ਚਿੱਟਾ ਤੋਲਦੀ ਲੜਕੀ ਦਾ ਵਾਇਰਲ ਵੀਡੀਓ ਮਾਮਲਾ, ਲੜਕੀ ਦਾ ਭਰਾ ਗ੍ਰਿਫ਼ਤਾਰ 
Published : Sep 3, 2023, 10:21 am IST
Updated : Sep 3, 2023, 10:21 am IST
SHARE ARTICLE
File Photo
File Photo

ਲੜਕੀ ਤੇ ਮਾਂ ਫਰਾਰ, ਪੁਲਿਸ ਕਰ ਰਹੀ ਹੈ ਭਾਲ

ਕਪੂਰਥਲਾ - ਇਲੈਕਟ੍ਰਾਨਿਕ ਕੰਡੇ 'ਤੇ ਚਿੱਟਾ ਤੋਲ ਕੇ ਪੁੜੀ ਬਣਾਉਣ ਵਾਲੀ ਨਾਬਾਲਗ ਲੜਕੀ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਣ ਤੋਂ ਬਾਅਦ ਪੁਲਿਸ ਨੇ ਇਸ ਦੀ ਜਾਂਚ ਕਰਦੇ ਹੋਏ ਪਿੰਡ ਬਾਦਸ਼ਾਹਪੁਰ ਦੀ ਰਹਿਣ ਵਾਲੀ ਲੜਕੀ, ਉਸ ਦੀ ਮਾਂ ਅਤੇ ਭਰਾ ਖਿਲਾਫ ਮਾਮਲਾ ਦਰਜ ਕਰਕੇ ਭਰਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਥਾਣਾ ਸੁਭਾਨਪੁਰ ਦੀ ਪੁਲਿਸ ਨੇ ਦੋਸ਼ੀ ਭਰਾ ਨੂੰ ਗ੍ਰਿਫ਼ਤਾਰ ਕਰ ਕੇ ਉਸ ਕੋਲੋਂ 10 ਗ੍ਰਾਮ ਹੈਰੋਇਨ ਅਤੇ ਇਕ ਸਕੂਟਰ ਬਰਾਮਦ ਕੀਤਾ ਹੈ।

ਇਸ ਦੀ ਪੁਸ਼ਟੀ ਕਰਦਿਆਂ ਡੀਐਸਪੀ ਭੁਲੱਥ ਭਾਰਤ ਭੂਸ਼ਨ ਨੇ ਦੱਸਿਆ ਕਿ ਵੀਡੀਓ ਦੀ ਜਾਂਚ ਕਰਨ ਤੋਂ ਬਾਅਦ ਪਤਾ ਲੱਗਿਆ ਕਿ ਇਹ ਲੜਕੀ ਪਿੰਡ ਬਾਦਸ਼ਾਹਪੁਰ ਦੀ ਵਸਨੀਕ ਹੈ। ਇਸ ਤੋਂ ਬਾਅਦ ਮਾਮਲੇ 'ਚ ਲੜਕੀ, ਉਸ ਦੇ ਭਰਾ ਅਤੇ ਮਾਂ ਨੂੰ ਨਾਮਜ਼ਦ ਕੀਤਾ ਗਿਆ, ਹਾਲਾਂਕਿ ਮਾਂ-ਧੀ ਅਜੇ ਪੁਲਸ ਦੀ ਗ੍ਰਿਫ਼ਤ ਤੋਂ ਦੂਰ ਹਨ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡੀਐਸਪੀ ਭੁਲੱਥ ਭਾਰਤ ਭੂਸ਼ਣ ਨੇ ਦੱਸਿਆ ਕਿ ਥਾਣਾ ਸੁਭਾਨਪੁਰ ਦੇ ਐਸਆਈ ਪੁਲੀਸ ਪਾਰਟੀ ਸਮੇਤ ਪਿੰਡ ਬਾਦਸ਼ਾਹਪੁਰ ਨੇੜੇ ਨਾਕਾਬੰਦੀ ਕੀਤੀ ਹੋਈ ਸੀ, ਜਿਸ ਦੌਰਾਨ ਕਿਸੇ ਮੁਖਬਰ ਨੇ ਵਾਇਰਲ ਹੋਈ ਵੀਡੀਓ ਉਨ੍ਹਾਂ ਨੂੰ ਭੇਜ ਦਿੱਤੀ। ਜਿਸ ਵਿਚ ਇੱਕ ਮੁਟਿਆਰ ਇੱਕ ਇਲੈਕਟ੍ਰਾਨਿਕ ਕੰਡੇ ਉੱਤੇ ਨਸ਼ੇ ਦੀਆਂ ਪੁੜੀਆਂ ਬਣਾਉਂਦੀ ਨਜ਼ਰ ਆ ਰਹੀ ਹੈ। ਵਾਇਰਲ ਵੀਡੀਓ ਦੇ ਆਧਾਰ 'ਤੇ ਲੜਕੀ ਦੀ ਪਛਾਣ ਆਸ਼ਾ ਰਾਣੀ ਵਾਸੀ ਪਿੰਡ ਬਾਦਸ਼ਾਹਪੁਰ ਵਜੋਂ ਹੋਈ ਹੈ। ਜਾਂਚ ਤੋਂ ਬਾਅਦ ਥਾਣਾ ਸੁਭਾਨਪੁਰ ਪੁਲਿਸ ਨੇ ਲੜਕੀ, ਉਸ ਦੇ ਭਰਾ ਗੁਰਜੰਟ ਸਿੰਘ ਅਤੇ ਮਾਂ ਰਾਜ ਕੌਰ ਦੇ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।  

ਇਸ ਤੋਂ ਬਾਅਦ ਛਾਪਾ ਮਾਰ ਕੇ ਮੁਲਜ਼ਮ ਗੁਰਜੰਟ ਸਿੰਘ ਨੂੰ ਕਾਬੂ ਕਰ ਲਿਆ ਗਿਆ। ਉਸ ਕੋਲੋਂ 10 ਗ੍ਰਾਮ ਹੈਰੋਇਨ ਅਤੇ ਐਕਟਿਵਾ ਸਕੂਟੀ ਨੰਬਰ ਪੀ.ਬੀ.10ਏਡੀ-1727 ਬਰਾਮਦ ਕੀਤੀ ਗਈ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਮੁਲਜ਼ਮ ਗੁਰਜੰਟ ਸਿੰਘ ਨੂੰ ਅਦਾਲਤ ਵਿਚ ਪੇਸ਼ ਕਰਕੇ ਉਸ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਜਾ ਰਿਹਾ ਹੈ ਤਾਂ ਜੋ ਪੁੱਛਗਿੱਛ ਕਰਨ ਉਪਰੰਤ ਪਤਾ ਲੱਗ ਸਕੇ ਕਿ ਉਹ ਹੈਰੋਇਨ ਕਿੱਥੋਂ ਲਿਆਉਂਦਾ ਸੀ। ਮੁਲਜ਼ਮਾਂ ਤੋਂ ਪੁੱਛਗਿੱਛ ਦੌਰਾਨ ਕਈ ਵੱਡੇ ਖੁਲਾਸੇ ਹੋ ਸਕਦੇ ਹਨ। ਪੁਲਿਸ ਦੋਸ਼ੀ ਮਾਂ-ਧੀ ਦੀ ਭਾਲ 'ਚ ਛਾਪੇਮਾਰੀ ਕਰ ਰਹੀ ਹੈ।  

SHARE ARTICLE

ਏਜੰਸੀ

Advertisement

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM

'ਭਾਜਪਾ ਵੱਲੋਂ ਮੋਗਾ 'ਚ 14 ਮਾਰਚ ਨੂੰ ਕੀਤੀ ਜਾਵੇਗੀ ਬਦਲਾਅ ਰੈਲੀ'

26 Feb 2026 1:36 PM

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM
Advertisement