
ਪੰਜਾਬ ਵਿਧਾਨ ਸਭਾ ਦਾ ਇਕ ਦਿਨ ਦਾ ਵਿਸ਼ੇਸ਼ ਇਜਲਾਸ ਸ਼ੁਰੂ ਹੋ ਚੁੱਕਾ ਹੈ। ਇਸ ਦੌਰਾਨ ਸਭ ਤੋਂ ਪਹਿਲਾਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦਿੱਤੀ ਗਈ।
ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦਾ ਇਕ ਦਿਨ ਦਾ ਵਿਸ਼ੇਸ਼ ਇਜਲਾਸ ਸ਼ੁਰੂ ਹੋ ਚੁੱਕਾ ਹੈ। ਇਸ ਦੌਰਾਨ ਸਭ ਤੋਂ ਪਹਿਲਾਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦਿੱਤੀ ਗਈ। ਇਸ ਮੌਕੇ ਵਿਰੋਧੀ ਪਾਰਟੀਆਂ ਦੀ ਮੰਗ 'ਤੇ ਕਿਸਾਨ ਅੰਦੋਲਨ ਵਿਚ ਸ਼ਹੀਦ ਹੋਏ ਕਿਸਾਨਾਂ ਨੂੰ ਵੀ ਸ਼ਰਧਾਂਜਲੀ ਦਿੱਤੀ ਗਈ। ਇਸ ਉਪਰੰਤ 11 ਵਜੇ ਦੂਜੀ ਬੈਠਕ ਸ਼ੁਰੂ ਹੋਵੇਗੀ ਜਿਸ ਵਿਚ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਹੋਰ ਸ਼ਖ਼ਸੀਅਤਾਂ ਗੁਰੂ ਤੇਗ਼ ਬਹਾਦਰ ਜੀ ਦੇ 400 ਸਾਲਾ ਉਤਸਵ ਸਬੰਧੀ ਉਨ੍ਹਾਂ ਦੀ ਜੀਵਨੀ ਤੇ ਸਿਖਿਆਵਾਂ ’ਤੇ ਚਾਨਣਾ ਪਾਉਣਗੇ।
Punjab Vidhan Sabha
ਹੋਰ ਪੜ੍ਹੋ: ਭਗਵੰਤ ਮਾਨ ਨੂੰ ਮੁੱਖ ਮੰਤਰੀ ਚਿਹਰਾ ਐਲਾਨਣ ਵਿਚ ਦੇਰੀ ਨਾਲ ‘ਆਪ’ ਵਿਚ ਮਹਾਂਭਾਰਤ ਛਿੜਨ ਦੀ ਤਿਆਰੀ
ਇਸ ਦੌਰਾਨ ਸਾਬਕਾ ਕੇਂਦਰੀ ਮੰਤਰੀ ਆਰਐਲ ਭਾਟੀਆ, ਸਾਬਕਾ ਮੰਤਰੀ ਸਰਦਾਰ ਗੁਰਨਾਮ ਸਿੰਘ ਅਬਦੁਲ ਖੁਰਾਣਾ, ਸਾਬਕਾ ਮੰਤਰੀ ਗੁਲਜ਼ਾਰ ਸਿੰਘ, ਸਾਬਕਾ ਮੰਤਰੀ ਸੁਰਜੀਤ ਕੌਰ ਕਾਲਕਟ, ਸਾਬਕਾ ਮੰਤਰੀ ਚੌਧਰੀ ਰਾਧਾ ਕ੍ਰਿਸ਼ਨ, ਸਾਬਕਾ ਮੰਤਰੀ ਇੰਦਰਜੀਤ ਸਿੰਘ ਜ਼ੀਰਾ, ਸਾਬਕਾ ਮੁੱਖ ਸੰਸਦੀ ਸਕੱਤਰ ਜਗਦੀਸ਼ ਸਾਹਨੀ, ਸਾਬਕਾ ਵਿਧਾਇਕ ਸੁਖਦਰਸ਼ਨ ਸਿੰਘ ਮਰਾੜ, ਸਾਬਕਾ ਵਿਧਾਇਕ ਜਗਰਾਜ ਸਿੰਘ ਗਿੱਲ, ਸਿਪਾਹੀ ਸ਼ਹੀਦ ਪ੍ਰਭਜੀਤ ਸਿੰਘ ਨੂੰ ਸ਼ਰਧਾਂਜਲੀ ਦਿੱਤੀ ਗਈ ਹੈ।
Punjab Vidhan Sabha (Old pic)
ਹੋਰ ਪੜ੍ਹੋ: ਅਮਰੀਕਾ : 26 ਸਾਲਾ ਪੰਜਾਬੀ ਗੱਭਰੂ ਦਾ ਗੋਲੀਆਂ ਮਾਰ ਕੇ ਕਤਲ
ਇਸ ਤੋਂ ਇਲਾਵਾ ਆਜ਼ਾਦੀ ਘੁਲਾਟੀਏ ਸ੍ਰੀ ਕਾਲਾ ਸਿੰਘ, ਆਜ਼ਾਦੀ ਘੁਲਾਟੀਏ ਗੁਰਦੇਵ ਸਿੰਘ, ਆਜ਼ਾਦੀ ਘੁਲਾਟੀਏ ਰਣਜੀਤ ਸਿੰਘ, ਆਜ਼ਾਦੀ ਘੁਲਾਟੀਏ ਸੁਲੱਖਣ ਸਿੰਘ, ਅਥਲੀਟ ਮਿਲਖਾ ਸਿੰਘ , ਮਾਨ ਕੌਰ ਅਥਲੀਟ, ਵਾਈਐਸ ਰੱਤਾ ਰਿਟਾਇਰਡ ਆਈਏਐਸ, ਮੁਹੰਮਦ ਇਜ਼ਹਾਰ ਆਲਮ ਰਿਟਾਇਰਡ ਆਈਪੀਐਸ, ਰਸ਼ਪਾਲ ਮਲਹੋਤਰਾ ਸੀਆਰਆਰਆਈ. ਡੀ, ਸ੍ਰੀਮਤੀ ਮਹਿੰਦਰ ਕੌਰ ਕੈਬਨਿਟ ਰੈਂਕ ਅਤੇ ਸਾਬਕਾ ਐਸਜੀਪੀਸੀ ਮੈਂਬਰ ਕੁਲਦੀਪ ਸਿੰਘ ਨੂੰ ਵੀ ਸ਼ਰਧਾਂਜਲੀ ਭੇਟ ਕੀਤੀ ਗਈ ਹੈ।
Punjab vidhan sabha
ਹੋਰ ਪੜ੍ਹੋ: ਕਿਸਾਨਾਂ ਵਿਰੁਧ BJP ਮੰਤਰੀਆਂ ਦੇ ਵਿਗੜੇ ਬੋਲ- ‘ਜੇ ਬਦਤਮੀਜ਼ਾਂ ਨੂੰ ਡਾਂਗਾਂ ਨਾ ਮਾਰੀਏ ਤਾਂ ਕੀ ਕਰੀਏ’
ਦੱਸ ਦਈਏ ਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ, ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ, ਅਕਾਲੀ ਦਲ ਦੇ ਵਿਧਾਇਕ ਪਵਨ ਕੁਮਾਰ ਟੀਨੂ, ਵੜਿੰਗ, ਪਰਗਟ ਸਿੰਘ, ਜੋਗਿੰਦਰ ਪਾਲ ਸਿੰਘ ਭੋਆ, ਨਾਜਰ ਸਿੰਘ ਅਤੇ ਅੰਗਦ ਸੈਣੀ ਸਣੇ ਕਈ ਵਿਧਾਇਕ ਵਿਧਾਨ ਸਭਾ ਪਹੁੰਚ ਚੁੱਕੇ ਹਨ।
Akali Dal Protest Outside Punjab Vidhan Sabha
ਹੋਰ ਪੜ੍ਹੋ: ਸੰਪਾਦਕੀ: ਆਖ਼ਰ ਪੰਜਾਬ ’ਚ ਕਿਸਾਨ ਤੇ ਪੁਲਿਸ ਆਹਮੋ-ਸਾਹਮਣੇ ਕਿਉਂ ਆ ਗਏ?
ਸੈਸ਼ਨ ਤੋਂ ਪਹਿਲਾਂ ਵਿਰੋਧੀ ਪਾਰਟੀਆਂ ਵੱਲੋਂ ਸੈਸ਼ਨ ਦਾ ਸਮਾਂ ਵਧਾਉਣ ਦੀ ਮੰਗ ਵੀ ਕੀਤੀ ਗਈ। ਆਮ ਆਦਮੀ ਪਾਰਟੀ ਦੇ ਵਿਧਾਇਕ ਅਮਨ ਅਰੋੜਾ ਨੇ ਕਿਹਾ ਕਿ ਅਸੀਂ ਨੌਂ ਕਾਨਫਰੰਸ ਮੋਸ਼ਨ ਲਿਆਵਾਂਗੇ । ਉਧਰ ਸ਼੍ਰੋਮਣੀ ਅਕਾਲੀ ਦਲ ਨੇ ਇਜਲਾਸ ਦਾ ਸਮਾਂ ਵਧਾਉਣ ਅਤੇ ਸੱਤਾਧਾਰੀ ਪਾਰਟੀ ਵੱਲੋਂ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਾ ਕਰਨ ਖ਼ਿਲਾਫ਼ ਵਿਧਾਨ ਸਭਾ ਦੇ ਬਾਹਰ ਪ੍ਰਦਰਸ਼ਨ ਕੀਤਾ।