ਸੰਗਰੂਰ ਤੇ ਸਮਾਣਾ ਵਿਚ 5 ਨਸ਼ਾ ਤਸਕਰਾਂ ਦੀ ਜਾਇਦਾਦ ਜ਼ਬਤ, ਘਰ ਅੱਗੇ ਲੱਗੇ ਪੋਸਟਰ 
Published : Sep 3, 2023, 9:53 am IST
Updated : Sep 3, 2023, 9:53 am IST
SHARE ARTICLE
Sangrur Police
Sangrur Police

ਸੰਗਰੂਰ ਵਿਚ 3 ਨਸ਼ਾ ਤਸਕਰਾਂ ਦੀ 1 ਕਰੋੜ ਦੀ ਜਾਇਦਾਦ ਜ਼ਬਤ

ਸੰਗਰੂਰ - ਜ਼ਿਲ੍ਹਾ ਪੁਲਿਸ ਨੇ ਨਸ਼ਾ ਤਸਕਰਾਂ ਦੀਆਂ ਕਰੋੜਾਂ ਰੁਪਏ ਦੀਆਂ ਜਾਇਦਾਦਾਂ ਜ਼ਬਤ ਕੀਤੀਆਂ ਹਨ। ਐਸਐਸਪੀ ਸੁਰਿੰਦਰ ਲਾਂਬਾ ਨੇ ਦੱਸਿਆ ਕਿ 3 ਨਸ਼ਾ ਤਸਕਰਾਂ ਦੀ 1 ਕਰੋੜ ਰੁਪਏ ਦੀ ਜਾਇਦਾਦ (ਮਕਾਨ, ਖੇਤੀਬਾੜੀ, ਜ਼ਮੀਨ ਅਤੇ ਵਾਹਨ) ਨੂੰ ਜ਼ਬਤ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਨੂੰ ਕਿਸੇ ਵੀ ਕੀਮਤ 'ਤੇ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਪੁਲਿਸ ਵੱਲੋਂ ਜਾਰੀ ਹੈਲਪਲਾਈਨ ਨੰਬਰ 80541-12112 'ਤੇ ਨਸ਼ਾ ਤਸਕਰਾਂ ਬਾਰੇ ਸੂਚਨਾ ਦੇਣ। ਸੂਚਨਾ ਦੇਣ ਵਾਲੇ ਦਾ ਨਾਮ ਗੁਪਤ ਰੱਖਿਆ ਜਾਵੇਗਾ। 

ਓਧਰ ਸਮਾਣਾ ਦੀ ਪੁਲਿਸ ਨੇ ਵੀ ਵੱਡੀ ਕਾਰਵਾਈ ਕਰਦਿਆਂ ਨਸ਼ਾ ਸਮੱਗਲਿੰਗ ’ਚ ਨਾਮਜ਼ਦ 2 ਸਮੱਗਲਰਾਂ ਦੀਆਂ ਪ੍ਰਾਪਰਟੀਆਂ ਸੀਲ ਕੀਤੀਆਂ ਹਨ। ਪਹਿਲੇ ਮਾਮਲੇ ਬਾਰੇ ਜਾਣਕਾਰੀ ਦਿੰਦਿਆਂ ਡੀ. ਐੱਸ. ਪੀ. ਗੁਰਦੇਵ ਸਿੰਘ ਧਾਲੀਵਾਲ ਨੇ ਦੱਸਿਆ ਕਿ ਰਜਿੰਦਰ ਸਿੰਘ ਪੁੱਤਰ ਮਨਜੀਤ ਸਿੰਘ ਵਾਸੀ ਭਿੰਡਰ ਕਾਲੋਨੀ ਸਮਾਣਾ ਨੂੰ ਥਾਣਾ ਸਨੌਰ ਦੀ ਪੁਲਿਸ ਨੇ 7 ਹਜ਼ਾਰ ਨਸ਼ੇ ਦੀਆਂ ਗੋਲੀਆਂ ਸਮੇਤ ਗ੍ਰਿਫ਼ਤਾਰ ਕੀਤਾ ਸੀ ਅਤੇ ਉਸ ਦੇ ਖਿਲਾਫ਼ ਐੱਨ. ਡੀ. ਪੀ. ਐੱਸ. ਐਕਟ ਤਹਿਤ ਕੇਸ ਦਰਜ ਕੀਤਾ ਗਿਆ ਸੀ। ਅੱਜ ਪੂਰੀ ਕਾਨੂੰਨੀ ਪ੍ਰਕਿਰਿਆ ਤੋਂ ਬਾਅਦ ਰਾਜਿੰਦਰ ਸਿੰਘ ਦੇ ਘਰ ਨੂੰ ਸੀਲ ਕਰ ਦਿੱਤਾ ਗਿਆ ਹੈ। ਇਸ ਘਰ ਦੀ ਲਗਭਗ ਮਾਰਕੀਟ ਕੀਮਤ 20 ਤੋਂ 25 ਲੱਖ ਰੁਪਏ ਹੈ। 

ਦੂਜੇ ਮਾਮਲੇ ’ਚ ਡੀ. ਐੱਸ. ਪੀ. ਸਮਾਣਾ ਨੇਹਾ ਅਗਰਵਾਲ ਨੇ ਦੱਸਿਆ ਕਿ ਅਮਰਜੀਤ ਕੌਰ (ਅਮਰੂ) ਪਤਨੀ ਮਹਿੰਦਰ ਸਿੰਘ ਵਾਸੀ ਪਿੰਡ ਮੁਰਾਦਪੁਰਾ ਦਾ ਇਕ ਮਕਾਨ ਸਮਾਣਾ ਦੀ ਭਿੰਡਰ ਕਾਲੋਨੀ ਵਿਖੇ ਸਥਿਤ ਹੈ, ਉਹਨਾਂ ਨੂੰ ਜ਼ਬਤ ਕਰ ਕੇ ਉਸ ਦੇ ਘਰ ਅੱਗੇ ਪੋਸਟਰ ਲਗਾਏ ਗਏ ਹਨ। ਉਸ ਦੇ ਖਿਲਾਫ਼ ਤਿੰਨ ਨਸ਼ਾ ਵਿਰੋਧੀ ਐਕਟ ਤੇ ਦੋ ਮਾਮਲੇ ਆਈ. ਪੀ. ਸੀ. ਦੀਆਂ ਧਰਾਵਾਂ ਤਹਿਤ ਦਰਜ ਹਨ। ਕੋਰਟ ਵੱਲੋਂ ਇਸ ਮਕਾਨ ਦੀ ਕੀਮਤ 16 ਲੱਖ 90 ਹਜ਼ਾਰ ਰੁਪਏ ਦੱਸੀ ਗਈ ਸੀ। 

Tags: #punjab

SHARE ARTICLE

ਏਜੰਸੀ

Advertisement

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM

ਮੁਅੱਤਲ DIG ਹਰਚਰਨ ਭੁੱਲਰ ਮਾਮਲੇ 'ਚ ਅਦਾਲਤ ਦਾ ਵੱਡਾ ਫੈਸਲਾ! ਪੇਸ਼ੀ 'ਚ ਆਇਆ ਹੈਰਾਨੀਜਨਕ ਮੋੜ

31 Oct 2025 3:24 PM
Advertisement