ਗਲਾਡਾ ਦੀ ਕੀਜ਼ ਹੋਟਲ ਨੇੜਲੇ ਰਿਹਾਇਸ਼ੀ ਪਲਾਟਾਂ ਦੀ ਸਕੀਮ 7 ਸਤੰਬਰ ਨੂੰ ਹੋਵੇਗੀ ਬੰਦ
Published : Sep 3, 2020, 5:58 pm IST
Updated : Sep 3, 2020, 5:58 pm IST
SHARE ARTICLE
Glada Scheme Of Residential Plot Located Behide Keys Hotel To Close On September 7
Glada Scheme Of Residential Plot Located Behide Keys Hotel To Close On September 7

• ਐਸ.ਸੀ.ਓਜ਼. ਦੀ 7 ਸਤੰਬਰ ਬਾਅਦ ਦੁਪਹਿਰ ਇਕ ਵਜੇ ਤੱਕ ਹੋਵੇਗੀ ਈ-ਆਕਸ਼ਨ

ਚੰਡੀਗੜ•/ਲੁਧਿਆਣਾ, 3 ਸਤੰਬਰ - ਗ੍ਰੇਟਰ ਲੁਧਿਆਣਾ ਏਰੀਆ ਡਿਵੈੱਲਮੈਂਟ ਅਥਾਰਟੀ (ਗਲਾਡਾ) ਵੱਲੋਂ ਆਮ ਲੋਕਾਂ ਲਈ 82 ਫਰੀਹੋਲਡ ਵਾਲੇ ਰਿਹਾਇਸ਼ੀ ਪਲਾਟਾਂ ਅਤੇ ਆਰਥਿਕ ਤੌਰ 'ਤੇ ਕਮਜ਼ੋਰ ਵਰਗ (ਈ.ਡਬਲਿਊ.ਐਸ) ਲਈ 11 ਪਲਾਟਾਂ ਵਾਲੀ ਲਿਆਂਦੀ ਸਕੀਮ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਲੁਧਿਆਣਾ ਦੇ ਅਹਿਮ ਸਥਾਨ ਉਤੇ ਪਲਾਂਟ ਖਰੀਦਣ ਦੇ ਮੌਕੇ ਦਾ ਲਾਹਾ ਲੈਣ ਵਿੱਚ ਕੁੱਝ ਦਿਨ ਹੀ ਰਹਿ ਗਏ ਹਨ ਕਿਉਂਕਿ ਇਹ ਸਕੀਮ 7 ਸਤੰਬਰ, 2020 ਨੂੰ ਬੰਦ ਹੋਣ ਜਾ ਰਹੀ ਹੈ।

Greater Ludhiana Area Development AuthorityGreater Ludhiana Area Development Authority

ਇਹ ਪਲਾਟ ਕੀਜ਼ ਹੋਟਲ ਦੇ ਪਿਛਲੇ ਪਾਸੇ ਲੁਧਿਆਣਾ ਦੀ ਸੂਆ ਰੋਡ ਉਤੇ ਦਿੱਤੇ ਜਾ ਰਹੇ ਹਨ। ਸ਼ਹੀਦ ਭਗਤ ਸਿੰਘ ਨਗਰ ਨਾਲ ਲੱਗਦੀ ਇਹ ਜਗ੍ਹਾ ਭਾਈ ਰਣਧੀਰ ਸਿੰਘ ਨਗਰ ਦੇ ਨੇੜੇ ਹੈ ਅਤੇ ਦੱਖਣੀ ਬਾਈਪਾਸ ਨਾਲ ਵੀ ਜੁੜੀ ਹੋਈ ਹੈ। ਵੇਰਵੇ ਦਿੰਦਿਆਂ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਗ੍ਰੇਟਰ ਲੁਧਿਆਣਾ ਏਰੀਆ ਡਿਵੈਲਪਮੈਂਟ ਅਥਾਰਟੀ ਨੇ ਆਮ ਲੋਕਾਂ ਲਈ 29,000 ਰੁਪਏ ਪ੍ਰਤੀ ਵਰਗ ਗਜ਼ ਦੀ ਰਾਖਵੀਂ ਕੀਮਤ 'ਤੇ 125 ਵਰਗ ਗਜ਼ ਤੱਕ ਦੇ ਪਲਾਟਾਂ ਦੀ ਪੇਸ਼ਕਸ਼ ਕੀਤੀ ਹੈ ਅਤੇ ਆਰਥਿਕ ਤੌਰ 'ਤੇ ਕਮਜ਼ੋਰ ਵਰਗਾਂ ਲਈ 100 ਵਰਗ ਗਜ਼ ਤੋਂ ਘੱਟ ਵਾਲੇ ਪਲਾਟ ਪੇਸ਼ ਕੀਤੇ ਹਨ,

Greater Ludhiana Area Development AuthorityGreater Ludhiana Area Development Authority

ਜਿਨ੍ਹਾਂ ਦੀ ਰਾਖਵੀਂ ਕੀਮਤ 26,100 ਰੁਪਏ ਪ੍ਰਤੀ ਵਰਗ ਗਜ਼ ਰੱਖੀ ਗਈ ਹੈ। ਬੁਲਾਰੇ ਨੇ ਦੱਸਿਆ ਕਿ ਬਿਨੈਕਾਰਾਂ ਨੂੰ ਬਿਨੈ ਪੱਤਰ ਜਮ੍ਹਾ ਕਰਨ ਸਮੇਂ ਪਲਾਟ ਦੀ ਕੁੱਲ ਕੀਮਤ ਦਾ 10 ਫੀਸਦੀ ਬਿਆਨਾ ਰਾਸ਼ੀ ਅਤੇ ਉਸ ਤੋਂ ਬਾਅਦ ਅਲਾਟਮੈਂਟ ਪੱਤਰ ਜਾਰੀ ਹੋਣ ਦੀ ਤਰੀਕ ਤੋਂ 30 ਦਿਨਾਂ ਦੇ ਅੰਦਰ 15 ਫੀਸਦੀ ਰਕਮ ਜਮ੍ਹਾ ਕਰਾਉਣੀ ਹੋਵੇਗੀ। ਬਕਾਇਆ 75 ਫੀਸਦੀ ਰਕਮ ਸਬੰਧੀ, ਅਲਾਟੀਆਂ ਕੋਲ ਇਸ ਰਕਮ 'ਤੇ 5 ਫੀਸਦੀ ਦੀ ਛੋਟ ਲੈਣ ਲਈ ਅਲਾਟਮੈਂਟ ਪੱਤਰ ਜਾਰੀ ਹੋਣ ਦੇ 60 ਦਿਨਾਂ ਦੇ ਅੰਦਰ ਇਕਮੁਸ਼ਤ ਰਕਮ ਦਾ ਭੁਗਤਾਨ ਕਰਨ ਜਾਂ ਸਾਲਾਨਾ 9 ਫੀਸਦੀ ਵਿਆਜ 'ਤੇ 6 ਬਰਾਬਰ ਛਮਾਹੀ ਕਿਸ਼ਤਾਂ ਵਿਚ ਭੁਗਤਾਨ ਕਰਨ ਦਾ ਵਿਕਲਪ ਹੋਵੇਗਾ।

Glada Glada

ਰਿਹਾਇਸ਼ੀ ਪਲਾਟਾਂ ਤੋਂ ਇਲਾਵਾ, ਗਲਾਡਾ ਵੱਲੋਂ ਇਸੇ ਸਾਈਟ 'ਤੇ ਸਥਿਤ 9 ਐਸ.ਸੀ.ਓਜ਼ ਦੀ ਈ-ਨਿਲਾਮੀ ਵੀ ਕੀਤੀ ਜਾਵੇਗੀ। ਇਨ੍ਹਾਂ ਐਸ.ਸੀ.ਓਜ਼ ਲਈ ਰਾਖਵੀਂ ਕੀਮਤ 87,000 ਰੁਪਏ ਪ੍ਰਤੀ ਵਰਗ ਗਜ਼ ਰੱਖੀ ਗਈ ਹੈ। ਇਹ ਈ-ਨਿਲਾਮੀ 7-9-2020 ਨੂੰ ਬਾਅਦ ਦੁਪਹਿਰ 1.00 ਵਜੇ ਸਮਾਪਤ ਹੋਵੇਗੀ ਅਤੇ ਇਸ ਸਬੰਧੀ ਸਾਰੀ ਜਾਣਕਾਰੀ ਪੋਰਟਲ www.puda.e-auctions.in 'ਤੇ ਉਪਲਬਧ ਹੈ।

Residential PlotResidential Plot

ਇਹ ਯੋਜਨਾ ਆਮ ਲੋਕਾਂ ਨੂੰ ਉਦਯੋਗਿਕ ਸ਼ਹਿਰ, ਲੁਧਿਆਣਾ ਵਿਖੇ ਆਪਣਾ ਮਕਾਨ ਬਣਾਉਣ ਦਾ ਮੌਕਾ ਦੇਣ ਲਈ ਸ਼ੁਰੂ ਕੀਤੀ ਗਈ ਹੈ। ਸਮਾਜ ਦੇ ਆਰਥਿਕ ਤੌਰ 'ਤੇ ਕਮਜ਼ੋਰ ਵਰਗ ਦੇ ਹਿੱਤਾਂ ਨੂੰ ਧਿਆਨ ਵਿਚ ਰੱਖਦਿਆਂ ਇਸ ਯੋਜਨਾ ਵਿਚ 11 ਰਿਹਾਇਸ਼ੀ ਪਲਾਟ ਈ.ਡਬਲਯੂ.ਐਸ. ਨੂੰ ਅਲਾਟਮੈਂਟ ਲਈ ਰਾਖਵੇਂ ਰੱਖੇ ਗਏ ਹਨ। ਆਰਥਿਕ ਤੌਰ 'ਤੇ ਕਮਜ਼ੋਰ ਵਰਗਾਂ ਨੂੰ ਪਲਾਟਾਂ ਦੀ ਅਲਾਟਮੈਂਟ ਲਈ ਵੱਖਰਾ ਡਰਾਅ ਕੱਢਿਆ ਜਾਵੇਗਾ।

Residential PlotGlada Scheme Of Residential Plot Located Behide Keys Hotel To Close On September 7

ਚਾਹਵਾਨ ਬਿਨੈਕਾਰ ਇਸ ਸਕੀਮ ਨਾਲ ਜੁੜੇ ਬੈਂਕਾਂ ਦੀਆਂ ਸ਼ਾਖਾਵਾਂ ਤੋਂ ਸਕੀਮ ਦਾ ਬਰੌਸ਼ਰ ਪ੍ਰਾਪਤ ਕਰ ਸਕਦੇ ਹਨ ਜਾਂ ਉਹ ਵੈਬਸਾਈਟ www.glada.gov.in 'ਤੇ ਜਾ ਕੇ ਆਨਲਾਈਨ ਅਪਲਾਈ ਕਰ ਸਕਦੇ ਹਨ। ਬੁਲਾਰੇ ਨੇ ਅੱਗੇ ਕਿਹਾ ਕਿ ਸਾਈਟ 'ਤੇ ਵਿਕਾਸ ਕਾਰਜ ਲਗਭਗ ਮੁਕੰਮਲ ਹੋ ਚੁੱਕੇ ਹਨ ਅਤੇ ਅਲਾਟਮੈਂਟ ਪੱਤਰ ਜਾਰੀ ਹੋਣ 'ਤੇ ਤੁਰੰਤ ਕਬਜ਼ਾ ਦੇ ਦਿੱਤਾ ਜਾਵੇਗਾ।

SHARE ARTICLE

ਏਜੰਸੀ

Advertisement

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM

28 ਸਾਲ ਦੀ ਕੁੜੀ ਨੇ ਅਕਾਲੀ ਦਲ ਦਾ ਖੋਲ੍ਹਿਆ ਖਾਤਾ, ਅਕਾਲੀ ਦਲ ਨੂੰ ਨਵੇਂ ਨੌਜਵਾਨਾਂ ਦੀ ਲੋੜ ?

17 Dec 2025 3:27 PM

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM

Rana balachaur Murder News : Kabaddi Coach ਦੇ ਕਤਲ ਦੀ Bambiha gang ਨੇ ਲਈ ਜ਼ਿੰਮੇਵਾਰੀ !

16 Dec 2025 2:54 PM

2 Punjabi youths shot dead in Canada : ਇੱਕ ਦੀ ਗੋ.ਲੀ.ਆਂ ਲੱਗਣ ਨਾਲ ਤੇ ਦੂਜੇ ਦੀ ਸਦਮੇ ਕਾਰਨ ਹੋਈ ਮੌਤ

15 Dec 2025 3:03 PM
Advertisement