ਇਸ ਵਾਰ 25 ਲੱਖ ਪਰਿਵਾਰਾਂ ਦਾ ਬਿਜਲੀ ਬਿਲ ਆਇਆ ‘ਜ਼ੀਰੋ’- ਬਿਜਲੀ ਮੰਤਰੀ
Published : Sep 3, 2022, 4:38 pm IST
Updated : Sep 3, 2022, 4:38 pm IST
SHARE ARTICLE
Harbhajan Singh ETO
Harbhajan Singh ETO

ਅਗਲੇ ਮਹੀਨਿਆਂ ਵਿਚ ਖਪਤ ਘਟਣ ਨਾਲ ਹੋਰ ਪਰਿਵਾਰਾਂ ਨੂੰ ਵੀ ਮਿਲੇਗਾ ਲਾਭ

 

ਅੰਮ੍ਰਿਤਸਰ: ਕੈਬਨਿਟ ਮੰਤਰੀ ਹਰਭਜਨ ਸਿੰਘ ਈ ਟੀ ਓ, ਜਿੰਨਾ ਕੋਲ ਹੋਰ ਵਿਭਾਗਾਂ ਦੇ ਨਾਲ-ਨਾਲ ਬਿਜਲੀ ਵਿਭਾਗ ਦੀ ਜ਼ਿੰਮੇਵਾਰੀ ਵੀ ਹੈ, ਨੇ ਪੰਜਾਬ ਸਰਕਾਰ ਵੱਲੋਂ ਘਰੇਲੂ ਖਪਤਕਾਰਾਂ ਦੀ ਕੀਤੀ ਗਈ ਬਿਲ ਮੁਆਫ਼ੀ ਬਾਰੇ ਖੁਲਾਸਾ ਕਰਦੇ ਦੱਸਿਆ ਕਿ ਇਸ ਵਾਰ ਸਰਕਾਰ ਵੱਲੋਂ 300 ਯੂਨਿਟ ਪ੍ਰਤੀ ਮਹੀਨਾ ਦਿੱਤੀ ਗਈ ਛੋਟ ਕਾਰਨ ਰਾਜ ਦੇ 25 ਲੱਖ ਘਰੇਲੂ ਖਪਤਕਾਰਾਂ ਦੇ ਬਿਜਲੀ ਬਿਲ ਜ਼ੀਰੋ ਆਏ ਹਨ। ਪੱਤਰਕਾਰਾਂ ਨਾਲ ਗੱਲਬਾਤ ਕਰਦੇ  ਹਰਭਜਨ ਸਿੰਘ ਨੇ ਕਿਹਾ ਕਿ ਪਹਿਲੀ ਵਾਰ ਹੈ ਕਿ ਸਰਕਾਰ ਸ਼ੁਰੂਆਤੀ ਸਾਲ ਵਿਚ ਹੀ ਆਪਣੇ ਚੋਣ ਵਾਅਦੇ ਪੂਰੇ ਕਰ ਰਹੀ ਹੈ, ਨਹੀਂ ਤਾਂ ਸਰਕਾਰਾਂ ਨਿੱਕੇ-ਨਿੱਕੇ ਚੋਣ ਵਾਅਦੇ ਆਪਣੀ ਸੱਤਾ ਦੇ ਆਖਰੀ ਸਾਲ ਵਿਚ ਹੀ ਪੂਰੇ ਕਰਦੀਆਂ ਰਹੀਆਂ ਹਨ।

ਉਨਾਂ ਸਪੱਸ਼ਟ ਕੀਤਾ ਕਿ ਇਸ ਬਿਜਲੀ ਮੁਆਫੀ ਵਿਚ ਕੋਈ ਜਾਤ-ਧਰਮ ਨਾਲ ਵਿਤਕਰਾ ਨਹੀਂ ਕੀਤਾ ਗਿਆ ਹਰੇਕ ਘਰ ਜੋ 600 ਯੂਨਿਟ ਤੱਕ ਬਿਜਲੀ ਖਪਤ ਕਰੇਗਾ, ਦਾ ਬਿਜਲੀ ਬਿਲ ਜ਼ੀਰੋ ਆਵੇਗਾ। ਇਸ ਤੋਂ ਵੱਧ ਜੋ ਬਿਜਲੀ ਵਰਤੇਗਾ ਉਸ ਨੂੰ ਬਿਜਲੀ ਬਿਲ ਦੇਣਾ ਪਵੇਗਾ  ਕੈਬਨਿਟ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ  ਭਗਵੰਤ ਸਿੰਘ ਮਾਨ ਵੱਲੋਂ ਕੀਤੇ ਗਏ 300 ਯੂਨਿਟ ਬਿਜਲੀ ਮੁਆਫੀ ਨਾਲ ਬਿਲ ਸਰਕਲ ਦੋ ਮਹੀਨਿਆਂ ਦਾ ਹੋਣ ਕਾਰਨ ਖਪਤਕਾਰਾਂ ਨੂੰ 600 ਯੂਨਿਟ ਮੁਫਤ ਬਿਜਲੀ ਮਿਲੀ, ਜੋ ਕਿ ਇਕ ਆਮ ਘਰ ਦੀ ਲੋੜ ਤੋਂ ਵੱਧ ਹੈ।

ਉਨਾਂ ਦੱਸਿਆ ਕਿ ਇਕ ਜੁਲਾਈ ਤੋਂ ਦਿੱਤੀ ਗਈ ਬਿਜਲੀ ਮੁਆਫੀ ਕਾਰਨ ਅਗਸਤ ਮਹੀਨੇ ਜੋ ਬਿਲ ਆਏ ਹਨ, ਉਨਾਂ ਵਿਚੋਂ 25 ਲੱਖ ਖਪਤਕਾਰਾਂ ਨੂੰ ਬਿਲ ਨਹੀਂ ਭਰਨਾ ਪਵੇਗਾ। ਉਨਾਂ ਦੱਸਿਆ ਕਿ ਬੀਤੇ ਦਿਨ ਤੱਕ ਕੁੱਲ 72 ਲੱਖ ਘਰੇਲੂ ਖਪਤਕਾਰਾਂ ਵਿਚੋਂ 42 ਲੱਖ ਖਪਤਕਾਰਾਂ ਨੂੰ ਬਿਲ ਭੇਜ ਦਿੱਤਾ ਗਿਆ ਸੀ, ਜਿਸ ਵਿਚੋਂ 25 ਲੱਖ ਪਰਿਵਾਰਾਂ ਨੂੰ ਜ਼ੀਰੋ ਬਿਲ ਆਇਆ ਹੈ। ਇਸ ਤੋਂ ਇਲਾਵਾ 34 ਲੱਖ ਪਰਿਵਾਰਾਂ ਨੂੰ ਤਿੰਨ ਰੁਪਏ ਪ੍ਰਤੀ ਯੂਨਿਟ ਨਾਲ ਰਿਆਇਤੀ ਬਿਜਲੀ ਦਾ ਲਾਭ ਮਿਲਿਆ ਹੈ। ਹਰਭਜਨ ਸਿੰਘ ਨੇ ਕਿਹਾ ਕਿ ਇਹ ਦੋ ਮਹੀਨੇ ਸਖਤ ਗਰਮੀ ਕਾਰਨ ਖਪਤ ਆਮ ਮਹੀਨਿਆਂ ਨਾਲੋਂ ਵੱਧ ਰਹਿੰਦੀ ਹੈ, ਸੋ ਗਰਮੀ ਘੱਟ ਹੋਣ ਕਾਰਨ ਆਉਣ ਵਾਲੇ ਮਹੀਨਿਆਂ ਵਿਚ ਕਰੀਬ 85 ਫੀਸਦੀ ਖਪਤਕਾਰਾਂ ਨੂੰ ਬਿਜਲੀ ਮੁਆਫੀ ਦਾ ਲਾਭ ਮਿਲੇਗਾ। ਇਸ ਮੌਕੇ ਬਿਜਲੀ ਅਧਿਕਾਰੀ ਜਤਿੰਦਰ ਸਿੰਘ ਤੇ ਹੋਰ ਪਤਵੰਤੇ ਵੀ ਹਾਜ਼ਰ ਸਨ।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement