
ਇਹ ਪ੍ਰਦਰਸ਼ਨ ਭਾਰਤੀ ਕਿਸਾਨ ਯੂਨੀਅਨ ਏਕਤਤਾ ਸਿੱਧੂਪੁਰ ਵੱਲੋਂ ਕੀਤਾ ਜਾ ਰਿਹਾ ਹੈ
ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦਾ ਇਕ ਦਿਨ ਦਾ ਵਿਸ਼ੇਸ਼ ਇਜਲਾਸ ਸ਼ੁਰੂ ਹੋ ਚੁੱਕਾ ਹੈ। ਇਸ ਦੌਰਾਨ ਵਿਛੜੀਆਂ ਰੂਹਾਂ ਅਤੇ ਕਿਸਾਨ ਅੰਦੋਲਨ ਵਿਚ ਸ਼ਹੀਦ ਹੋਏ ਕਿਸਾਨਾਂ ਨੂੰ ਸ਼ਰਧਾਂਜਲੀ ਦੇਣ ਉਪਰੰਤ ਕਾਰਵਾਈ ਦੁਬਾਰਾ ਸ਼ੁਰੂ ਹੋ ਚੁੱਕੀ ਹੈ। ਸੈਸ਼ਨ ਤੋਂ ਪਹਿਲਾਂ ਵਿਰੋਧੀ ਪਾਰਟੀਆਂ ਵੱਲੋਂ ਸੈਸ਼ਨ ਦਾ ਸਮਾਂ ਵਧਾਉਣ ਦੀ ਮੰਗ ਵੀ ਕੀਤੀ ਗਈ।
Farmers Protest
ਇਹ ਵੀ ਪੜ੍ਹੋ - 'ਆਪ' ਵੱਲੋਂ ਇਜਲਾਸ ਵਧਾਉਣ ਦੀ ਮੰਗ, ਕਿਹਾ-ਇੱਕ ਦਿਨ ਦਾ ਸੈਸ਼ਨ ਰੱਖ ਕੇ ਸਰਕਾਰ ਨੇ ਕੀਤੀ ਖਾਨਾਪੂਰਤੀ
ਇਸ ਦੌਰਾਨ ਵਿਰੋਧੀਆਂ ਪਾਰਟੀਆਂ ਦੇ ਪ੍ਰਦਰਸ਼ਨ ਦੇ ਨਾਲ-ਨਾਲ ਕਿਸਾਨ ਵੀ ਵਿਧਾਨ ਸਭਾ ਦੇ ਬਾਹਰ ਪੋਸਟਰ ਲੈ ਕੇ ਅਪਣੀਆਂ ਮੰਗਾਂ ਪੂਰੀਆਂ ਕਰਨ ਲਈ ਪ੍ਰਦਰਸ਼ਨ ਕਰ ਰਹੇ ਹਨ। ਇਹ ਪ੍ਰਦਰਸ਼ਨ ਭਾਰਤੀ ਕਿਸਾਨ ਯੂਨੀਅਨ ਏਕਤਤਾ ਸਿੱਧੂਪੁਰ ਵੱਲੋਂ ਕੀਤਾ ਜਾ ਰਿਹਾ ਹੈ ਤੇ ਕਿਸਾਨ ਮੰਗ ਕਰ ਰਹੇ ਹਨ ਕਿ 70,000 ਏਕੜ ਦੀ ਰੱਦ ਕੀਤੀ ਗਈ ਮਾਲਕੀ ਨੂੰ ਬਹਾਲ ਕੀਤਾ ਜਾਵੇ ਤੇ ਕਿਸਾਨਾਂ ਦੇ ਮਾਲਕਾਨਾਂ ਹੱਕ ਨੂੰ ਵਾਪਸ ਕੀਤਾ ਜਾਵੇ। ਕਿਸਾਨਾਂ ਦਾ ਕਹਿਣਾ ਹੈ ਕਿ ਜੇ ਉਹਨਾਂ ਦੀਆਂ ਇਹ ਮੰਗਾਂ ਨਹੀਂ ਮੰਨੀਆਂ ਗਈਆਂ ਤਾਂ ਕਿਸੇ ਵੀ ਸਿਆਸੀ ਲੀਡਰ ਨੂੰ ਪਿੰਡਾਂ ਵਿਚ ਨਹੀਂ ਵੜਨ ਦਿੱਤਾ ਜਾਵੇਗਾ ਤੇ ਇਹ ਪ੍ਰਦਰਸ਼ਨ ਹੋਰ ਤੇਜ਼ ਹੋਵੇਗਾ।