ਸੂਬੇ ਦੇ ਵਿਕਾਸ ਲਈ ਸਨਅਤਾਂ ਜ਼ਰੂਰੀ ਪਰ ਵਾਤਾਵਰਣ ਨਾਲ ਕੋਈ ਖਿਲਵਾੜ ਨਹੀਂ ਹੋਣ ਦਿੱਤਾ ਜਾਵੇਗਾ: ਮੀਤ ਹੇਅਰ
Published : Sep 3, 2022, 4:57 pm IST
Updated : Sep 3, 2022, 4:57 pm IST
SHARE ARTICLE
 Industries essential for state’s development, but environment will not be compromised: Meet Hayer
Industries essential for state’s development, but environment will not be compromised: Meet Hayer

ਕੱਪੜਾ ਰੰਗਾਈ ਉਦਯੋਗ ਦੇ ਨੁਮਾਇੰਦਿਆਂ ਨੇ ਵਾਤਾਵਰਣ ਤੇ ਸਾਇੰਸ ਤਕਨਾਲੋਜੀ ਮੰਤਰੀ ਨੂੰ ਪੂਰਨ ਸਹਿਯੋਗ ਦਾ ਦਿੱਤਾ ਭਰੋਸਾ

ਚੰਡੀਗੜ੍ਹ - ਸੂਬੇ ਦੇ ਉਦਯੋਗਿਕ ਵਿਕਾਸ ਲਈ ਸਨਅਤਾਂ ਦਾ ਅਹਿਮ ਰੋਲ ਹੈ ਪਰ ਇਸ ਦੇ ਨਾਲ ਹੀ ਵਾਤਾਵਰਣ ਨਾਲ ਕੋਈ ਵੀ ਖਿਲਵਾੜ ਨਹੀਂ ਹੋਣ ਦਿੱਤਾ ਜਾਵੇਗਾ। ਇਹ ਗੱਲ ਵਾਤਾਵਰਣ ਤੇ ਸਾਇੰਸ ਤਕਨਾਲੋਜੀ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕੱਪੜਾ ਰੰਗਾਈ ਉਦਯੋਗ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਕਹੀ। ਮੀਟਿੰਗ ਦੌਰਾਨ ਉਦਯੋਗਪਤੀਆਂ ਵੱਲੋਂ ਵਾਤਾਵਰਣ ਦੀ ਸੰਭਾਲ਼ ਲਈ ਸੂਬਾ ਸਰਕਾਰ ਵੱਲੋਂ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਵਿੱਚ ਪੂਰਨ ਸਹਿਯੋਗ ਭਰੋਸਾ ਦੇਣ ਦੀ ਗੱਲ ਵੀ ਕਹੀ। ਮੰਤਰੀ ਨੇ ਵੀ ਉਦਯੋਗਪਤੀਆਂ ਨੂੰ ਵਿਸ਼ਵਾਸ ਦਿਵਾਇਆ ਕਿ ਉਨ੍ਹਾਂ ਨੂੰ ਵਿਭਾਗ ਵੱਲੋਂ ਬੇਲੋੜਾ ਪ੍ਰੇਸ਼ਾਨ ਨਹੀਂ ਕੀਤਾ ਜਾਵੇਗਾ ਜਿਸ ਸੰਬੰਧੀ ਉਨ੍ਹਾਂ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਉਦਯੋਗ ਪੱਖੀ ਮਾਹੌਲ ਸਿਰਜਿਆ ਜਾਵੇ। 

ਮੀਤ ਹੇਅਰ ਨੇ ਕਿਹਾ ਕਿ ਚੌਗਿਰਦੇ ਦੀ ਸਾਂਭ ਸੰਭਾਲ਼ ਸਾਡੀ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ ਅਤੇ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਸਾਫ ਸੁਥਰਾ ਵਾਤਾਵਰਣ ਛੱਡ ਕੇ ਜਾਣਾ ਸਭ ਦਾ ਫ਼ਰਜ਼ ਬਣਦਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਪ੍ਰਦੂਸ਼ਣ ਦੀ ਰੋਕਥਾਮ ਲਈ ਨਿਰੰਤਰ ਉਪਰਾਲੇ ਕੀਤੇ ਜਾ ਰਹੇ ਹਨ। ਇਕ ਵਾਰ ਵਰਤੋਂ ਵਾਲੇ ਪਲਾਸਟਿਕ ਉੱਤੇ ਪੂਰਨ ਪਾਬੰਦੀ ਦੇ ਨਾਲ ਸਨਅਤੀ ਪ੍ਰਦੂਸ਼ਣ ਨੂੰ ਠੱਲ੍ਹ ਪਾਉਣ ਅਤੇ ਬੁੱਢਾ ਦਰਿਆ ਦੀ ਸਫਾਈ ਸਮੇਤ ਹੋਰ ਕਈ ਪ੍ਰਾਜੈਕਟ ਸ਼ੁਰੂ ਕੀਤੇ ਹਨ। 

ਸਨਅਤੀ ਨੁਮਾਇੰਦਿਆਂ ਨੇ ਵਾਤਾਵਰਣ ਤੇ ਸਾਇੰਸ ਤਕਨਾਲੋਜੀ ਮੰਤਰੀ ਨੂੰ ਵਿਸ਼ਵਾਸ ਦਿਵਾਇਆ ਕਿ ਸਰਕਾਰ ਦੀਆਂ ਕੋਸ਼ਿਸ਼ਾਂ ਵਿੱਚ ਪੂਰਾ ਸਾਥ ਦਿੱਤਾ ਜਾਵੇਗਾ। ਉਨ੍ਹਾਂ ਨਾਲ ਹੀ ਮੰਗ ਕੀਤੀ ਕਿ ਜਿਨ੍ਹਾਂ ਸਨਅਤਾਂ ਵੱਲੋਂ ਟਰੀਟਮੈਂਟ ਪਲਾਂਟ ਲਗਾਏ ਗਏ ਹਨ, ਉਨ੍ਹਾਂ ਨੂੰ ਸੋਧੇ ਹੋਏ ਪਾਣੀ ਦੀ ਨਿਕਾਸੀ ਦਾ ਪ੍ਰਬੰਧ ਕੀਤਾ ਜਾਵੇ। ਮੀਤ ਹੇਅਰ ਨੇ ਇਹ ਗੱਲ ਮੁੜ ਦੁਹਰਾਉਂਦਿਆ ਕਿਹਾ ਕਿ ਵਾਤਾਵਰਣ ਪ੍ਰਤੀ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ ਅਤੇ ਜਿਹੜੀਆਂ ਸਨਅਤਾਂ ਸਾਰੇ ਨਿਯਮਾਂ ਦਾ ਪਾਲਣ ਕਰਦੀਆਂ ਹਨ, ਉਨ੍ਹਾਂ ਦੀ ਜਾਇਜ਼ ਮੰਗਾਂ ਦੇ ਹੱਲ ਲਈ ਵਿਭਾਗ ਵੱਲੋਂ ਸਕਰਾਤਮਕ ਰੁਖ ਅਪਣਾਇਆ ਜਾਵੇਗਾ।

ਮੀਟਿੰਗ ਵਿੱਚ ਕੱਪੜਾ ਰੰਗਾਈ ਉਦਯੋਗ ਦੇ ਨੁਮਾਇੰਦਿਆਂ ਵਿੱਚ ਅਦਿਤਿਆ ਕੰਵਰ, ਵਿਵੇਕ ਸ਼ਰਮਾ, ਨੀਰਜ ਅਬੋਟ, ਐਚ.ਕੇ.ਸਿੰਘਲ, ਐਸ.ਕੇ.ਸ਼ਰਮਾ. ਸਾਂਚਿਤ ਸੂਦ, ਨੰਦਨ ਜੈਨ ਤੇ ਚੇਤੰਨਿਆ ਡਾਵਰ ਹਾਜ਼ਰ ਸਨ।
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Gurpreet Ghuggi Gets Emotional Remembering Surjit Patar | ਬੋਲੇ, "ਪਾਤਰ ਸਾਬ੍ਹ ਪੰਜਾਬ ਦੇ ਵਿਰਸੇ ਦੇ ਆਖ਼ਰੀ

13 May 2024 2:56 PM

Surjit Patar ਦੇ ਸ਼ੇਅਰ ਸੁਣਾ ਕੇ ਭਾਵੁਕ ਹੋ ਗਏ CM MANN, ਯਾਦ 'ਚ ਬਣਾਵਾਂਗੇ ਯਾਦਗਾਰ" | LIVE

13 May 2024 1:33 PM

Congress Leader Raja Warring Wife Amrita Warring Interview | Lok Sabha Election 2024

13 May 2024 1:28 PM

AAP ਉਮੀਦਵਾਰ Pawan Tinu ਨੂੰ ਅੱਜ ਵੀ ਲੱਗਦਾ ਹੈ Akali Dal ਚੰਗਾ ! 'ਚਰਨਜੀਤ ਚੰਨੀ ਨੇ ਡੇਰਾ ਬੱਲਾਂ ਨੂੰ ਨਕਲੀ ਚੈੱਕ

13 May 2024 9:15 AM

Pakistan 'ਚ ਸੁਲਗੀ ਬਗਾਵਤ ਦੀ ਅੱਗ, ਲੋਕਾਂ ਨੇ ਲਹਿਰਾਇਆ ਭਾਰਤੀ ਤਿਰੰਗਾ, ਪੁਲਿਸ ਨੂੰ ਘੇਰ-ਘੇਰ ਕੁੱਟ ਰਹੇ

12 May 2024 5:06 PM
Advertisement