ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਨੀਤੀ ਆਯੋਗ ਦੇ ਮੈਂਬਰ ਪ੍ਰੋ. ਰਮੇਸ਼ ਚੰਦ ਨਾਲ ਕੀਤੀ ਮੁਲਾਕਾਤ
Published : Sep 3, 2022, 6:56 am IST
Updated : Sep 3, 2022, 6:56 am IST
SHARE ARTICLE
image
image

ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਨੀਤੀ ਆਯੋਗ ਦੇ ਮੈਂਬਰ ਪ੍ਰੋ. ਰਮੇਸ਼ ਚੰਦ ਨਾਲ ਕੀਤੀ ਮੁਲਾਕਾਤ


ਧਾਲੀਵਾਲ ਨੇ ਪੰਜਾਬ ਲਈ ਸਹਿਯੋਗ ਮੰਗਿਆ, ਰਮੇਸ਼ ਚੰਦ ਨੇ ਕਿਹਾ ਕੇਂਦਰੀ ਸਕੀਮਾਂ ਦੇ ਲਾਭ ਲਈ ਅਫ਼ਸਰਸ਼ਾਹੀ ਜਵਾਬਦੇਹ ਹੋਵੇ


ਚੰਡੀਗੜ੍ਹ, 2 ਅਗੱਸਤ (ਭੁੱਲਰ) : ਪੰਜਾਬ ਪਿੰਡਾਂ ਵਿਚ ਵਸਦਾ ਹੈ ਅਤੇ ਇਥੋਂ ਦੀ 60 ਫ਼ੀ ਸਦੀ ਅਬਾਦੀ ਖੇਤੀਬਾੜੀ 'ਤੇ ਨਿਰਭਰ ਹੈ, ਸੋ ਇਸ ਲਈ ਪਿੰਡਾਂ ਦੇ ਵਿਕਾਸ ਅਤੇ ਖੇਤੀਬਾੜੀ ਨੂੰ  ਲਾਹੇਵੰਦ ਬਣਾਉਣ ਤੋਂ ਬਿਨਾਂ ਰੰਗਲੇ ਪੰਜਾਬ ਦੀ ਕਲਪਨਾ ਵੀ ਨਹੀਂ ਕੀਤੀ ਜਾ ਸਕਦੀ | ਅੱਜ ਇਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਵਿਸ਼ੇਸ਼ ਸੱਦੇ 'ਤੇ ਮਿਲਣ ਪਹੁੰਚੇ ਨੀਤੀ ਆਯੋਗ ਦੇ ਮੈਂਬਰ ਪ੍ਰੋ. ਰਮੇਸ਼ ਚੰਦ ਨੂੰ  ਮੁਖਾਤਿਬ ਹੁੰਦਿਆਂ ਸੂਬੇ ਦੇ ਖੇਤੀਬਾੜੀ ਅਤੇ ਪੇਂਡੂ ਵਿਕਾਸ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਨੀਤੀ ਆਯੋਗ ਤੋਂ ਪੰਜਾਬ ਅਤੇ ਸੂਬੇ ਦੀ ਖੇਤੀ ਨੂੰ  ਬਚਾਉਣ ਲਈ ਸਹਿਯੋਗ ਦੀ ਮੰਗ ਕੀਤੀ | ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਕੇਂਦਰ ਅਤੇ ਸੂਬੇ ਦੇ ਸਾਂਝੇ ਯਤਨਾ ਨਾਲ ਹੀ ਕੇਂਦਰੀ ਸਕੀਮਾਂ ਦਾ ਲਾਭ ਸੂਬੇ ਦੇ ਲੋਕਾਂ ਨੂੰ  ਪਹੁੰਚਾਇਆ ਜਾ ਸਕਦਾ ਹੈ |
ਕੇਂਦਰੀ ਸਕੀਮਾਂ ਦਾ ਸਹੀ ਲਾਭ ਲੋਕਾਂ ਤਕ ਪਹੁੰਚਾਉਣ ਅਤੇ ਨੀਤੀ ਆਯੋਗ ਨਾਲ ਰਾਬਤ ਕਰਨ ਲਈ ਕੁਲਦੀਪ ਸਿੰਘ ਧਾਲੀਵਾਲ ਨੇ ਖੇਤੀਬਾੜੀ ਅਤੇ ਪੇਂਡੂ ਵਿਕਾਸ ਵਿਭਾਗ ਦੇ ਦੋ ਆਈ.ਐਸ.ਅਫਸਰਾਂ ਨੂੰ  ਨੋਡਲ ਅਫਸਰ ਵਜੋਂ ਨਿਯੁਕਤ ਕਰਨ ਦਾ ਫੈਸਲਾ ਕੀਤਾ ਹੈ |ਜਲਦ ਹੀ ਨੀਤੀ ਆਯੋਗ ਦਾ ਵਫਦ ਖੇਤੀਬਾੜੀ ਅਤੇ ਪੇਂਡੂ ਵਿਕਾਸ ਵਿਭਾਗ ਦੀਆਂ ਸਕੀਮਾਂ ਬਾਰੇ ਵਿਚਾਰ ਕਰਨ ਲਈ ਪੰਜਾਬ ਆਵੇਗਾ ਅਤੇ ਕੇਂਦਰੀ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲੈਣ ਬਾਰੇ ਅਪਣੇ ਸੁਝਾਅ ਪੇਸ਼ ਕਰੇਗਾ |
ਇਸ ਮੌਕੇ ਅਪਣੇ ਵਿਚਾਰ ਸਾਂਝੇ ਕਰਦਿਆਂ ਨੀਤੀ ਆਯੋਗ ਦੇ ਮੈਂਬਰ ਪ੍ਰੋ. ਰਮੇਸ਼ ਚੰਦ ਨੇ ਕਿਹਾ ਕਿ ਨੀਤੀ ਆਯੋਗ ਬਣਿਆ ਹੀ ਸੂਬਿਆਂ ਦੀ ਮਦਦ ਕਰਨ ਲਈ ਹੈ | ਉਨ੍ਹਾਂ ਦਸਿਆ ਕਿ ਨੀਤੀ ਆਯੋਗ ਵਲੋਂ ਬਿਨਾਂ ਕਿਸੇ ਭੇਦ ਭਾਵ ਦੇ ਕੇਂਦਰੀ ਸਕੀਮਾਂ ਦਾ ਲਾਭ ਲੈਣ ਵਿਚ ਸੂਬਿਆਂ ਦੀ ਹਰ ਸੰਭਵ ਮਦਦ ਕੀਤੀ ਜਾਂਦੀ ਹੈ | ਪ੍ਰੋ. ਰਮੇਸ਼ ਨੇ ਕਿਹਾ ਕਿ ਸੂਬਿਆਂ ਦੀ ਅਫਸਸ਼ਾਹੀ ਨੂੰ  ਕੇਂਦਰੀ ਸਕੀਮਾਂ ਦਾ ਲਾਭ ਲੈਣ ਲਈ ਜਵਾਬਦੇਹ ਬਣਾਇਆ ਜਾਵੇ ਤਾਂ ਜੋ ਸਾਰੀਆਂ ਕੇਂਦਰੀ ਸਕੀਮਾਂ ਦੀਆਂ ਤਜਵੀਜਾਂ ਸਹੀ ਤਰਾਂ ਨਾਲ ਭੇਜੀਆਂ ਜਾਣ | ਉਨ੍ਹਾਂ ਕਿਹਾ ਕਿ ਕੇਂਦਰੀ ਸਕੀਮਾਂ ਲੈਣ ਲਈ ਸੂਬਿਆਂ ਨੂੰ  ਕਿਸੇ ਅੱਗੇ ਬੇਨਤੀਆਂ ਕਰਨ ਦੀ ਕੋਈ ਲੋੜ ਨਹੀਂ ਬਲਕਿ ਇਹ ਉਨਾਂ ਦਾ ਹੱਕ ਹੈ, ਸਿਰਫ਼ ਲੋੜ ਹੈ ਸਹੀ ਢੰਗ ਨਾਲ ਤਜਵੀਜਾਂ ਭੇਜਣ ਦੀ ਤਾਂ ਜੋ ਇਹ ਬਿਨਾਂ ਕਿਸੇ ਰੁਕਾਵਟ ਦੇ ਪਾਸ ਕੀਤੀਆਂ ਜਾ ਸਕਣ | ਕੁਲਦੀਪ ਸਿੰਘ ਧਾਲੀਵਾਲ ਨੇ ਨੀਤੀ ਆਯੋਗ ਦੇ ਮੈਂਬਰ ਪ੍ਰੋ. ਰਮੇਸ਼ ਚੰਦ ਦਾ ਇਸ ਮਿਲਣੀ ਲਈ ਧੰਨਵਾਦ ਕਰਦਿਆਂ ਅਸ ਜਤਾਈ ਕਿ ਨੀਤੀ ਆਯੋਗ ਵਲੋਂ ਪੰਜਾਬ ਦੇ ਵਿਕਾਸ ਲਈ ਪੂਰਾ ਸਹਿਯੋਗ ਅਤੇ ਸਾਥ ਦਿੱਤਾ ਜਾਵੇਗਾ |    

 

SHARE ARTICLE

ਏਜੰਸੀ

Advertisement

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM
Advertisement