
ਨੌਜਵਾਨ ਵੱਲੋਂ ਖ਼ੁਦਕੁਸ਼ੀ ਕਰਨ ਦੇ ਕਾਰਨਾਂ ਦੀ ਜਾਣਕਾਰੀ ਨਹੀਂ ਮਿਲੀ
ਪਾਲਘਰ: ਮਹਾਰਾਸ਼ਟਰ ਦੇ ਪਾਲਘਰ ‘ਚ ਵਾਪਰੇ ਇੱਕ ਦਰਦਨਾਕ ਘਟਨਾਕ੍ਰਮ ਦੌਰਾਨ ਪਹਿਲਾਂ ਇੱਕ 26 ਸਾਲਾ ਨੌਜਵਾਨ ਨੇ ਕਥਿਤ ਤੌਰ ‘ਤੇ ਫ਼ਾਹਾ ਲੈ ਕੇ ਖੁਦਕੁਸ਼ੀ ਕਰ ਲਈ। ਅਤੇ ਫ਼ੇਰ ਆਪਣੇ ਪੁੱਟ ਦੀ ਲਾਸ਼ ਦੇਖ ਦੁਖੀ ਹੋਈ ਮਾਂ ਨੇ ਵੀ ਖ਼ੁਦਕੁਸ਼ੀ ਦਾ ਖੌਫ਼ਨਾਕ ਕਦਮ ਚੁੱਕਿਆ।
ਕੇਲਵਾ ਪੁਲਿਸ ਸਟੇਸ਼ਨ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਇਹ ਦਰਦਨਾਕ ਘਟਨਾ ਪਿੰਡ ਕਾਂਦਰੇ ਭੂਰੇ 'ਚ ਵਾਪਰੀ। ਅਧਿਕਾਰੀ ਨੇ ਦੱਸਿਆ ਕਿ ਸ਼ੈਲੇਸ਼ ਪਾਟਿਲ ਨਾਮਕ ਨੌਜਵਾਨ ਨੇ ਕਥਿਤ ਤੌਰ 'ਤੇ ਘਰ ਦੇ ਨੇੜੇ ਇੱਕ ਦਰੱਖਤ ਨਾਲ ਫ਼ਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ, ਹਾਲਾਂਕਿ ਇਹ ਕਦਮ ਚੁੱਕਣ ਪਿਛਲੇ ਕਾਰਨਾਂ ਦਾ ਹਾਲੇ ਪਤਾ ਨਹੀਂ ਲੱਗ ਸਕਿਆ।
ਪੁਲਿਸ ਅਧਿਕਾਰੀ ਨੇ ਦੱਸਿਆ ਕਿ ਆਪਣੇ ਜਵਾਨ ਬੇਟੇ ਦੀ ਲਾਸ਼ ਦੇਖ ਕੇ ਮਾਂ ਕਲਪਨਾ ਪਾਟਿਲ ਨੇ ਵੀ ਖੂਹ 'ਚ ਛਾਲ਼ ਮਾਰ ਕੇ ਖ਼ੁਦਕੁਸ਼ੀ ਕਰ ਲਈ। ਪੁਲਿਸ ਦਾ ਕਹਿਣਾ ਹੈ ਪਰਿਵਾਰ ਨੇ ਪੁਲਿਸ ਨੂੰ ਸੂਚਿਤ ਕੀਤੇ ਬਿਨਾਂ ਹੀ ਦੋਵੇਂ ਲਾਸ਼ਾਂ ਦਾ ਸਸਕਾਰ ਕਰ ਦਿੱਤਾ, ਅਤੇ ਪੁਲਿਸ ਨੂੰ ਇਸ ਬਾਰੇ ਜਾਣਕਾਰੀ ਸਥਾਨਕ ਸੂਤਰਾਂ ਤੋਂ ਮਿਲੀ।