ਸ਼ਿਵ ਸੈਨਾ ਦੇ ਸਾਬਕਾ ਆਗੂ ਦਾ ਗੋਲੀ ਮਾਰ ਕੇ ਕਤਲ
Published : Sep 3, 2020, 2:03 am IST
Updated : Sep 3, 2020, 2:03 am IST
SHARE ARTICLE
image
image

ਸ਼ਿਵ ਸੈਨਾ ਦੇ ਸਾਬਕਾ ਆਗੂ ਦਾ ਗੋਲੀ ਮਾਰ ਕੇ ਕਤਲ

ਇੰਦੌਰ, 2 ਸਤੰਬਰ : ਮੱਧ ਪ੍ਰਦੇਸ਼ ਦੇ ਇੰਦੌਰ ਸ਼ਹਿਰ ਦੇ ਤੇਜਾਜੀ ਨਗਰ ਥਾਣਾ ਖੇਤਰ 'ਚ ਸ਼ਿਵ ਸੈਨਾ ਦੇ ਸੀਨੀਅਰ ਆਗੂ ਰਹੇ ਰਮੇਸ਼ ਸਾਹੂ ਦੀ ਅਣਪਛਾਤੇ ਬਦਮਾਸ਼ਾਂ ਨੇ ਗੋਲੀ ਮਾਰ ਕੇ ਕਤਲ ਕਰ ਦਿਤਾ। ਪੁਲਿਸ ਦੇ ਅਧਿਕਾਰਤ ਸੂਤਰਾਂ ਨੇ ਦਸਿਆ ਕਿ ਮੰਗਲਵਾਰ ਰਾਤ 70 ਸਾਲਾ ਸਾਹੂ ਦੇ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ। ਸ਼ਿਵ ਸੈਨਾ ਦੀ ਮੱਧ ਪ੍ਰਦੇਸ਼ ਇਕਾਈ ਦੇ ਸਾਲ 1991 ਤੋਂ 2001 ਤਕ ਪ੍ਰਦੇਸ਼ ਪ੍ਰਧਾਨ ਰਹੇ ਸਾਹੂ ਬੀਤੇ ਕੁਝ ਸਾਲਾਂ ਤੋਂ ਸਿਆਸੀ ਗਤੀਵਿਧੀਆਂ ਤੋਂ ਦੂਰ ਹੋ ਕੇ ਇਥੇ ਤੇਜਾਜੀ ਨਗਰ ਥਾਣਾ ਖੇਤਰ 'ਚ ਢਾਬਾ ਚਲਾ ਰਹੇ ਸਨ। ਮੰਗਲਵਾਰ ਰਾਤ ਇਥੇ ਅਣਪਛਾਤੇ ਬਦਮਾਸ਼ਾਂ ਨੇ ਉਨ੍ਹਾਂ ਦੀ ਕਤਲ ਕਰ ਦਿਤਾ। ਘਟਨਾ ਮੰਗਲਵਾਰ ਰਾਤ 1.30 ਤੋਂ 2.30 ਵਜੇ ਦਰਮਿਆਨ ਦੀ ਹੈ। ਘਟਨਾ ਸਮੇਂ ਸਾਹੂ ਨਾਲ ਉਨ੍ਹਾਂ ਦੀ ਪਤਨੀ ਅਤੇ ਧੀ ਮੌਜੂਦ ਸੀ। ਪੁਲਿਸ ਇਸ ਵਾਰਦਾਤ ਨੂੰ ਲੁੱਟ ਦੀ ਨੀਅਤ ਨਾਲ ਜੋੜ ਕੇ ਦੇਖ ਰਹੀ ਹੈ। ਇਸ ਦੇ ਨਾਲ ਹੀ ਸਾਹੂ imageimageਦੇ ਅਪਰਾਧਕ ਰੀਕਾਰਡ ਨੂੰ ਦੇਖਦੇ ਹੋਏ ਆਪਸੀ ਰੰਜਿਸ਼ ਵਰਗੇ ਬਿੰਦੂਆਂ 'ਤੇ ਵੀ ਪੁਲਿਸ ਜਾਂਚ ਕਰ ਰਹੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement