ਈ.ਡੀ. ਨੇ ਹਵਾਲਾ ਕਾਰੋਬਾਰੀ ਨਰੇਸ਼ ਜੈਨ ਨੂੰ ਕੀਤਾ ਗ੍ਰਿਫ਼ਤਾਰ
Published : Sep 3, 2020, 2:08 am IST
Updated : Sep 3, 2020, 2:08 am IST
SHARE ARTICLE
image
image

ਈ.ਡੀ. ਨੇ ਹਵਾਲਾ ਕਾਰੋਬਾਰੀ ਨਰੇਸ਼ ਜੈਨ ਨੂੰ ਕੀਤਾ ਗ੍ਰਿਫ਼ਤਾਰ

ਨਵੀਂ ਦਿੱਲੀ, 2 ਸਤੰਬਰ : ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਕਥਿਤ ਹਵਾਲਾ ਕਾਰੋਬਾਰੀ ਨਰੇਸ਼ ਜੈਨ ਨੂੰ ਕਈ ਕਰੋੜ ਰੁਪਏ ਦੇ ਹਵਾਲਾ ਦੇ ਲੈਣ-ਦੇਣ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ 'ਚ ਬੁੱਧਵਾਰ ਨੂੰ ਗ੍ਰਿਫ਼ਤਾਰ ਕੀਤਾ। ਅਧਿਕਾਰੀਆਂ ਨੇ ਦਸਿਆ ਕਿ ਜੈਨ ਨੂੰ ਮਨੀ ਲਾਂਡਰਿੰਗ ਐਕਟ (ਪੀ.ਐੱਮ.ਐੱਲ.ਏ.) ਦੇ ਅਧੀਨ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਨ੍ਹਾਂ ਨੂੰ ਇਥੇ ਸਥਾਨਕ ਕੋਰਟ ਦੇ ਸਾਹਮਣੇ ਪੇਸ਼ ਕੀਤਾ ਜਾਵੇਗਾ। ਇਸ ਮਾਮਲੇ 'ਚ 600 ਤੋਂ ਵੱਧ ਬੈਂਕ ਖਾਤੇ ਅਤੇ ਵਿਦੇਸ਼ 'ਚ 11,000 ਕਰੋੜ ਰੁਪਏ ਤੋਂ ਵੱਧ ਦਾ ਲੈਣ-ਦੇਣ ਜਾਂਚ ਦੇ ਦਾਇਰੇ 'ਚ ਹੈ। ਦਿੱਲੀ ਦਾ ਇਹ ਉਦਯੋਗਪਤੀ ਲੰਬੇ ਸਮੇਂ ਤੋਂ ਜਾਂਚ ਏਜੰਸੀ ਦੀ ਰਡਾਰ 'ਤੇ ਸੀ ਅਤੇ 2016 'ਚ ਈ.ਡੀ. ਨੇ ਵਿਦੇਸ਼ੀ ਮੁਦਰਾ ਕਾਨੂੰਨ ਦੇ ਕਥਿਤ ਉਲੰਘਣ ਮਾਮਲੇ 'ਚ ਉਸ ਨੂੰ 1200 ਕਰੋੜ ਰੁਪਏ ਦਾ ਨੋਟਿਸ ਜਾਰੀ ਕੀਤਾ ਸੀ। ਜਾਂਚ ਏਜੰਸੀ ਨੇ ਜੈਨ 'ਤੇ ਮਨੀ ਲਾਂਡਰਿੰਗ ਅਤੇ ਕਈ ਸਾਲਾਂ ਤਕ ਹਵਾਲਾ ਦੇ ਪੈਸੇ ਲੈਣ-ਦੇਣ ਕਰਨ ਦਾ ਦੋਸ਼ ਲਗਾਇਆ ਹੈ। ਉਸ 'ਤੇ ਨਸ਼ੀਲੇ ਪਦਾਰਥ ਗਿਰੋਹਾਂ ਨੂੰ ਵੀ ਧਨ ਮੁਹੱਈਆ ਕਰਵਾਉਣ ਦਾ ਦੋਸ਼ ਹੈ ਅਤੇ ਨਾਰਕੋਟਿਕਸ ਕੰਟਰੋਲ ਬਿਊਰੋ (ਐੱਨ.ਸੀ.ਬੀ.) ਨੇ ਉਸ ਨੂੰ ਗ੍ਰਿਫ਼ਤਾਰ ਵੀ ਕੀਤਾ ਸੀ। ਈ.ਡੀ. ਧਨ ਸੋਧ ਦਾ ਮਾਮਲਾ ਐੱਨ.ਸੀ.ਬੀ. ਦੀ ਸ਼ਿਕਾਇਤ 'ਤੇ ਹੀ ਆਧਾਰਤ ਹੈ। (ਪੀਟੀਆਈ)imageimage

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੋਹਾਲੀ ਨੌਜਵਾਨ ਕ.ਤਲ ਮਾਮਲੇ 'ਚ SP ਦਿਲਪ੍ਰੀਤ ਸਿੰਘ ਦੀ ਪ੍ਰੈੱਸ ਕਾਨਫਰੰਸ

19 Feb 2026 3:11 PM

ਤਰਨ ਤਾਰਨ ਸਰਪੰਚ ਕ.ਤ.ਲ ਮਾਮਲੇ 'ਚ ਵੱਡੀ ਅੱਪਡੇਟ

19 Feb 2026 3:10 PM

ਸਕੂਲਾਂ ਨੂੰ ਧਮਕੀ ਸਾਜ਼ਿਸ਼ ਜਾਂ ਸ਼ਰਾਰਤ,ਕੌਣ ਪੈਦਾ ਕਰ ਰਿਹਾ ਮਾਪਿਆਂ ਤੇ ਵਿਦਿਆਰਥੀਆਂ 'ਚ ਸਹਿਮ ਦਾ ਮਾਹੌਲ

18 Feb 2026 4:23 PM

ਬੰਗਲਾਦੇਸ਼ 'ਚ ਨਵੀਂ ਸਰਕਾਰ ਦਾ ਸਹੁੰ ਚੁੱਕ ਸਮਾਗਮ, ਬੰਗਲਾਦੇਸ਼ੀ ਹਿੰਦੂਆਂ ਲਈ ਕੀ ਕਦਮ ਚੁੱਕੇਗੀ ਭਾਰਤ ਸਰਕਾਰ?

16 Feb 2026 1:54 PM

ਫ਼ਰਜ਼ੀ ਇਮੀਗ੍ਰੇਸ਼ਨ ਮਾਫ਼ੀਆ 'ਤੇ ਮੋਹਾਲੀ ਪੁਲਿਸ ਦਾ ਵੱਡਾ ਐਕਸ਼ਨ, DSP ਹਰਸਿਮਰਨ ਸਿੰਘ ਬੱਲ ਨੇ ਦਿੱਤੀ ਜਾਣਕਾਰੀ

15 Feb 2026 2:04 PM
Advertisement