ਜ਼ੀਰੋ ਬਿੱਲ ਆਉਣੇ ਹੋਏ ਸ਼ੁਰੂ, ਪੰਜਾਬ ਦੇ 22 ਲੱਖ ਘਰਾਂ ਦਾ ਬਿੱਲ ਆਇਆ 'ਜ਼ੀਰੋ' 
Published : Sep 3, 2022, 12:39 pm IST
Updated : Sep 3, 2022, 12:39 pm IST
SHARE ARTICLE
Zero Bill
Zero Bill

ਪੰਜਾਬ ਸਰਕਾਰ ਵੱਲੋਂ ਬਿੱਲ ਪਹਿਲੀ ਜੁਲਾਈ ਤੋਂ 300 ਯੂਨਿਟ ਪ੍ਰਤੀ ਮਹੀਨਾ ਮੁਆਫ਼ ਕੀਤੇ ਗਏ ਹਨ

 

ਚੰਡੀਗੜ੍ਹ - ਪੰਜਾਬ ਵਿਚ ਇਸ ਮਹੀਨੇ ਲੋਕਾਂ ਦੇ ਜ਼ੀਰੋ ਬਿੱਲ ਆਉਣੇ ਸ਼ੁਰੂ ਹੋ ਗਏ ਹਨ। 'ਆਪ’ ਸਰਕਾਰ ਨੇ ਚੋਣਾਂ ਤੋਂ ਪਹਿਲਾਂ ਬਿੱਲ ਮੁਆਫ਼ ਕਰਨ ਦਾ ਵਾਅਦਾ ਕੀਤਾ ਸੀ ਜੋ ਕਿ ਹੁਣ ਅਮਲ ਵਿਚ ਆਉਣਾ ਸ਼ੁਰੂ ਹੋ ਗਿਆ ਹੈ। ਪਹਿਲੇ ਮਹੀਨੇ ’ਚ ਪੰਜਾਬ ਦੇ 22 ਲੱਖ ਘਰਾਂ ਵਿਚ ਬਿਜਲੀ ਦਾ ‘ਜ਼ੀਰੋ ਬਿੱਲ’ ਆਇਆ ਹੈ। ਸਰਕਾਰ ਨੇ ਚੋਣਾਂ ਮੌਕੇ ਪ੍ਰਤੀ ਮਹੀਨਾ 300 ਯੂਨਿਟ ਬਿਜਲੀ ਮੁਫ਼ਤ ਦੇਣ ਦੀ ਗਾਰੰਟੀ ਦਿੱਤੀ ਸੀ।

ਪੰਜਾਬ ਸਰਕਾਰ ਵੱਲੋਂ ਬਿੱਲ ਪਹਿਲੀ ਜੁਲਾਈ ਤੋਂ 300 ਯੂਨਿਟ ਪ੍ਰਤੀ ਮਹੀਨਾ ਮੁਆਫ਼ ਕੀਤੇ ਗਏ ਹਨ। ਪਾਵਰਕੌਮ ਵੱਲੋਂ 27 ਜੁਲਾਈ ਤੋਂ 28 ਅਗਸਤ ਤੱਕ ਘਰੇਲੂ ਬਿਜਲੀ ਦੇ 42 ਲੱਖ ਖਪਤਕਾਰਾਂ ਨੂੰ ਬਿਜਲੀ ਦੇ ਬਿੱਲ ਭੇਜੇ ਗਏ ਹਨ ਜਿਨ੍ਹਾਂ ਵਿਚੋਂ 22 ਲੱਖ ਘਰਾਂ ਦੇ ਬਿਜਲੀ ਬਿੱਲ ‘ਜ਼ੀਰੋ’ ਆਏ ਹਨ। ਪਾਵਰਕੌਮ ਦੇ ਵੱਖ-ਵੱਖ ਜ਼ੋਨਾਂ ਤੋਂ ਮਿਲੇ ਵੇਰਵਿਆਂ ਅਨੁਸਾਰ ਉੱਤਰੀ ਜ਼ੋਨ ’ਚ ਉਕਤ ਸਮੇਂ ਦੌਰਾਨ 9 ਲੱਖ ਘਰਾਂ ਨੂੰ ਬਿੱਲ ਭੇਜੇ ਗਏ ਹਨ ਜਿਨ੍ਹਾਂ ਵਿਚੋਂ 5.10 ਲੱਖ ਖਪਤਕਾਰਾਂ ਦੇ ਜ਼ੀਰੋ ਬਿੱਲ ਆਏ ਹਨ।

ਸਰਹੱਦੀ ਜ਼ੋਨ ’ਚ ਇੱਕ ਮਹੀਨੇ ਦੇ 8.05 ਲੱਖ ਬਿੱਲ ਭੇਜੇ ਗਏ ਹਨ ਅਤੇ ਇਨ੍ਹਾਂ ਵਿਚੋਂ 4.70 ਲੱਖ ਘਰਾਂ ਦੇ ਜ਼ੀਰੋ ਬਿੱਲ ਆਏ ਹਨ। ਇਸੇ ਤਰ੍ਹਾਂ ਕੇਂਦਰੀ ਜ਼ੋਨ ਦੇ 6.02 ਲੱਖ ਖਪਤਕਾਰਾਂ ਵਿਚੋਂ 2.95 ਲੱਖ ਘਰਾਂ ਦੇ ਬਿਜਲੀ ਬਿੱਲ ਜ਼ੀਰੋ ਆਏ ਹਨ। ਇਵੇਂ ਹੀ ਦੱਖਣੀ ਜ਼ੋਨ ’ਚ 10 ਲੱਖ ਘਰਾਂ ਨੂੰ ਬਿੱਲ ਜਾਰੀ ਕੀਤੇ ਹਨ ਜਿਨ੍ਹਾਂ ਵਿਚੋਂ ਪੰਜ ਲੱਖ ਘਰਾਂ ਦੇ ਜ਼ੀਰੋ ਬਿੱਲ ਆਏ ਹਨ।

ਪੱਛਮੀ ਜ਼ੋਨ ਦੇ 9 ਲੱਖ ਬਿੱਲਾਂ ਵਿਚੋਂ 4.30 ਲੱਖ ਘਰਾਂ ਦੇ ਬਿਜਲੀ ਬਿੱਲ ਜ਼ੀਰੋ ਆਏ ਹਨ। ਇਨ੍ਹਾਂ 22 ਲੱਖ ਖਪਤਕਾਰਾਂ ਤੋਂ ਇਲਾਵਾ ਤਿੰਨ ਰੁਪਏ ਪ੍ਰਤੀ ਯੂਨਿਟ ਬਿਜਲੀ ਸਸਤੀ ਦੇ ਅੰਕੜੇ ਨੂੰ ਵੀ ਜੋੜ ਲਈਏ ਤਾਂ ਕਰੀਬ 750 ਕਰੋੜ ਰੁਪਏ ਦੀ ਸਬਸਿਡੀ ਖਪਤਕਾਰਾਂ ਨੂੰ ਇੱਕ ਮਹੀਨੇ ਵਿਚ ਦਿੱਤੀ ਗਈ ਹੈ। ਸਸਤੀ ਬਿਜਲੀ ਅਤੇ ਜ਼ੀਰੋ ਬਿੱਲ ਵਾਲੇ ਕੁੱਲ ਖਪਤਕਾਰਾਂ ਦੀ ਗਿਣਤੀ ਕਰੀਬ 37 ਲੱਖ ਬਣਦੀ ਹੈ।

ਪੰਜਾਬ ਸਰਕਾਰ ਵੱਲੋਂ ਦਾਅਵਾ ਕੀਤਾ ਗਿਆ ਸੀ ਕਿ 51 ਲੱਖ ਘਰਾਂ ਦੇ ਬਿਜਲੀ ਬਿੱਲ ਜ਼ੀਰੋ ਆਉਣਗੇ। ਮਾਹਿਰਾਂ ਦਾ ਕਹਿਣਾ ਹੈ ਕਿ ਇਸ ਵਾਰ ਅਗਸਤ ਮਹੀਨੇ ਵਿਚ ਜ਼ਿਆਦਾ ਗਰਮੀ ਪਈ ਹੈ ਜਿਸ ਕਰਕੇ ਖਪਤਕਾਰਾਂ ਦੀ ਬਿਜਲੀ ਦੀ ਖਪਤ ਵੀ ਉੱਚੀ ਰਹੀ ਹੈ ਅਤੇ ਬਿਜਲੀ ਦੀ ਮੰਗ ਨੇ ਵੀ ਪੁਰਾਣੇ ਰਿਕਾਰਡ ਤੋੜੇ ਹਨ। ਜਿਉਂ ਜਿਉਂ ਤਾਪਮਾਨ ਘਟਦਾ ਜਾਵੇਗਾ, ਉਸੇ ਤਰ੍ਹਾਂ ਜ਼ੀਰੋ ਬਿੱਲ ਵਾਲੇ ਖਪਤਕਾਰਾਂ ਦੀ ਗਿਣਤੀ ਵਧਦੀ ਜਾਵੇਗੀ।

ਪੰਜਾਬ ਸਰਕਾਰ ਦੇ ਉਕਤ ਫ਼ੈਸਲੇ ਨਾਲ ਖ਼ਜ਼ਾਨੇ ’ਤੇ ਬਿਜਲੀ ਸਬਸਿਡੀ ਦਾ ਬੋਝ ਵਧੇਗਾ। ਬਿਜਲੀ ਮੰਤਰੀ ਨੇ ਖੁਦ ਵੀ ਕਿਹਾ ਹੈ ਕਿ 300 ਯੂਨਿਟ ਮੁਫ਼ਤ ਬਿਜਲੀ ਦਿੱਤੇ ਜਾਣ ਨਾਲ ਕਰੀਬ 5500 ਕਰੋੜ ਸਾਲਾਨਾ ਸਬਸਿਡੀ ਬਣੇਗੀ। ਪਾਵਰਕੌਮ ਦੇ ਮੌਜੂਦਾ ਹਾਲਾਤ ਇਹ ਹਨ ਕਿ ਹਾਲ ਹੀ ਵਿਚ ਬਕਾਏ ਤਾਰਨ ਲਈ ਰੂਰਲ ਇਲੈਕਟ੍ਰੀਫਿਕੇਸ਼ਨ ਕਾਰਪੋਰੇਸ਼ਨ ਅਤੇ ਪਾਵਰ ਫਾਇਨਾਂਸ ਕਾਰਪੋਰੇਸ਼ਨ ਤੋਂ ਇੱਕ ਹਜ਼ਾਰ ਕਰੋੜ ਰੁਪਏ ਦਾ ਕਰਜ਼ਾ ਚੁੱਕਣਾ ਪਿਆ ਹੈ ਤਾਂ ਕਿ ਕੋਲੇ ਆਦਿ ਦੇ ਬਕਾਏ ਤਾਰੇ ਜਾ ਸਕਣ। ਪੰਜਾਬ ਸਰਕਾਰ ਵੱਲ ਮੌਜੂਦਾ ਸਬਸਿਡੀ ਬਿੱਲ ਅਗਸਤ 2022 ਤੱਕ 6135 ਕਰੋੜ ਬਣਿਆ ਸੀ ਜਿਸ ਵਿਚੋਂ ਸਰਕਾਰ ਨੇ 5735 ਕਰੋੜ ਤਾਰ ਦਿੱਤਾ ਹੈ ਅਤੇ 400 ਕਰੋੜ ਦੀ ਸਬਸਿਡੀ ਬਕਾਇਆ ਖੜ੍ਹਾ ਹੈ। ਇਸੇ ਤਰ੍ਹਾਂ ਪੁਰਾਣੀ ਸਬਸਿਡੀ ਦੇ ਕਰੀਬ 9000 ਕਰੋੜ ਰੁਪਏ ਦੇ ਵੀ ਬਕਾਏ ਖੜ੍ਹੇ ਹਨ। 
 

SHARE ARTICLE

ਏਜੰਸੀ

Advertisement

Bittu Balial Death News : ਵੱਡੇ ਹਾਦਸੇ ਤੋਂ ਬਾਅਦ ਵੀ ਇਸ Kabaddi player ਨੇ ਨਹੀਂ ਛੱਡੀ ਸੀ ਕੱਬਡੀ | Last Raid

08 Nov 2025 3:01 PM

Wrong E challan : ਘਰ ਖੜ੍ਹੇ ਮੋਟਰਸਾਈਕਲ ਦਾ ਕੱਟਿਆ ਗਿਆ ਚਲਾਨ, ਸਾਰੀ ਕਹਾਣੀ ਸੁਣ ਤੁਹਾਡੇ ਵੀ ਉੱਡ ਜਾਣਗੇ ਹੋਸ਼

08 Nov 2025 3:00 PM

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM
Advertisement