
ਵਿਧਾਨ ਸਭਾ ਸੈਸ਼ਨ ਤੋਂ ਪਹਿਲਾਂ ਵਿਰੋਧੀ ਪਾਰਟੀਆਂ ਵੱਲੋਂ ਸੈਸ਼ਨ ਦਾ ਸਮਾਂ ਵਧਾਉਣ ਦੀ ਮੰਗ ਵੀ ਕੀਤੀ ਗਈ।
ਚੰਡੀਗੜ੍ਹ (ਅਮਨ): ਪੰਜਾਬ ਵਿਧਾਨ ਸਭਾ ਦਾ ਇਕ ਦਿਨ ਦਾ ਵਿਸ਼ੇਸ਼ ਇਜਲਾਸ ਸ਼ੁਰੂ ਹੋ ਚੁੱਕਾ ਹੈ। ਇਸ ਦੌਰਾਨ ਵਿਛੜੀਆਂ ਰੂਹਾਂ ਅਤੇ ਕਿਸਾਨ ਅੰਦੋਲਨ ਵਿਚ ਸ਼ਹੀਦ ਹੋਏ ਕਿਸਾਨਾਂ ਨੂੰ ਸ਼ਰਧਾਂਜਲੀ ਦੇਣ ਉਪਰੰਤ ਕਾਰਵਾਈ ਦੁਬਾਰਾ ਸ਼ੁਰੂ ਹੋ ਚੁੱਕੀ ਹੈ। ਸੈਸ਼ਨ ਤੋਂ ਪਹਿਲਾਂ ਵਿਰੋਧੀ ਪਾਰਟੀਆਂ ਵੱਲੋਂ ਸੈਸ਼ਨ ਦਾ ਸਮਾਂ ਵਧਾਉਣ ਦੀ ਮੰਗ ਵੀ ਕੀਤੀ ਗਈ।
Special session of Punjab Vidhan Sabha
ਹੋਰ ਪੜ੍ਹੋ: ਅਵਨੀ ਲੇਖਾਰਾ ਨੇ ਟੋਕੀਓ ਪੈਰਾਲੰਪਿਕਸ ਵਿੱਚ ਰਚਿਆ ਇਤਿਹਾਸ, ਸੋਨੇ ਤੋਂ ਬਾਅਦ ਜਿੱਤਿਆ ਕਾਂਸੀ ਦਾ ਤਗਮਾ
ਇਸ ਬਾਰੇ ਰੋਜ਼ਾਨਾ ਸਪੋਕਸਮੈਨ ਨਾਲ ਗੱਲ ਕਰਦਿਆਂ ਆਪ ਵਿਧਾਇਕ ਅਮਨ ਅਰੋੜਾ ਨੇ ਕਿਹਾ ਕਿ ਅੱਜ ਦਾ ਸੈਸ਼ਨ ਗੁਰੂ ਸਾਹਿਬ ਨੂੰ ਸਮਰਪਿਤ ਕਰਨ ਤੋਂ ਬਾਅਦ ਇਜਲਾਸ ਦੀ ਕਾਰਵਾਈ ਹੋਰ 14 ਦਿਨ ਦੀ ਹੋਣੀ ਚਾਹੀਦੀ ਹੈ। ਉਹਨਾਂ ਕਿਹਾ ਕਿ ਸਰਕਾਰ ਨੇ ਇਕ ਦਿਨ ਦਾ ਇਜਲਾਸ ਰੱਖ ਕੇ ਖਾਨਾਪੂਰਤੀ ਕੀਤੀ ਹੈ।
Aman Arora
ਹੋਰ ਪੜ੍ਹੋ: ਅਮਰੀਕਾ 'ਚ ਤੂਫਾਨ ਈਡਾ ਨੇ ਮਚਾਈ ਤਬਾਹੀ, 45 ਲੋਕਾਂ ਦੀ ਮੌਤ
ਉਹਨਾਂ ਕਿਹਾ ਕਿ ਚੁਣੇ ਹੋਏ ਨੁਮਾਇੰਦਿਆਂ ਦਾ ਕੰਮ ਲੋਕਾਂ ਦੇ ਮੁੱਦਿਆਂ ਨੂੰ ਚੁੱਕਣਾ ਹੈ ਅਤੇ ਹੱਲ ਕਰਨਾ ਹੈ ਪਰ ਸਰਕਾਰ ਨੇ ਸਾਰਾ ਬਿਜ਼ਨਸ ਸਸਪੈਂਡ ਕਰ ਦਿੱਤਾ ਹੈ।ਅਮਨ ਅਰੋੜਾ ਨੇ ਕਿਹਾ ਕਿ ਅੱਜ ਕਿਸਾਨੀ ਸੜਕਾਂ ਉੱਤੇ ਰੁਲ ਰਹੀ ਹੈ, ਉਹਨਾਂ ਨੂੰ ਡਾਂਗਾਂ ਅਤੇ ਪਾਣੀ ਦੀਆਂ ਬੁਛਾੜਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪੰਜਾਬ ਦੇ ਨੌਜਵਾਨ ਬੇਰੁਜ਼ਗਾਰ ਹਨ ਤੇ ਪੰਜਾਬ ਦੀ ਜਵਾਨੀ ਨਸ਼ੇ ਦੀ ਦਲਦਲ ਵਿਚ ਫਸੀ ਹੋਈ ਹੈ।
Aman Arora
ਹੋਰ ਪੜ੍ਹੋ: ਪੰਜਾਬ ਵਿਧਾਨ ਸਭਾ ਇਜਲਾਸ: ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦੇਣ ਉਪਰੰਤ ਕਾਰਵਾਈ 11 ਵਜੇ ਤੱਕ ਮੁਲਤਵੀ
ਇਸ ਤੋਂ ਇਲਾਵਾ ਪੰਜਾਬ ਉੱਤੇ 3 ਲੱਖ ਕਰੋੜ ਦਾ ਕਰਜ਼ਾ ਹੈ। ਸਿਹਤ ਅਤੇ ਸਿੱਖਿਆ ਪ੍ਰਣਾਲੀ ਦਾ ਬੁਰਾ ਹਾਲ ਹੈ। ਪੰਜਾਬ ਦੇ ਹਾਲਾਤ ਬਹੁਤ ਖ਼ਰਾਬ ਹਨ। ਉਹਨਾਂ ਕਿਹਾ ਕਿ ਅਸੀਂ ਲੋਕਾਂ ਦੇ ਮਸਲਿਆਂ ਦੇ ਚੌਂਕੀਦਾਰ ਹਾਂ, ਜੇ ਲੋਕਾਂ ਦੇ ਕੰਮ ਨਹੀਂ ਹੋ ਰਹੇ ਤਾਂ ਉਹਨਾਂ ਨੂੰ ਚੁੱਕਣਾ ਸਾਡਾ ਫਰਜ਼ ਹੈ। ਅਮਨ ਅਰੋੜਾ ਨੇ ਕਿਹਾ ਕਿ ਕਾਂਗਰਸ ਸਰਕਾਰ ਨੇ ਪੌਣੇ ਪੰਜ ਸਾਲਾਂ ਵਿਚ ਕੁਝ ਨਹੀਂ ਕੀਤਾ, ਇਹੀ ਕਾਰਨ ਹੈ ਕਿ ਸਰਕਾਰ ਨੇ ਇਕ ਦਿਨ ਦਾ ਸੈਸ਼ਨ ਰੱਖਿਆ ਹੈ।