ਭ੍ਰਿਸ਼ਟਾਚਾਰ ਦੇ ਮਾਮਲੇ 'ਚ ਚੁਣੌਤੀ ਬਣੇ ਦੋ ਵੱਡੇ ਅਧਿਕਾਰੀ, ਰਾਕੇਸ਼ ਸਿੰਗਲਾ ਤੇ ਬਰਖ਼ਾਸਤ AIG ਅਜੇ ਵੀ ਫਰਾਰ 
Published : Sep 3, 2023, 9:02 am IST
Updated : Sep 3, 2023, 9:02 am IST
SHARE ARTICLE
Rakesh Singla, Rajjit Singh
Rakesh Singla, Rajjit Singh

ਦੋਵਾਂ ਦੋਸ਼ੀਆਂ ਵਿਰੁੱਧ ਰੈੱਡ ਕਾਰਨਰ ਨੋਟਿਸ ਅਤੇ ਲੁਕਆਊਟ ਸਰਕੂਲਰ ਵੀ ਜਾਰੀ ਹੈ

ਚੰਡੀਗੜ੍ਹ - ਪੰਜਾਬ ਸਰਕਾਰ ਕਰੋੜਾਂ ਰੁਪਏ ਦੇ ਭ੍ਰਿਸ਼ਟਾਚਾਰ ਦੇ ਮਾਮਲਿਆਂ ਵਿਚ ਦੋ ਵੱਡੇ ਅਫ਼ਸਰਾਂ ਦੀ ਭਾਲ ਵਿਚ ਸਰਗਰਮ ਹੈ ਪਰ ਵਿਜੀਲੈਂਸ, ਪੰਜਾਬ ਪੁਲਿਸ ਅਤੇ ਏ.ਜੀ.ਟੀ.ਐਫ ਉਨ੍ਹਾਂ ਦਾ ਸੁਰਾਗ ਨਹੀਂ ਲੱਭ ਸਕੀ। ਜਦਕਿ ਦੋਵਾਂ ਦੋਸ਼ੀਆਂ ਵਿਰੁੱਧ ਰੈੱਡ ਕਾਰਨਰ ਨੋਟਿਸ ਅਤੇ ਲੁਕਆਊਟ ਸਰਕੂਲਰ ਵੀ ਜਾਰੀ ਹੈ। ਇਨ੍ਹਾਂ ਮੁਲਜ਼ਮ ਅਧਿਕਾਰੀਆਂ ਵਿਚ ਸਾਬਕਾ ਕਾਂਗਰਸੀ ਮੰਤਰੀ ਭਾਰਤ ਭੂਸ਼ਣ ਆਸ਼ੂ ਦਾ ਕਰੀਬੀ ਰਾਕੇਸ਼ ਕੁਮਾਰ ਸਿੰਗਲਾ, ਪੰਜਾਬ ਖੁਰਾਕ ਤੇ ਸਪਲਾਈ ਵਿਭਾਗ ਦਾ ਸਾਬਕਾ ਡਿਪਟੀ ਡਾਇਰੈਕਟਰ ਵੀ ਸ਼ਾਮਲ ਹੈ।

ਜਦੋਂ ਕਿ ਕਈ ਸਿਆਸੀ ਅਤੇ ਵੱਡੇ ਪੁਲਿਸ ਅਧਿਕਾਰੀਆਂ ਦਾ ਚਹੇਤਾ ਏਆਈਜੀ ਰਾਜਜੀਤ ਸਿੰਘ ਵੀ ਫਰਾਰ ਹੈ, ਜੋ ਕਿ ਪੰਜਾਬ ਪੁਲਿਸ ਤੋਂ ਬਰਖ਼ਾਸਤ ਕਰ ਦਿੱਤਾ ਸੀ। ਇਨ੍ਹਾਂ ਦੀ ਜਾਇਦਾਦ ਸਬੰਧੀ ਵਿਜੀਲੈਂਸ ਅਤੇ ਪੰਜਾਬ ਸਰਕਾਰ ਜੋ ਵੀ ਕਾਰਵਾਈ ਕਰ ਸਕਦੀ ਹੈ, ਕੀਤੀ ਜਾ ਰਹੀ ਹੈ ਪਰ ਦੋਵੇਂ ਅਜੇ ਤੱਕ ਫਰਾਰ ਹਨ। ਇੱਕ ਵਿਜੀਲੈਂਸ ਅਧਿਕਾਰੀ ਨੇ ਆਪਣਾ ਨਾਂ ਨਾ ਦੱਸਣ ਦੀ ਸ਼ਰਤ ’ਤੇ ਦੱਸਿਆ ਕਿ ਜਾਂਚ ਟੀਮ ਆਪਣੇ ਪੱਧਰ ’ਤੇ ਵਿਆਪਕ ਕਾਰਵਾਈ ਵਿਚ ਲੱਗੀ ਹੋਈ ਹੈ। ਦੋਵਾਂ ਮੁਲਜ਼ਮਾਂ ਦੀ ਭਾਲ ਲਈ ਵੱਖ-ਵੱਖ ਤਰੀਕੇ ਅਪਣਾਏ ਜਾ ਰਹੇ ਹਨ।

ਉਨ੍ਹਾਂ ਆਸ ਪ੍ਰਗਟਾਈ ਕਿ ਮੁਲਜ਼ਮਾਂ ਨੂੰ ਜਲਦੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਅਦਾਲਤ ਨੇ ਸਾਬਕਾ ਡਿਪਟੀ ਡਾਇਰੈਕਟਰ ਰਾਕੇਸ਼ ਕੁਮਾਰ ਸਿੰਗਲਾ ਅਤੇ ਉਨ੍ਹਾਂ ਦੀ ਪਤਨੀ ਰਚਨਾ ਸਿੰਗਲਾ ਨੂੰ ਭਗੌੜਾ ਕਰਾਰ ਦਿੱਤਾ ਹੋਇਆ ਹੈ। ਇਸ ਤੋਂ ਇਲਾਵਾ ਲੁਧਿਆਣਾ ਅਦਾਲਤ ਦੀਆਂ ਹਦਾਇਤਾਂ 'ਤੇ ਲੁਧਿਆਣਾ ਸਥਿਤ ਮੁਲਜ਼ਮਾਂ ਦੀਆਂ ਚਾਰ ਜਾਇਦਾਦਾਂ ਵੀ ਜ਼ਬਤ ਕੀਤੀਆਂ ਗਈਆਂ ਹਨ।

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਨ੍ਹਾਂ ਜਾਇਦਾਦਾਂ ਦੇ ਬਾਹਰ ਅਦਾਲਤੀ ਹੁਕਮਾਂ ਦੇ ਪੋਸਟਰ ਵੀ ਚਿਪਕਾਏ ਗਏ ਹਨ। ਇਸ ਤੋਂ ਇਲਾਵਾ ਵਿਜੀਲੈਂਸ ਨੇ ਮੁਲਜ਼ਮ ਰਾਕੇਸ਼ ਸਿੰਗਲਾ ਦੀਆਂ ਅੱਠ ਹੋਰ ਜਾਇਦਾਦਾਂ ਦਾ ਵੀ ਪਤਾ ਲਗਾਇਆ ਹੈ, ਜਿਨ੍ਹਾਂ ਦਾ ਜਲਦ ਖੁਲਾਸਾ ਕਰਨ ਲਈ ਕਿਹਾ ਗਿਆ ਹੈ। ਸਾਲ 2020 ਲਈ ਵੱਖ-ਵੱਖ ਠੇਕੇਦਾਰਾਂ ਨੂੰ ਲੇਬਰ ਟਰਾਂਸਪੋਰਟੇਸ਼ਨ ਟੈਂਡਰ ਦੀ ਗੈਰ-ਕਾਨੂੰਨੀ ਅਲਾਟਮੈਂਟ ਦੇ ਸਬੰਧ ਵਿਚ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ, ਉਨ੍ਹਾਂ ਦੇ ਨਜ਼ਦੀਕੀ ਸਹਿਯੋਗੀ ਰਾਕੇਸ਼ ਕੁਮਾਰ ਸਿੰਗਲਾ ਅਤੇ ਹੋਰਾਂ ਦੇ ਖਿਲਾਫ 16 ਅਗਸਤ 2022 ਨੂੰ ਪੁਲਿਸ ਸਟੇਸ਼ਨ ਵਿਜੀਲੈਂਸ ਬਿਊਰੋ, ਲੁਧਿਆਣਾ ਰੇਂਜ ਵਿਖੇ ਆਈ.ਪੀ.ਸੀ. ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ -21 ਤਹਿਤ ਕੇਸ ਦਰਜ ਕੀਤਾ ਗਿਆ ਸੀ। 

3 ਦਸੰਬਰ, 2022 ਨੂੰ, ਰਾਕੇਸ਼ ਸਿੰਗਲਾ ਨੂੰ ਭਗੌੜਾ ਘੋਸ਼ਿਤ ਕਰਦੇ ਹੋਏ ਇੱਕ ਰੈੱਡ ਕਾਰਨਰ ਨੋਟਿਸ ਜਾਰੀ ਕੀਤਾ ਗਿਆ ਸੀ। ਰਾਕੇਸ਼ ਸਿੰਗਲਾ 'ਤੇ ਵਿਭਾਗ 'ਚ ਤਾਇਨਾਤੀ ਦੌਰਾਨ ਅਤੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੀ ਕੇਂਦਰੀ ਕਮੇਟੀ ਦੇ ਚੇਅਰਮੈਨ ਹੁੰਦਿਆਂ ਆਮਦਨ ਤੋਂ ਵੱਧ ਜਾਇਦਾਦਾਂ ਖਰੀਦਣ ਦਾ ਦੋਸ਼ ਹੈ।
ਪੰਜਾਬ ਪੁਲਿਸ ਦਾ ਸਾਬਕਾ ਏਆਈਜੀ ਰਾਜਜੀਤ ਸਿੰਘ ਹਜ਼ਾਰਾਂ ਕਰੋੜ ਰੁਪਏ ਦੇ ਡਰੱਗਜ਼ ਕੇਸ ਵਿੱਚ ਲੋੜੀਂਦਾ ਹੈ। ਉਸ ਨੂੰ ਨੌਕਰੀ ਤੋਂ ਬਰਖ਼ਾਸਤ ਕਰ ਦਿੱਤਾ ਗਿਆ ਹੈ ਅਤੇ ਉਸ ਖ਼ਿਲਾਫ਼ ਆਈਪੀਸੀ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਰਾਜਜੀਤ ਖਿਲਾਫ਼ ਅਪਰਾਧਿਕ ਸਾਜ਼ਿਸ਼, ਰਿਕਾਰਡ ਨੂੰ ਜਾਅਲੀ ਬਣਾਉਣ ਅਤੇ ਫਿਰੌਤੀ ਵਸੂਲੀ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਰਾਜਜੀਤ ਅਤੇ ਉਸ ਦੇ ਸਾਥੀ ਇੰਸਪੈਕਟਰ ਇੰਦਰਜੀਤ ਸਿੰਘ ਦਾ ਸਰਵਿਸ ਰਿਕਾਰਡ ਵੀ ਜ਼ਬਤ ਕਰ ਲਿਆ ਗਿਆ ਹੈ। 

ਪੰਜਾਬ ਸਰਕਾਰ ਨੇ ਮੁਲਜ਼ਮ ਰਾਜਜੀਤ ਸਿੰਘ ਲਈ ਵੀ  ਲੁੱਕਆਊਟ ਸਰਕੂਲਰ ਜਾਰੀ ਕਰ ਦਿੱਤਾ ਹੈ। ਇਸ ਦੇ ਨਾਲ ਹੀ ਵਿਜੀਲੈਂਸ ਦੀ ਜਾਂਚ ਟੀਮ ਨੇ ਉਸ ਦੀ ਜਾਇਦਾਦ ਦਾ ਰਿਕਾਰਡ ਵੀ ਇਕੱਠਾ ਕਰ ਲਿਆ ਹੈ। ਇਸ ਦੇ ਬਾਵਜੂਦ ਲੰਬੇ ਸਮੇਂ ਤੋਂ ਫਰਾਰ ਮੁਲਜ਼ਮਾਂ ਦਾ ਕੋਈ ਸੁਰਾਗ ਨਹੀਂ ਲੱਗਿਆ ਹੈ। ਜਿੱਥੇ ‘ਆਪ’ ਸਰਕਾਰ ਨੇ ਪੰਜਾਬ ਦੇ ਕਰੋੜਾਂ ਰੁਪਏ ਦੇ ਡਰੱਗਜ਼ ਕੇਸ ਵਿਚ ਰਾਜਜੀਤ ਨੂੰ ਮਾਮੂਲੀ ਜਿਹਾ ਪਾਤਰ ਦੱਸਿਆ ਹੈ, ਉਥੇ ਕਈ ਵੱਡੇ ਅਫਸਰ ਤੇ ਹੋਰ ਉਸ ਦੀ ਅਗਵਾਈ ਕਰਦੇ ਰਹੇ ਹਨ। 
ਸਾਲ 2017 ਵਿਚ, ਏਆਈਜੀ ਰਾਜਜੀਤ ਦੇ ਸਹਿਯੋਗੀ ਇੰਸਪੈਕਟਰ ਇੰਦਰਜੀਤ ਨੂੰ ਹਥਿਆਰਾਂ ਅਤੇ ਨਸ਼ਾ ਤਸਕਰੀ ਦੇ ਇੱਕ ਕੇਸ ਵਿਚ ਗ੍ਰਿਫ਼ਤਾਰ ਕੀਤਾ ਗਿਆ ਸੀ। ਘਰ ਦੀ ਤਲਾਸ਼ੀ ਦੌਰਾਨ ਏ.ਕੇ.-47, 4 ਕਿਲੋ ਹੈਰੋਇਨ, 3 ਕਿਲੋ ਸਮੈਕ ਅਤੇ ਹੋਰ ਦੇਸੀ ਹਥਿਆਰ ਬਰਾਮਦ ਹੋਏ। ਇੰਸਪੈਕਟਰ ਇੰਦਰਜੀਤ ਸਿੰਘ ਨੂੰ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਗਿਆ ਹੈ। ਇਸ ਮਾਮਲੇ ਵਿਚ ਏਆਈਜੀ ਰਾਜਜੀਤ ਸਿੰਘ ’ਤੇ ਬਰਖ਼ਾਸਤ ਇੰਸਪੈਕਟਰ ਇੰਦਰਜੀਤ ਨੂੰ ਬਚਾਉਣ ਅਤੇ ਝੂਠਾ ਰਿਕਾਰਡ ਪੇਸ਼ ਕਰਨ ਦਾ ਦੋਸ਼ ਹੈ। ਬਰਾਮਦ ਨਸ਼ੀਲੇ ਪਦਾਰਥਾਂ ਨਾਲ ਛੇੜਛਾੜ ਕਰਨ ਅਤੇ ਇੰਦਰਜੀਤ ਨੂੰ ਤਰੱਕੀ ਦੇਣ ਦੇ ਵੀ ਦੋਸ਼ ਹਨ।


 

SHARE ARTICLE

ਏਜੰਸੀ

Advertisement

ਜੰਗ ਨੂੰ ਲੈ ਕੇ Fake news ਫ਼ੈਲਾਉਣ ਵਾਲਿਆਂ ਦੀ ਨਹੀਂ ਖ਼ੈਰ,Ludhiana Police Arrested 2 youth|Operation Sindoor

10 May 2025 5:20 PM

"Pakistan ਜਿੰਨੇ ਮਰਜ਼ੀ ਬੰਬ ਵਰਸਾ ਲਵੇ, ਅਸੀਂ ਭੱਜਣ ਵਾਲੇ ਨਹੀਂ"| Chandigarh Volunteers To Aid In Assistance

10 May 2025 5:18 PM

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM
Advertisement