ਨੌਵੇਂ ਗੁਰੂ ਨੂੰ ਸਮਰਪਤ ਵਿਸ਼ੇਸ਼ ਇਜਲਾਸ ਅੱਜ, ਕਾਂਗਰਸੀ ਵਿਧਾਇਕਾਂ ਦੀ ਹਾਜ਼ਰੀ ਵਾਸਤੇ ਵਿੱਪ੍ਹ ਜਾਰੀ
Published : Sep 3, 2021, 8:12 am IST
Updated : Sep 3, 2021, 8:12 am IST
SHARE ARTICLE
Punjab VIdhan Sabha
Punjab VIdhan Sabha

ਕੈਪਟਨ ਅਮਰਿੰਦਰ ਸਿੰਘ ਤੇ ਹੋਰ ਸ਼ਖ਼ਸੀਅਤਾਂ ਗੁਰੂ ਤੇਗ਼ ਬਹਾਦਰ ਜੀ ਦੇ 400 ਸਾਲਾ ਉਤਸਵ ਸਬੰਧੀ ਉਨ੍ਹਾਂ ਦੀ ਜੀਵਨੀ ਤੇ ਸਿਖਿਆਵਾਂ ’ਤੇ ਚਾਨਣਾ ਪਾਉਣਗੇ।

 

ਚੰਡੀਗੜ੍ਹ (ਜੀ.ਸੀ. ਭਾਰਦਵਾਜ): ਛੇ ਮਹੀਨੇ ਪਹਿਲਾਂ 10 ਮਾਰਚ ਨੂੰ ਉਠਾਏ ਗਏ ਬਜਟ ਸੈਸ਼ਨ ਤੋਂ ਬਾਅਦ ਸੰਵਿਧਾਨਕ ਲੋੜਾਂ ਪੂਰੀਆਂ ਕਰਦੇ ਹੋਏ ਪੰਜਾਬ ਵਿਧਾਨ ਸਭਾ (Punjab Vidhan Sabha) ਦਾ ਇਕ ਦਿਨਾਂ ਵਿਸ਼ੇਸ਼ ਇਜਲਾਸ 9ਵੇਂ ਗੁਰੂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਨੂੰ ਸਮਰਪਿਤ (Dedicated to Guru Tegh Bahadur Ji) ਅੱਜ ਇਥੇ ਵਿਧਾਨ ਸਭਾ ਕੰਪਲੈਕਸ ਸ਼ੁਰੂ ਹੋ ਰਿਹਾ ਹੈ।

PHOTOPHOTO

ਵਿਰੋਧੀ ਧਿਰ ‘ਆਪ’ ਤੇ ਸ਼੍ਰੋਮਣੀ ਅਕਾਲੀ ਦਲ ਸਮੇਤ ਬੀਜੇਪੀ, ਲੋਕ ਇਨਸਾਫ਼ ਪਾਰਟੀ ਦੀ ਮੰਗ ਹੈ ਕਿ ਇਜਲਾਸ ਲੰਮਾ ਹੋਵੇ, ਨੂੰ ਦਰ ਕਿਨਾਰ ਕਰਦਿਆਂ ਵਿਵਾਦਾਂ ਵਿਚ ਘਿਰੀ ਕਾਂਗਰਸ ਸਰਕਾਰ ਨੇ ਫ਼ੈਸਲਾ ਕੀਤਾ ਹੈ ਕਿ ਕੇਵਲ ਇਕ ਦਿਨਾ ਹੀ ਇਜਲਾਸ ਕਰ ਕੇ ਬੈਠਕ ਨੂੰ ਅਣਮਿਥੇ ਸਮੇਂ ਲਈ ਉਠਾ ਦਿਤਾ ਜਾਵੇ। ਵਿਧਾਨ ਸਭਾ ਸਕੱਤਰੇਤ ਵਲੋਂ ਆਰਜ਼ੀ ਪ੍ਰੋਗਰਾਮ ਅਨੁਸਾਰ ਸਵੇਰੇ ਦੇ 10 ਵਜੇ ਵਾਲੀ ਬੈਠਕ ਵਿਚ ਕੇਵਲ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦੇਣ ਉਪਰੰਤ ਅੱਧੇ ਘੰਟੇ ਦੇ ਵਕਫ਼ੇ ਮਗਰੋਂ 11 ਵਜੇ ਦੂਜੀ ਬੈਠਕ ਸ਼ੁਰੂ ਹੋਵੇਗੀ ਜਿਸ ਵਿਚ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Capt Amarinder Sngh) ਤੇ ਹੋਰ ਸ਼ਖ਼ਸੀਅਤਾਂ ਗੁਰੂ ਤੇਗ਼ ਬਹਾਦਰ ਜੀ ਦੇ 400 ਸਾਲਾ ਉਤਸਵ ਸਬੰਧੀ ਉਨ੍ਹਾਂ ਦੀ ਜੀਵਨੀ ਤੇ ਸਿਖਿਆਵਾਂ ’ਤੇ ਚਾਨਣਾ ਪਾਉਣਗੇ।

PHOTOPHOTO

ਅੰਮ੍ਰਿਤਸਰ ਤੋਂ ਐਮ.ਪੀ. ਰਹੇ ਰਘੂਨੰਦਨ ਲਾਲ ਭਾਟੀਆ, ਸਾਬਕਾ ਕੇਂਦਰੀ ਮੰਤਰੀ ਸਮੇਤ ਪੰਜਾਬ ਸਰਕਾਰ ਵਿਚ ਮੰਤਰੀ ਰਹੇ ਗੁਰਨਾਮ ਸਿੰਘ ਅਬੁਲ ਖੁਰਾਣਾ, ਸਾਬਕਾ ਮੰਤਰੀ ਗੁਲਜ਼ਾਰ ਸਿੰਘ, ਸੁਰਜੀਤ ਕੌਰ ਕਾਲਕਟ, ਚੌਧਰੀ ਰਾਧਾ ਕ੍ਰਿਸ਼ਨ, ਇੰਦਰਜੀਤ ਸਿੰਘ ਜ਼ੀਰਾ, ਜਗਦੀਸ਼ ਸਾਹਨੀ ਵਰਗੀਆਂ ਸ਼ਖ਼ਸੀਅਤਾਂ ਨੂੰ ਸ਼ਰਧਾਂਜਲੀਆਂ ਦਿਤੀਆਂ ਜਾਣਗੀਆਂ। ਹੋਰ ਵਿਛੜੀਆਂ ਰੂਹਾਂ ਵਿਚ ਸਾਬਕਾ ਵਿਧਾਇਕ ਸੁਖਦਰਸ਼ਨ ਮਰਾੜ, ਜੁਗਰਾਜ ਸਿੰਘ ਗਿੱਲ ਅਤੇ ਸੀਨੀਅਰ ਆਈ.ਏ.ਐਸ.ਅਧਿਕਾਰੀ ਵਾਈ.ਐਸ. ਰਤੜਾ ਤੇ ਆਈ.ਪੀ.ਐਸ.-ਡੀ.ਜੀ.ਪੀ. ਮੁਹੰਮਦ ਇਜ਼ਹਾਰ ਆਲਮ ਦੇ ਨਾਮ ਵੀ ਸ਼ਾਮਲ ਹਨ। ਇਸ ਵਿਚ ਲਿਸਟ ਵਿਚ 7 ਸੁਤੰਤਰਤਾ ਸੰਗਰਾਮੀਏ ਵੀ ਲਿਖੇ ਹਨ ਜਿਨ੍ਹਾਂ ਨੂੰ ਸਦਨ ਸ਼ਰਧਾਂਜਲੀਆਂ ਅਰਪਿਤ ਕਰੇਗਾ।

Location: India, Chandigarh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਜੰਗ ਨੂੰ ਲੈ ਕੇ Fake news ਫ਼ੈਲਾਉਣ ਵਾਲਿਆਂ ਦੀ ਨਹੀਂ ਖ਼ੈਰ,Ludhiana Police Arrested 2 youth|Operation Sindoor

10 May 2025 5:20 PM

"Pakistan ਜਿੰਨੇ ਮਰਜ਼ੀ ਬੰਬ ਵਰਸਾ ਲਵੇ, ਅਸੀਂ ਭੱਜਣ ਵਾਲੇ ਨਹੀਂ"| Chandigarh Volunteers To Aid In Assistance

10 May 2025 5:18 PM

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM
Advertisement