਾਨ ਲਾਉਣ ਵਾਲਾ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਪੰਜਾਬ ਦੇ ਪਿੰਡਾਂ ਵਿੱਚ ਕੋਵਿਡ ਸੰਕਟ ਦੇ ਨਾਂ 'ਤੇ ਲੋਕਾਂ ਨੂੰ ਭੜਕਾਉਣ ਤੋਂ ਗੁਰੇਜ਼ ਕਰਨ ਦੀ ਚਿਤਾਵਨੀ ਦਿੱਤੀ ਹੈ ਜਿੱਥੇ ਕਿ ਵੱਡੀ ਗਿਣਤੀ ਵਿੱਚ ਝੂਠੀਆਂ ਖ਼ਬਰਾਂ ਅਤੇ ਭੜਕਾਊ ਵੀਡੀਓਜ਼ ਸਾਹਮਣੇ ਆਏ ਹਨ, ਜਿਨ੍ਹਾਂ ਵਿੱਚੋਂ ਇਕ ਵਿਦੇਸ਼ਾਂ ਤੋਂ ਸੰਭਾਵੀ ਤੌਰ 'ਤੇ ਪਾਕਿਸਤਾਨ ਤੋਂ ਉਪਜਿਆ ਹੈ ਅਤੇ ਜਿਨ੍ਹਾਂ ਦਾ ਪ੍ਰਚਾਰ ਕੇਜਰੀਵਾਲ ਦੀ ਆਮ ਆਦਮੀ ਪਾਰਟੀ ਦੇ ਇਕ ਸਰਗਰਮ ਵਰਕਰ ਵੱਲੋਂ ਕੀਤਾ ਜਾ ਰਿਹਾ ਹੈ।

Captain Amarinder SiCaptain Amarinder Singh

ਆਮ ਆਦਮੀ ਪਾਰਟੀ ਦੇ ਵਰਕਰ ਅਮਰਿੰਦਰ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਉਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਕਿਸ ਨੇ ਉਸ ਨੂੰ ਇਕ ਲਾਸ਼ ਸਬੰਧੀ ਪੋਸਟ ਨੂੰ ਚਾਰੇ ਪਾਸੇ ਫੈਲਾਉਣ ਅਤੇ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕੀਤਾ ਕਿ ਮ੍ਰਿਤਕ ਕੋਰੋਨਾ ਮਰੀਜ਼ਾਂ ਦੇ ਅੰਗ ਪੰਜਾਬ ਸਿਹਤ ਵਿਭਾਗ ਦੁਆਰਾ ਕੱਢੇ ਜਾ ਰਹੇ ਹਨ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਆਪ ਵਰਕਰ ਦੁਆਰਾ ਪ੍ਰਚਾਰਿਤ ਕੀਤੀ ਜਾ ਰਹੀ ਵੀਡੀਓ/ਪੋਸਟ ਵਿੱਚ ਲੋਕਾਂ ਨੂੰ ਸਿਹਤ ਅਥਾਰਟੀਆਂ ਨਾਲ ਸਹਿਯੋਗ ਨਾ ਕਰਨ ਲਈ ਭੜਕਾਇਆ ਜਾ ਰਿਹਾ ਹੈ ਜਿਸ ਨਾਲ ਸੂਬੇ ਦੇ ਲੋਕਾਂ ਦੀ ਸਿਹਤ ਨੂੰ ਵੱਡਾ ਖ਼ਤਰਾ ਦਰਪੇਸ਼ ਹੈ।

Coronavirus antibodiesCoronavirus 

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਅਜਿਹੀਆਂ ਅਫ਼ਵਾਹਾਂ ਨਾਲ ਇਕ ਭਾਈਚਾਰੇ ਦੇ ਲੋਕਾਂ ਨੂੰ ਜ਼ਰੂਰੀ ਸਿਹਤ ਸੁਵਿਧਾਵਾਂ ਲੈਣ ਤੋਂ ਮਨ੍ਹਾਂ ਕੀਤਾ ਜਾ ਰਿਹਾ ਹੈ ਜੋ ਸੁਵਿਧਾਵਾਂ ਕੋਵਿਡ ਨਾਲ ਪੀੜਤ ਸਾਰੇ ਨਾਗਰਿਕਾਂ ਨੂੰ ਮੁਹੱਈਆ ਕਰਵਾਏ ਜਾਣ ਦੀ ਲੋੜ ਹੈ। ਇਹ ਸਾਫ਼ ਤੌਰ 'ਤੇ ਸੂਬੇ ਦੇ ਲੋਕਾਂ ਜੋ ਕਿ ਪਹਿਲਾਂ ਹੀ ਇਸ ਮਹਾਂਮਾਰੀ ਨਾਲ ਜੂਝ ਰਹੇ ਹਨ, ਖ਼ਿਲਾਫ਼ ਇਕ ਮਾਰੂ ਅਪਰਾਧਿਕ ਸਾਜ਼ਿਸ਼ ਦਾ ਮਾਮਲਾ ਹੈ।

ਮੁੱਖ ਮੰਤਰੀ ਨੇ ਅੱਗੇ ਦੱਸਿਆ ਕਿ ਪੰਜਾਬ ਦੇ ਹਿੱਤਾਂ ਦੇ ਵਿਰੋਧੀ ਗੈਰ-ਸਮਾਜਿਕ ਤੱਤਾਂ ਵੱਲੋਂ ਵਿੱਢੀ ਜਾ ਰਹੀ ਇਕ ਵੱਡੀ ਯੋਜਨਾ ਦਾ ਇਹ ਸਭ ਸੂਚਕ ਹੈ ਅਤੇ ਵੀਰਵਾਰ ਨੂੰ ਪੁਲਿਸ ਨੇ ਥਾਣਾ ਸਿਵਲ ਲਾਈਨਜ਼, ਪਟਿਆਲਾ ਵਿਖੇ ਇਕ ਸਥਾਨਕ ਮੈਡੀਕਲ ਪੱਤਰਕਾਰ ਜਿਸ ਨੂੰ ਕਿ ਕੋਵਿਡ ਸਬੰਧੀ ਇਕ ਨਕਲੀ ਵੀਡੀਓ ਬਣਾਉਣ ਅਤੇ ਪ੍ਰਚਾਰਿਤ ਕਰਨ ਲਈ 100 ਡਾਲਰ ਦੀ ਪੇਸ਼ਕਸ਼ ਹੋਈ ਸੀ, ਦੀ ਸ਼ਿਕਾਇਤ 'ਤੇ ਇਕ ਹੋਰ ਕੇਸ (ਐਫ.ਆਈ.ਆਰ. ਨੰ:238) ਦਰਜ ਕੀਤੀ ਗਈ ਹੈ।

AAPAAP

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਸ ਬੇਹਦ ਮੰਦਭਾਗੀ ਵੀਡੀਓ ਪ੍ਰਚਾਰ ਮੁਹਿੰਮ ਜਿਸ ਵਿੱਚ ਆਪ ਦੇ ਵਰਕਰਾਂ ਨੂੰ ਪੰਜਾਬ ਦੇ ਪਿੰਡਾਂ ਅਤੇ ਗਲੀਆਂ ਵਿੱਚ ਜਾ ਕੇ ਔਕਸੀਮੀਟਰਾਂ ਨਾਲ ਲੋਕਾਂ ਦੇ ਆਕਸੀਜਨ ਦਾ ਪੱਧਰ ਜਾਂਚਣ ਲਈ ਕਿਹਾ ਗਿਆ ਹੈ, ਆਪ ਵੱਲੋਂ ਪੰਜਾਬ ਸਰਕਾਰ ਦੇ ਇਸ ਮਹਾਂਮਾਰੀ ਨੂੰ ਠੱਲ੍ਹ ਪਾ ਕੇ ਸੂਬੇ ਦੇ ਲੋਕਾਂ ਦੀਆਂ ਜਾਨਾਂ ਬਚਾਉਣ ਦੀਆਂ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਨੂੰ ਖੋਰਾ ਲਾਉਣ ਸਬੰਧੀ ਕਈ ਗੰਭੀਰ ਸਵਾਲ ਖੜ੍ਹੇ ਕਰਦੀ ਹੈ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਦੇ ਫੈਸਲੇ ਨਾਲ ਪੰਜਾਬ ਦੀ ਸੁਰੱਖਿਆ ਤੇ ਅਖੰਡਤਾ ਨੂੰ ਗੰਭੀਰ ਨਤੀਜੇ ਭੁਗਤਣੇ ਪੈ ਸਕਦੇ ਹਨ। ਉਨ੍ਹਾਂ ਕੇਜਰੀਵਾਲ ਨੂੰ ਚਿਤਾਵਨੀ ਦਿੰਦਿਆ ਕਿਹਾ ਕਿ ਉਹ ਸਰਹੱਦ ਪਾਰ ਦੀਆਂ ਭਾਰਤ ਵਿਰੋਧੀ ਤਾਕਤਾਂ ਦੇ ਹੱਥਾਂ ਵਿੱਚ ਨਾ ਖੇਡੇ ਜੋ ਕੋਵਿਡ ਮਹਾਂਮਾਰੀ ਦੀ ਵਰਤੋਂ ਤਾਜ਼ਾ ਸੰਕਟ ਨੂੰ ਵਧਾਉਣ ਦੀਆਂ ਕੋਸ਼ਿਸ਼ ਲਈ ਕਰ ਰਹੇ ਹਨ।

Arvind KejriwalArvind Kejriwal

ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਦੇ ਮੁੱਖ ਮੰਤਰੀ ਨੂੰ ਕਿਹਾ ਕਿ ਉਹ ਪੰਜਾਬ ਤੋਂ ਦੂਰ ਹੀ ਰਹੇ ਅਤੇ ਆਪਣੇ ਸੂਬੇ ਵਿੱਚ ਕੋਵਿਡ ਨੂੰ ਕੰਟਰੋਲ ਕਰਨ ਦੇ ਪ੍ਰਬੰਧਨ ਉਤੇ ਧਿਆਨ ਕੇਂਦਰਿਤ ਕਰੇ ਜਿੱਥੇ ਕੱਲ੍ਹ 2500 ਨਵੇਂ ਕੇਸਾਂ ਦੇ ਪਾਜੇਟਿਵ ਪਾਏ ਜਾਣ ਨਾਲ ਸਥਿਤੀ ਦਿਨ-ਬ-ਦਿਨ ਬਦਤਰ ਹੁੰਦੀ ਜਾ ਰਹੀ ਹੈ ਅਤੇ ਹਸਪਤਾਲਾਂ ਵਿੱਚ ਆਈ.ਸੀ.ਯੂ. ਬੈਡ ਫੇਰ ਖਤਮ ਹੋ ਰਹੇ ਹਨ।

ਕੈਪਟਨ ਅਮਰਿੰਦਰ ਸਿੰਘ ਨੇ ਕੇਜਰੀਵਾਲ ਨੂੰ ਕਿਹਾ, ''ਸਾਨੂੰ ਤੁਹਾਡੇ ਔਕਸੀਮੀਟਰਾਂ ਦੀ ਜ਼ਰੂਰਤਾਂ ਨਹੀਂ। ਸਾਨੂੰ ਸਿਰਫ ਪੰਜਾਬ ਵਿੱਚ ਤੁਹਾਡੇ ਵਰਕਰਾਂ 'ਤੇ ਲਗਾਮ ਲਗਾਉਣ ਦੀ ਲੋੜ ਹੈ ਜਿਹੜੇ ਮੇਰੇ ਲੋਕਾਂ ਨੂੰ ਹਸਪਤਾਲਾਂ ਵਿੱਚ ਕੋਵਿਡ ਟੈਸਟ ਕਰਵਾਉਣ ਅਤੇ ਇਲਾਜ ਨਾ ਕਰਵਾਉਣ ਲਈ ਭੜਕਾ ਰਹੇ ਹਨ।''

Punjab PolicePunjab Police

ਪੰਜਾਬ ਪੁਲਿਸ ਨੇ ਫਿਰੋਜ਼ਪੁਰ ਦੇ ਪੁਲਿਸ ਥਾਣਾ ਕੁੱਲਗੜੀ ਦੇ ਪਿੰਡ ਮਿਸ਼ਰੀਵਾਲਾ ਨਾਜੂ ਸ਼ਾਹ ਦੇ ਆਪ ਵਰਕਰ ਅਮਰਿੰਦਰ ਸਿੰਘ ਨੂੰ ਸੋਸ਼ਲ ਮੀਡੀਆ ਪਲੇਟਫਾਰਮ 'ਤੇ ਝੂਠੀ ਅਤੇ ਲੋਕਾਂ ਨੂੰ ਗੁੰਮਰਾਹ ਕਰਨ ਵਾਲੀ ਪੋਸਟ ਪਾਉਣ ਲਈ ਆਈ.ਟੀ. ਐਕਟ ਦੀ ਧਾਰਾ 66, 54 ਡੀ.ਐਮ.ਏ. ਅਤੇ 153 ਆਈ.ਪੀ.ਸੀ. ਤਹਿਤ ਗ੍ਰਿਫਤਾਰ ਕੀਤਾ ਹੈ। ਮੋਗਾ ਬੈਠ ਕੇ ਸਰਗਰਮੀ ਨਾਲ ਸੋਸ਼ਲ ਮੀਡੀਆ ਉਪਰ ਭੜਕਾਓ ਤੇ ਅਫਵਾਹਾਂ ਫੈਲਾਉਣ ਵਾਲੇ 31 ਵਰ੍ਹਿਆਂ ਦੇ ਅਮਰਿੰਦਰ ਵੱਲੋਂ ਪੋਸਟ ਕੀਤੀਆਂ ਤਸਵੀਰਾਂ ਤੇ ਵੀਡਿਓਜ਼ ਵਿੱਚ ਦਾਅਵਾ ਕੀਤਾ ਗਿਆ ਸੀ ਕਿ ਡਾਕਟਰ ਕੋਵਿਡ ਮਰੀਜ਼ਾਂ ਦੇ ਮਹੱਤਵਪੂਰਨ ਅੰਗਾਂ ਨੂੰ ਕੱਢ ਰਹੇ ਹਨ।

Punjab PolicePunjab Police

ਪੋਸਟਾਂ/ਵੀਡਿਓਜ਼ ਵਿੱਚ ਲੋਕਾਂ ਨੂੰ ਭੜਕਾ ਕੇ ਸਿਹਤ ਵਿਭਾਗ ਦੇ ਕਰਮਚਾਰੀਆਂ ਨਾਲ ਸਹਿਯੋਗ ਨਾ ਕਰਨ ਲਈ ਉਤਸ਼ਾਹਤ ਕੀਤਾ ਜਾ ਰਿਹਾ ਹੈ ਅਤੇ ਇਹ ਝੂਠੀ ਅਫਵਾਹ ਫੈਲਾਈ ਜਾ ਰਹੀ ਹੈ ਕਿ ਸਿਹਤ ਵਿਭਾਗ ਵੱਲੋਂ ਮ੍ਰਿਤਕ ਕੋਰੋਨਾ ਮਰੀਜ਼ਾਂ ਦੇ ਸਰੀਰ ਦੇ ਅੰਗ ਕੱਢੇ ਜਾ ਰਹੇ ਹਨ। ਇਸ ਤਰ੍ਹਾਂ ਸੂਬੇ ਦੇ ਲੋਕਾਂ ਦੀ ਸਿਹਤ ਤੇ ਸੁਰੱਖਿਆ ਨੂੰ ਖਤਰੇ ਵਿੱਚ ਪਾਇਆ ਜਾ ਰਿਹਾ ਹੈ। ਇਹ ਪਤਾ ਲੱਗਿਆ ਹੈ ਕਿ ਅਮਰਿੰਦਰ ਸਿੰਘ ਆਪ ਦਾ ਸਰਗਰਮ ਵਰਕਰ ਹੈ ਅਤੇ ਫਿਰੋਜ਼ਪੁਰ ਵਿਧਾਨ ਸਭਾ ਹਲਕੇ ਤੋਂ ਆਪ ਪਾਰਟੀ ਦੀ ਐਮ.ਐਲ.ਏ. ਟਿਕਟ ਦਾ ਚਾਹਵਾਨ ਹੈ। ਉਹ ਆਪ ਦੀ ਤਰਫੋਂ ਰਾਜਸੀ ਗਤੀਵਿਧੀਆਂ ਵਿੱਚ ਸਰਗਰਮ ਭੂਮਿਕਾ ਨਿਭਾ ਰਿਹਾ ਹੈ ਅਤੇ ਪਾਰਟੀ ਵੱਲੋਂ ਧਰਨੇ, ਮੁਜਾਹਰਿਆਂ ਵਿੱਚ ਹਿੱਸਾ ਲੈਂਦਾ ਹੈ।

DGP Dinkar GuptaDGP Dinkar Gupta

ਇਸੇ ਦੌਰਾਨ ਕੈਪਟਨ ਅਮਰਰਿੰਦਰ ਸਿੰਘ ਨੇ ਡੀ.ਜੀ.ਪੀ. ਦਿਨਕਰ ਗੁਪਤਾ ਨੂੰ ਆਖਿਆ ਕਿ ਪੱਤਰਕਾਰ ਤਰੁਣੀ ਗਾਂਧੀ ਦੀ ਕੋਵਿਡ ਸੰਕਟ 'ਤੇ ਜਾਅਲੀ ਵੀਡਿਓ ਫੈਲਾਉਣ ਲਈ ਪੈਸੇ ਦੀ ਪੇਸ਼ਕਸ਼ ਬਾਰੇ ਸ਼ਿਕਾਇਤ ਦੀ ਡੂੰਘਾਈ ਵਿੱਚ ਜਾਂਚ ਕੀਤੀ ਜਾਵੇ। ਮੁੱਖ ਮੰਤਰੀ ਨੇ ਡੀ.ਜੀ.ਪੀ. ਨੂੰ ਆਖਿਆ ਕਿ ਅਜਿਹੇ ਲੋਕਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ ਜਿੰਨਾ ਨੇ ਇਹ ਜ਼ਾਲਮ ਮੁਹਿੰਮ ਵਿੱਢਦਿਆਂ ਪੰਜਾਬ ਦੇ ਲੋਕਾਂ ਦੀ ਜਾਨ ਨੂੰ ਖਤਰੇ ਵਿੱਚ ਪਾਇਆ ਹੋਇਆ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Bittu Balial Death News : ਵੱਡੇ ਹਾਦਸੇ ਤੋਂ ਬਾਅਦ ਵੀ ਇਸ Kabaddi player ਨੇ ਨਹੀਂ ਛੱਡੀ ਸੀ ਕੱਬਡੀ | Last Raid

08 Nov 2025 3:01 PM

Wrong E challan : ਘਰ ਖੜ੍ਹੇ ਮੋਟਰਸਾਈਕਲ ਦਾ ਕੱਟਿਆ ਗਿਆ ਚਲਾਨ, ਸਾਰੀ ਕਹਾਣੀ ਸੁਣ ਤੁਹਾਡੇ ਵੀ ਉੱਡ ਜਾਣਗੇ ਹੋਸ਼

08 Nov 2025 3:00 PM

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM
Advertisement