ਗੋਆ ਦੇ ਮੁੱਖ ਮੰਤਰੀ ਪ੍ਰਮੋਦ ਸਾਵੰਤ ਨੂੰ ਹੋਇਆ ਕੋਰੋਨਾ
Published : Sep 3, 2020, 2:11 am IST
Updated : Sep 3, 2020, 2:11 am IST
SHARE ARTICLE
image
image

ਗੋਆ ਦੇ ਮੁੱਖ ਮੰਤਰੀ ਪ੍ਰਮੋਦ ਸਾਵੰਤ ਨੂੰ ਹੋਇਆ ਕੋਰੋਨਾ

ਪਣਜੀ, 2 ਸਤੰਬਰ : ਗੋਆ ਦੇ ਮੁੱਖ ਮੰਤਰੀ ਪ੍ਰਮੋਦ ਸਾਵੰਤ ਕੋਰੋਨਾ ਵਾਇਰਸ ਦੀ ਲਪੇਟ 'ਚ ਆ ਗਏ ਹਨ। ਪ੍ਰਮੋਦ ਸਾਵੰਤ ਨੇ ਬੁਧਵਾਰ ਨੂੰ ਖ਼ੁਦ ਇਸ ਦੀ ਜਾਣਕਾਰੀ ਦਿਤੀ ਹੈ। ਉਹ ਕਰਨਾਟਕ ਦੇ ਮੁੱਖ ਮੰਤਰੀ ਬੀ.ਐੱਸ. ਯੇਦੀਯੁਰੱਪਾ, ਮੱਧ ਪ੍ਰਦੇਸ਼ ਦੇ ਸ਼ਿਵਰਾਜ ਚੌਹਾਨ ਅਤੇ ਹਰਿਆਣਾ ਦੇ ਮਨੋਹਰ ਲਾਲ ਖੱਟੜ ਤੋਂ ਬਾਅਦ ਭਾਰਤੀ ਜਨਤਾ ਪਾਰਟੀ (ਭਾਜਪਾ) ਸ਼ਾਸਿਤ ਸੂਬੇ ਦੇ ਚੌਥੇ ਮੁੱਖ ਮੰਤਰੀ ਹਨ, ਜੋ ਕੋਰੋਨਾ ਦੀ ਲਪੇਟ 'ਚ ਆਏ ਹਨ। ਯੇਦੀਯੁਰੱਪਾ ਅਤੇ ਸ਼ਿਵਰਾਜ ਸਿੰਘ ਚੌਹਾਨ ਵਾਇਰਸ ਨੂੰ ਮਾਤ ਦੇ ਚੁੱਕੇ ਹਨ, ਜਦੋਂ ਕਿ ਖੱਟੜ ਦਾ ਗੁਰੂਗ੍ਰਾਮ ਦੇ ਮੇਦਾਂਤਾ 'ਚ ਇਲਾਜ ਚਲ ਰਿਹਾ ਹੈ। ਪ੍ਰਮੋਦ ਸਾਵੰਤ ਨੇ ਖੁਦ ਨੂੰ ਕੋਰੋਨਾ ਵਾਇਰਸ ਹੋਣ ਦੀ ਜਾਣਕਾਰੀ ਦਿੰਦੇ ਹੋਏ ਟਵੀਟ ਕੀਤਾ,''ਮੈਂ ਸਾਰਿਆਂ ਨੂੰ ਸੂਚਿਤ ਕਰਨਾ ਚਾਹੁੰਦਾ ਹਾਂ ਕਿ ਮੈਂ ਕੋਰੋਨਾ ਪਾਜ਼ੇਟਿਵ ਪਾਇਆ ਗਿਆ ਹਾਂ। ਮੇਰੇ 'ਚ ਕੋਰੋਨਾ ਦੇ ਲੱਛਣ ਨਹੀਂ ਹਨ ਅਤੇ ਘਰ 'ਚ ਹੀ ਇਕਾਂਤਵਾਸ 'ਚ ਹਾਂ ਅਤੇ ਘਰੋਂ ਹੀ ਸਾਰੇ ਕੰਮ ਨਿਪਟਾਉਂਦਾ ਰਹਾਂਗਾ। ਮੇਰੀ ਉਨ੍ਹਾਂ ਸਾਰਿਆਂ ਨੂੰ ਅਪੀਲ ਹੈ, ਜੋ ਵੀ ਮੇਰੇ ਸੰਪਰਕ 'ਚ ਆਏ ਹਨ, ਉਹ ਸਾਰੇ ਲੋਕ ਜ਼ਰੂਰੀ ਸਾਵਧਾਨੀ ਵਰਤਣ।''  (ਪੀਟੀਆਈ)
imageimage

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement