Punjab 'ਚ ਹੁਣ 700 ਰੁਪਏ 'ਚ ਹੋਣਗੇ ਕੋਰੋਨਾ ਟੈਸਟ, ਸਿਹਤ ਮੰਤਰੀ ਨੇ ਕੀਤਾ ਐਲਾਨ 
Published : Sep 3, 2020, 5:23 pm IST
Updated : Sep 3, 2020, 5:23 pm IST
SHARE ARTICLE
Balbir Singh Sidhu
Balbir Singh Sidhu

ਇਸ ਕੀਮਤ ਵਿਚ ਜੀਐਸਟੀ ਤੇ ਹੋਰ ਸਾਰੇ ਟੈਕਸ ਸ਼ਾਮਿਲ ਹੋਣਗੇ

ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਕੋਵਿਡ-19 ਦੇ ਟੈਸਟਾਂ ਲਈ ਆਮ ਲੋਕਾਂ ਦੀ ਭਲਾਈ ਨੂੰ ਮੁੱਖ ਰੱਖਦੇ ਹੋਏ ਰੇਟ ਹੋਰ ਘਟਾ ਦਿੱਤੇ ਗਏ ਹਨ। ਹੁਣ ਪ੍ਰਾਈਵੇਟ ਲੈਬ ਵੀ ਸਰਕਾਰ ਦੁਆਰਾ ਨਿਰਧਾਰਿਤ ਰੇਟਾਂ ਤੋਂ ਜ਼ਿਆਦਾ ਰੇਟ ਨਹੀਂ ਲੈ ਸਕਦੇ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਵਾਜਿਬ ਰੇਟਾਂ ਤੇ ਟੈਸਟ ਦੀ ਸੁਵਿਧਾ ਉਪਲਬੱਧ ਕਰਵਾਉਣ ਲਈ ਸਰਕਾਰ ਵੱਲੋਂ ਪ੍ਰਾਈਵੇਟ ਲੈਬ ਲਈ ਕੋਵਿਡ-19 ਦੇ ਟੈਸਟਾਂ ਦੇ ਰੇਟ ਤੈਅ ਕਰ ਦਿੱਤੇ ਹਨ।

Corona Test Corona Test

ਹੁਣ ਪ੍ਰਾਈਵੇਟ ਲੈਬ ਵੱਲੋਂ ਕੋਵਿਡ-19 ਦੇ ਇੱਕ ਆਰਟੀ-ਪੀਸੀਆਰ ਟੈਸਟ ਲਈ ਵੱਧ ਤੋਂ ਵੱਧ 2400 ਰੁਪਏ ਅਤੇ ਰੈਪਿਡ ਐਂਟੀਜਨ ਟੈਸਟਿੰਗ (ਆਰਏਟੀ) ਲਈ 1000/- ਰੁਪਏ ਤੋਂ ਘਟਾ ਕੇ ਹੁਣ 700/- ਰੁਪਏ ਕਰ ਦਿੱਤੇ ਗਏ ਹਨ, ਜਿਸ ਵਿਚ ਜੀਐਸਟੀ ਤੇ ਹੋਰ ਸਾਰੇ ਟੈਕਸ ਸ਼ਾਮਿਲ ਹੋਣਗੇ। ਜਦੋਂ ਕਿ ਘਰਾਂ ਤੋਂ ਸੈਂਪਲ ਇਕੱਠੇ ਕਰਨ ਦੀ ਵਾਧੂ ਸੁਵਿਧਾ ਲਈ ਰੇਟ ਪ੍ਰਾਈਵੇਟ ਲੈਬ ਵੱਲੋਂ ਆਪਣੇ ਪੱਧਰ 'ਤੇ ਤੈਅ ਕੀਤੇ ਜਾਣਗੇ। ਆਈਸੀਐਮਆਰ ਵੱਲੋਂ ਮੰਜੂਰਸ਼ੁਦਾ 45 ਪ੍ਰਾਈਵੇਟ ਲੈਬ ਵੱਲੋਂ ਕੀਤੇ ਜਾ ਸਕਦੇ ਹਨ।

Balbir Sidhu Balbir Sidhu

ਜਦੋਂ ਕਿ ਰਾਜ ਦੇ 600 ਸਰਕਾਰੀ ਹਸਪਤਾਲਾਂ ਵਿੱਚ ਇਹ ਟੈਸਟ ਦੀ ਸੁਵਿਧਾ ਸਰਕਾਰ ਵੱਲੋਂ ਬਿਲਕੁਲ ਮੁਫ਼ਤ ਦਿੱਤੀ ਜਾ ਰਹੀ ਹੈ। ਸਿਹਤ ਮੰਤਰੀ ਨੇ ਦੱਸਿਆ ਕਿ ਕੋਵਿਡ-19 ਮਹਾਂਮਾਰੀ ਕਾਰਨ ਬਹੁਤ ਮਾੜੇ ਹਾਲਾਤ ਪੈਦਾ ਹੋਏ ਹਨ, ਜਿਨ੍ਹਾਂ ਦਾ ਸਾਹਮਣਾ ਕਰਨ ਲਈ ਸਾਨੂੰ ਸਭ ਨੂੰ ਮਿਲ ਕੇ ਕਾਰਵਾਈ ਕਰਨ ਤੇ ਸਹਿਯੋਗ ਕਰਨ ਦੀ ਜ਼ਰੂਰਤ ਹੈ।

Coronavirus 110 positive including bank employees in JalandharCorona virus  

ਇਸ ਬਿਮਾਰੀ ਨੂੰ ਰੋਕਣ ਲਈ ਜ਼ਰੂਰੀ ਹੈ ਕਿ ਇਨਫੈਕਸ਼ਨ ਦੀ ਜਲਦੀ ਪਹਿਚਾਣ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਇਸ ਬਿਮਾਰੀ ਦੇ ਫੈਲਣ ਤੇ ਇਸ ਨਾਲ ਮੌਤਾਂ ਦਾ ਮੁੱਖ ਕਾਰਨ ਇਹ ਹੈ ਕਿ ਲੱਛਣ ਹੋਣ ਦੇ ਬਾਵਜੂਦ ਲੋਕ ਸਿਹਤ ਸੰਸਥਾਵਾਂ ਨੂੰ ਦੇਰੀ ਨਾਲ ਸੂਚਿਤ ਕਰਦੇ ਹਨ, ਜਿਸ ਦੇ ਚੱਲਦੇ ਕੋਵਿਡ-19 ਦੇ ਟੈਸਟ ਵਿਚ ਦੇਰੀ ਹੋ ਜਾਂਦੀ ਹੈ ਅਤੇ ਕਈ ਵਾਰੀ ਇਸ ਦੇ ਗੰਭੀਰ ਪਰਿਣਾਮ ਸਾਹਮਣੇ ਆ ਜਾਂਦੇ ਹਨ।

SHARE ARTICLE

ਏਜੰਸੀ

Advertisement

Bittu Balial Death News : ਵੱਡੇ ਹਾਦਸੇ ਤੋਂ ਬਾਅਦ ਵੀ ਇਸ Kabaddi player ਨੇ ਨਹੀਂ ਛੱਡੀ ਸੀ ਕੱਬਡੀ | Last Raid

08 Nov 2025 3:01 PM

Wrong E challan : ਘਰ ਖੜ੍ਹੇ ਮੋਟਰਸਾਈਕਲ ਦਾ ਕੱਟਿਆ ਗਿਆ ਚਲਾਨ, ਸਾਰੀ ਕਹਾਣੀ ਸੁਣ ਤੁਹਾਡੇ ਵੀ ਉੱਡ ਜਾਣਗੇ ਹੋਸ਼

08 Nov 2025 3:00 PM

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM
Advertisement