ਪੰਜਾਬ ਵਿਚ ਇਕੱਠੇ ਚੋਣ ਲੜੇਗੀ AAP-ਕਾਂਗਰਸ - ਹਰਪਾਲ ਚੀਮਾ 
Published : Sep 3, 2023, 4:03 pm IST
Updated : Sep 3, 2023, 4:04 pm IST
SHARE ARTICLE
Harpal Cheema
Harpal Cheema

ਸੁਖਬੀਰ ਬਾਦਲ ਬਾਰੇ ਕਹੀ ਵੱਡੀ ਗੱਲ

ਨਾਭਾ - ਅੱਜ ਨਾਭਾ ਵਿਖੇ ਪਹੁੰਚੇ ਪੰਜਾਬ ਦੇ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਵੱਡਾ ਬਿਆਨ ਦਿੱਤਾ ਹੈ। ਉਹਨਾਂ ਨੇ ਕਿਹਾ ਕਿ ਆਉਣ ਵਾਲੀਆਂ ਚੋਣਾਂ ਪੰਜਾਬ ਵਿਚ ਆਪ ਅਤੇ ਕਾਂਗਰਸ ਮਿਲ ਕੇ ਲੜੇਗੀ। ਉਹਨਾਂ ਨੇ ਕਿਹਾ ਕਿ ਛੋਟੇ ਵਖਰੇਵੇਂ ਪਾਸੇ ਰੱਖ ਕੇ ਵੱਡੇ ਮਕਸਦ ਨਾਲ INDIA ਦਾ ਗਠਜੋੜ ਹੋਇਆ ਹੈ। ਉਹਨਾਂ ਨੇ ਕਿਹਾ ਕਿ ਉਹਨਾਂ ਦਾ ਮਕਸਦ ਭਾਜਪਾ ਤੋਂ ਲੋਕਾਂ ਨੂੰ ਬਚਾਉਣਾ ਹੈ ਤੇ ਇਸ ਦੇ ਲਈ ਉਹ ਕੁੱਝ ਵੀ ਕਰਨਗੇ। 

ਉਹਨਾਂ ਨੇ ਕਿਹਾ ਕਿ ਜਿੱਥੇ ਭਾਜਪਾ ਦੀ ਸਰਕਾਰ ਹੈ ਉੱਥੇ ਕਈ ਘਟਨਾਵਾਂ ਹੋ ਰਹੀਆਂ ਪਰ ਭਾਜਪਾ ਉਸ 'ਤੇ ਕੁੱਝ ਨਾ ਬੋਲ ਕੇ ਬਾਕੀ ਪਾਰਟੀਆਂ ਖਇਲਾਫ਼ ਬਿਆਨਬਾਜ਼ੀ ਕਰ ਰਹੀ ਹੈ ਜਦਕਿ ਉਹ ਭਾਜਪਾ ਦੀ ਇਸੇ ਤਾਨਾਸ਼ਾਹੀ ਖ਼ਿਲਾਫ਼ ਲੜਨ ਦੀ ਤਿਆਰੀ ਕਰ ਰਹੇ ਹਨ ਤੇ ਭਾਜਪਾ ਨੂੰ ਜ਼ਰੂਰ ਹਰਾਉਣਗੇ। 
ਉਹਨਾਂ ਨੇ ਸਪੱਸ਼ਟ ਤੌਰ 'ਤੇ ਕਿਹਾ ਕਿ ਦੇਸ਼ ਅੰਦਰ ਇੰਡੀਆ ਮਹਾਂ-ਗਠਬੰਧਨ ਸਫ਼ਲ ਹੋਵੇਗਾ ਅਤੇ ਭਾਜਪਾ ਨੂੰ ਹਰਾਏਗਾ। 

ਇਸ ਦੇ ਨਾਲ ਹੀ ਉਹਨਾਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਕਾਫ਼ਲੇ 'ਤੇ ਜੋ ਹਮਲਾ ਹੋਇਆ ਹੈ ਉਸ ਬਾਬਤ ਬੋਲਦਿਆਂ ਕਿਹਾ ਕਿ ਇਸ ਤਰ੍ਹਾਂ ਦੇ ਹਮਲੇ ਨਹੀਂ ਹੋਣੇ ਚਾਹੀਦੇ, ਚਾਹੇ ਉਹ ਕਿਸੇ ਵੀ ਪਾਰਟੀ ਦਾ ਲੀਡਰ ਹੈ ਜਾਂ ਕੋਈ ਨਾਗਰਿਕ ਜਿਨ੍ਹਾਂ ਨੇ ਵੀ ਇਹ ਹਰਕਤ ਕੀਤੀ ਹੈ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਓਧਰ ਸੁਖਬੀਰ ਬਾਦਲ ਵੱਲੋਂ ਪੰਜਾਬ ਸਰਕਾਰ 'ਤੇ ਇਲਜ਼ਾਮ ਲਗਾਏ ਗਏ ਸਨ ਕਿ ਪੰਚਾਇਤਾਂ ਭੰਗ ਕਰਕੇ ਪੰਚਾਇਤਾਂ ਦੇ ਪੈਸੇ ਦੀ ਵਰਤੋਂ ਸਰਕਾਰ ਕਰਨਾ ਚਾਹੁੰਦੀ ਹੈ। ਜਿਸ 'ਤੇ ਜਵਾਬ ਦਿੰਦਿਆਂ ਮੰਤਰੀ ਚੀਮਾ ਨੇ ਕਿਹਾ ਕਿ ਸਾਰਾ ਪੈਸਾ ਪੰਚਾਇਤਾਂ ਨੂੰ ਦਿੱਤਾ ਗਿਆ ਸੀ ਉਸ 'ਤੇ ਕੋਈ ਵੀ ਰੋਕ ਨਹੀਂ ਸੀ। ਪੰਚਾਇਤਾਂ ਆਪਣਾ ਪੈਸਾ ਵਰਤ ਸਕਦੀਆਂ ਸੀ। ਜਿੱਥੇ ਪ੍ਰਬੰਧਕ ਲੱਗਣੇ ਹਨ ਪ੍ਰਬੰਧਕਾਂ ਰਾਹੀਂ ਇਹ ਪੈਸਾ ਖ਼ਰਚ ਹੋਣਾ ਸੀ। ਉਨਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਦੇ ਬਿਆਨ ਹੁਣ ਅਹਿਮੀਅਤ ਨਹੀਂ ਰੱਖਦੇ। 
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement