'ਆਪ' ਵਰਕਰ ਨਹੀਂ ਆਮ ਲੋਕ ਅਤੇ ਕਿਸਾਨ ਕਰ ਰਹੇ ਹਨ ਬਾਦਲਾਂ ਦਾ ਵਿਰੋਧ : ਮੀਤ ਹੇਅਰ
Published : Sep 3, 2021, 12:32 am IST
Updated : Sep 3, 2021, 12:32 am IST
SHARE ARTICLE
image. .
image. .

'ਆਪ' ਵਰਕਰ ਨਹੀਂ ਆਮ ਲੋਕ ਅਤੇ ਕਿਸਾਨ ਕਰ ਰਹੇ ਹਨ ਬਾਦਲਾਂ ਦਾ ਵਿਰੋਧ : ਮੀਤ ਹੇਅਰ

ਕਿਹਾ, ਬਾਦਲਾਂ ਨੇ ਜੋ ਬੀਜਿਆ ਸੀ, ਅੱਜ ਉਹੀ ਵੱਢ ਰਹੇ ਹਨ 

ਚੰਡੀਗੜ੍ਹ, 2 ਸਤੰਬਰ (ਸ.ਸ.ਸ.): ਖੇਤੀ ਵਿਰੋਧੀ ਕਾਲੇ ਕਾਨੂੰਨਾਂ ਕਾਰਨ ਭਾਜਪਾ ਦੇ ਨਾਲ-ਨਾਲ ਅਕਾਲੀ ਦਲ ਬਾਦਲ ਦੇ ਹੋ ਰਹੇ ਵਿਰੋਧ ਦਾ ਠੀਕਰਾ ਬਾਦਲ ਪ੍ਰਵਾਰ ਨੂੰ  ਆਮ ਆਦਮੀ ਪਾਰਟੀ (ਆਪ) ਦੇ ਵਰਕਰਾਂ ਸਿਰ ਨਹੀਂ ਭੰਨਣਾ ਚਾਹੀਦਾ, ਸਗੋਂ ਖੇਤੀਬਾੜੀ ਆਰਡੀਨੈਂਸ ਅਤੇ ਬਿਲਾਂ ਦਾ ਸਮਰਥਨ ਕਰਨ ਬਾਰੇ ਕਿਸਾਨਾਂ ਸਾਹਮਣੇ ਅਪਣੀ ਗ਼ਲਤੀ ਮੰਨ ਲੈਣੀ ਚਾਹੀਦੀ ਹੈ | 
ਇਹ ਪ੍ਰਤੀਕਿਰਿਆ ਦਿੰਦਿਆਂ ਆਮ ਆਦਮੀ ਪਾਰਟੀ ਪੰਜਾਬ ਦੇ ਵਿਧਾਇਕ ਅਤੇ ਯੂਥ ਵਿੰਗ ਦੇ ਸੂਬਾ ਪ੍ਰਧਾਨ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ  'ਆਪ' ਵਿਰੁਧ ਬੇਤੁਕੀ ਬਿਆਨਬਾਜ਼ੀ ਕਰਨ ਤੋਂ ਗੁਰੇਜ਼ ਕਰਨ ਕਿਉਂਕਿ ਬਾਦਲ ਪ੍ਰਵਾਰ ਅਤੇ ਹੋਰ ਅਕਾਲੀ ਆਗੂਆਂ ਕੋਲੋਂ ਪੰਜਾਬ ਦੇ ਆਮ ਲੋਕ ਅਤੇ ਕਿਸਾਨ ਕਾਲੇ ਕਾਨੂੰਨਾਂ ਦਾ ਸਮਰਥਨ ਕਰਨ ਬਾਰੇ ਜਵਾਬ ਮੰਗ ਰਹੇ ਹਨ ਅਤੇ ਜਵਾਬ ਨਾ ਮਿਲਣ ਦੀ ਸੂਰਤ ਵਿਚ ਹੋ ਰਹੇ ਵਿਰੋਧ ਲਈ ਆਮ ਆਦਮੀ ਪਾਰਟੀ ਨੂੰ  ਜ਼ਿੰਮੇਵਾਰ ਠਹਿਰਾਉਣਾ ਲੋਕਾਂ ਦੇ ਸਵਾਲਾਂ ਤੋਂ ਭੱਜਣ ਦੀ ਚਾਲ ਹੈ | 
ਇਕ ਬਿਆਨ ਰਾਹੀਂ ਵਿਧਾਇਕ ਮੀਤ ਹੇਅਰ ਨੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅਤੇ ਮਜੀਠੀਆ ਨੂੰ  ਸਵਾਲ ਪੁਛਦਿਆਂ ਕਿਹਾ, ''ਕੇਂਦਰ ਵਲੋਂ ਖੇਤੀ ਕਾਨੂੰਨਾਂ ਲਈ ਲਿਆਂਦੇ ਗਏ ਆਰਡੀਨੈਂਸ 'ਤੇ ਬਤੌਰ ਕੇਂਦਰੀ ਮੰਤਰੀ ਜਿਹੜੇ ਦਸਤਖ਼ਤ ਹਰਸਿਮਰਤ ਕੌਰ ਬਾਦਲ ਨੇ ਕੀਤੇ ਸਨ, ਕੀ ਉਹ ਵੀ 'ਆਪ' ਨੇ ਕਰਵਾਏ ਸਨ? ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵਲੋਂ ਖੇਤੀ ਕਾਨੂੰਨਾਂ ਦੇ ਹੱਕ 'ਚ ਜਿਹੜੀ ਵੀਡੀਉ ਜਾਰੀ ਕੀਤੀ ਗਈ ਸੀ, ਕੀ ਉਸ ਵੀਡੀਉ ਲਈ ਵੀ 'ਆਪ' ਦੇ ਵਰਕਰ ਜ਼ਿੰਮੇਵਾਰ ਹਨ? ਉਸ ਵੀਡੀਉ ਉਪਰੰਤ ਕਾਲੇ ਖੇਤੀ ਕਾਨੂੰਨਾਂ ਵਿਰੁਧ ਅੱਜ ਤਕ ਜਿਹੜੀ ਚੁੱਪ ਪ੍ਰਕਾਸ਼ ਸਿੰਘ ਬਾਦਲ ਨੇ ਧਾਰੀ ਹੋਈ ਹੈ, ਕੀ ਉਸ ਲਈ ਵੀ 'ਆਪ' ਜ਼ਿੰਮੇਵਾਰ ਹੈ? ਖੇਤੀ ਕਾਨੂੰਨਾਂ ਨੂੰ  ਲੈ ਕੇ ਕਰਵਾਈ ਗਈ ਸਰਬ ਪਾਰਟੀ ਮੀਟਿੰਗ ਵਿਚ ਤੁਸੀਂ ਖ਼ੁਦ (ਸੁਖਬੀਰ ਬਾਦਲ) ਜਿਸ ਤਰੀਕੇ ਖੇਤੀ ਕਾਨੂੰਨਾਂ ਦੀ ਜ਼ੋਰਦਾਰ ਵਕਾਲਤ ਕਰ ਰਹੇ ਸੀ, ਕੀ ਇਹ ਵੀ 'ਆਪ' ਦੇ ਕਹਿਣ 'ਤੇ ਕੀਤੀ ਸੀ? ਇਸ ਲਈ 'ਆਪ' ਨੂੰ  ਜ਼ਿੰਮੇਵਾਰ ਠਹਿਰਾਉਣ ਦੀ ਥਾਂ ਬਾਦਲ ਪ੍ਰਵਾਰ ਲੋਕਾਂ ਦੇ ਇਨ੍ਹਾਂ ਸਵਾਲਾਂ ਦਾ ਸਾਹਮਣਾ ਕਰਨ ਦੀ ਜ਼ੁਅਰਤ ਦਿਖਾਵੇ |''
ਮੀਤ ਹੇਅਰ ਨੇ ਕਿਹਾ ਕਿ ਬਾਦਲ ਪ੍ਰਵਾਰ ਨੂੰ  ਇਹ ਖ਼ਿਆਲ ਮਨ ਵਿਚੋਂ ਕੱਢ ਦੇਣਾ ਚਾਹੀਦਾ ਹੈ ਕਿ ਪੰਜਾਬ ਦੇ ਲੋਕ ਉਨ੍ਹਾਂ ਨਾਲ ਹਨ, ਵਿਰੋਧ ਤਾਂ ਆਮ ਆਦਮੀ ਪਾਰਟੀ ਵਾਲੇ ਕਰਦੇ ਹਨ | ਉਨ੍ਹਾਂ ਦੋਸ਼ ਲਾਇਆ ਕਿ ਪਿਛਲੀ ਬਾਦਲ ਸਰਕਾਰ ਦੌਰਾਨ ਮਾਫ਼ੀਆ ਨੇ 10 ਸਾਲ ਪੰਜਾਬ ਦੇ ਲੋਕਾਂ ਨੂੰ  ਰੱਜ ਕੇ ਲੁਟਿਆ ਅਤੇ ਕੁੱਟਿਆ ਸੀ | ਵਿਧਾਇਕ ਮੀਤ ਹੇਅਰ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਅਤੇ ਅਕਾਲੀ ਦਲ ਨੇ ਜੋ ਬੀਜਿਆ ਸੀ, ਉਹੀ ੳਨ੍ਹਾਂ ਨੂੰ  ਮਿਲ ਰਿਹਾ ਹੈ | ਬਾਦਲਾਂ ਨੇ ਕਾਲੇ ਖੇਤੀ ਕਾਨੂੰਨਾਂ ਦੇ ਮਾਮਲੇ 'ਚ ਕਿਸਾਨਾਂ ਨੂੰ  ਧੋਖਾ ਦਿਤਾ ਜਿਸ ਕਾਰਨ ਅੱਜ ਮੋਗਾ ਸਮੇਤ ਪਿੰਡ- ਪਿੰਡ ਅਤੇ ਸ਼ਹਿਰ-ਸ਼ਹਿਰ ਬਾਦਲ ਦਲ ਦਾ ਵਿਰੋਧ ਹੋ ਰਿਹਾ ਹੈ | 
 

SHARE ARTICLE

ਏਜੰਸੀ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement