
ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਕ ਦਿਨ ਦਾ ਵਿਸ਼ੇਸ਼ ਇਜਲਾਸ ਸੱਦਿਆ ਗਿਆ।
ਚੰਡੀਗੜ੍ਹ (ਹਰਦੀਪ ਸਿੰਘ ਭੋਗਲ): ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਜ ਪੰਜਾਬ ਵਿਧਾਨ ਸਭਾ ਦਾ ਇਕ ਦਿਨ ਦਾ ਵਿਸ਼ੇਸ਼ ਇਜਲਾਸ ਸੱਦਿਆ ਗਿਆ। ਇਸ ਤੋਂ ਬਾਅਦ ਕਾਂਗਰਸੀ ਵਿਧਾਇਕ ਪਰਗਟ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਨੇ ਮਨੁੱਖਤਾ ਲਈ ਸਰਵਉੱਚ ਕੁਰਬਾਨੀ ਦਿੱਤੀ ਸੀ।
Punjab Vidhan Sabha
ਹੋਰ ਪੜ੍ਹੋ: ਸਕੂਲ ਮੁਖੀਆਂ ਨੂੰ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਬਣਦਾ ਮਾਣ-ਸਨਮਾਣ ਦੇਣ ਦੇ ਨਿਰਦੇਸ਼
ਪਰਗਟ ਸਿੰਘ ਨੇ ਕਿਹਾ ਇਤਿਹਾਸ ਤੋਂ ਅਸੀਂ ਸਿੱਖਿਆ ਲੈਂਦੇ ਹਾਂ ਅਤੇ ਭਵਿੱਖ ਦੀ ਕਲਪਨਾ ਕਰਦੇ ਹਾਂ। ਉਹਨਾਂ ਕਿਹਾ ਜੇਕਰ ਅਸੀਂ ਗੁਰੂ ਸਾਹਿਬਾਨਾਂ ਦੀ ਫਿਲਾਸਫੀ ਦਾ ਇਕ ਥੋੜਾ ਜਿਹਾ ਅੰਸ਼ ਵੀ ਅਪਣੀ ਜ਼ਿੰਦਗੀ ਵਿਚ ਲੈ ਆਉਂਦੇ ਹਾਂ ਤਾਂ ਅਸੀਂ ਕਿਤੇ ਨਾ ਕਿਤੇ ਮਨੁੱਖਤਾ ਲਈ ਖੜ੍ਹ ਸਕਦੇ ਹਾਂ। ਉਹਨਾਂ ਕਿਹਾ ਕਿ ਆਮ ਲੋਕਾਂ ਦਾ ਸਿਆਸਤ ਦੇ ਸਿਸਟਮ ਤੋਂ ਭਰੋਸਾ ਉੱਠ ਚੁੱਕਿਆ ਹੈ।
Congress MLA Pargat Singh
ਹੋਰ ਪੜ੍ਹੋ: ਗੁਰੂ ਸਾਹਿਬ ਨੇ ਮਹਾਨ ਸ਼ਹਾਦਤ ਦਿੱਤੀ ਪਰ ਅਕਾਲੀ ਇਕ ਦਿਨ ਵੀ ਉਹਨਾਂ ਨੂੰ ਸਮਰਪਿਤ ਨਹੀਂ ਕਰ ਸਕੇ- ਬੈਂਸ
ਪਰਗਟ ਸਿੰਘ ਨੇ ਕਿਹਾ ਕਿ ਸਿਆਸਤਦਾਨ ਸਿਸਟਮ ਦੇ ਰਖਵਾਲੇ ਹੁੰਦੇ ਪਰ ਜ਼ਿਆਦਾਤਰ ਨੇਤਾ ਅਤੇ ਅਫਸਰ ਇਸ ਨੂੰ ਮਾਲਕੀਅਤ ਮੰਨਣ ਲੱਗ ਜਾਂਦੇ ਹਨ। ਵਿਧਾਇਕ ਪਰਗਟ ਸਿੰਘ ਨੇ ਦੱਸਿਆ ਕਿ ਜਦੋਂ ਇਹ ਸਰਕਾਰ ਅਪਣਾ ਕਾਰਜਕਾਲ ਪੂਰਾ ਕਰੇਗੀ ਤਾਂ ਪੰਜਾਬ ਦੇ ਸਿਰ 3 ਲੱਖ ਕਰੋੜ ਰੁਪਏ ਦਾ ਕਰਜ਼ਾ ਹੋ ਜਾਵੇਗਾ। ਉਹਨਾਂ ਕਿਹਾ ਕਿ ਸਾਨੂੰ ਸਿਆਣਪ ਅਤੇ ਸੰਭਲ ਕੇ ਚੱਲਣ ਦੀ ਲੋੜ ਹੈ ਕਿਉਂਕਿ ਜੇ ਹਾਲਾਤ ਵਿਗੜਦੇ ਹਨ ਤਾਂ ਨੁਕਸਾਨ ਪੰਜਾਬ ਦਾ ਹੀ ਹੋਵੇਗਾ।
Congress MLA Pargat Singh
ਹੋਰ ਪੜ੍ਹੋ: ਮਿੱਟੀ ਹੋਇਆ 460 MW ਬਿਜਲੀ ਪੈਦਾ ਕਰਨ ਵਾਲਾ ਸ੍ਰੀ ਗੁਰੂ ਨਾਨਕ ਦੇਵ ਥਰਮਲ ਪਲਾਂਟ
ਉਹਨਾਂ ਕਿਹਾ ਕਿ ਅਗਲੇ ਪੰਜ-ਛੇ ਮਹੀਨਿਆਂ ਦਾ ਸਮਾਂ ਪੰਜਾਬ ਦੀ ਸਿਆਸਤ ਤੇ ਪੰਜਾਬ ਲਈ ਬਹੁਤ ਮਹੱਤਵਪੂਰਨ ਹੈ। ਸਾਨੂੰ ਸਾਰਿਆਂ ਨੂੰ ਸਿਆਸਤ ਤੋਂ ਪਰੇ ਹੋ ਕੇ ਸੋਚਣਾ ਚਾਹੀਦਾ ਹੈ। ਕਾਂਗਰਸ ਦੇ ਅੰਦਰੂਨੀ ਸੰਕਟ ਬਾਰੇ ਪਰਗਟ ਸਿੰਘ ਨੇ ਕਿਹਾ ਕਿ ਪੰਜਾਬ ਕਾਂਗਰਸ ਇਕੱਠੀ ਹੈ ਪਰ ਆਗੂਆਂ ਵਿਚਾਲੇ ਵਿਚਾਰਾਂ ਦਾ ਅੰਤਰ ਹੈ। ਸਾਡੀ ਕੋਸ਼ਿਸ਼ ਹੈ ਕਿ ਪੰਜਾਬ ਦੇ ਜ਼ਰੂਰੀ ਮੁੱਦਿਆਂ ਦਾ ਹੱਲ ਜਲਦ ਕੱਢਿਆ ਜਾਵੇ।