ਖੇਤੀ ਨੀਤੀ ਮੋਰਚੇ 'ਚ ਤੀਸਰੇ ਦਿਨ ਵੀ ਡਟੇ ਰਹੇ ਕਿਸਾਨ ਤੇ ਖੇਤ ਮਜ਼ਦੂਰ
Published : Sep 3, 2024, 4:19 pm IST
Updated : Sep 3, 2024, 4:19 pm IST
SHARE ARTICLE
Farmers and farm workers are still standing for the third day in the agricultural policy front
Farmers and farm workers are still standing for the third day in the agricultural policy front

ਮਜ਼ਦੂਰ ਕਿਸਾਨ ਪੱਖੀ ਖੇਤੀ ਨੀਤੀ ਬਨਾਉਣ ਦੇ ਰਾਹ ਵਿੱਚ ਅੜਿੱਕਾ ਬਣਦੀਆਂ ਕੇਂਦਰੀ ਹਦਾਇਤਾਂ ਨੂੰ ਰੱਦ ਕਰਨ ਦੀ ਕੀਤੀ ਮੰਗ

ਚੰਡੀਗੜ੍ਹ: ਮਜ਼ਦੂਰ ਕਿਸਾਨ ਤੇ ਵਾਤਾਵਰਨ ਪੱਖੀ ਖੇਤੀ ਨੀਤੀ ਬਨਾਉਣ, ਜ਼ਹਿਰਾਂ ਤੇ ਰਸਾਇਣਾਂ ਮੁਕਤ ਫ਼ਸਲੀ ਪੈਦਾਵਾਰ ਨੂੰ ਉਤਸ਼ਾਹਿਤ ਕਰਨ, ਮਜ਼ਦੂਰਾਂ ਕਿਸਾਨਾਂ ਦੀ ਜ਼ਮੀਨੀ ਤੋਟ ਦੂਰ ਕਰਨ ਮਜ਼ਦੂਰਾਂ ਕਿਸਾਨਾਂ ਸਿਰ ਚੜ੍ਹਿਆ ਕਰਜਾ ਖ਼ਤਮ ਕਰਨ, ਖੁਦਕੁਸ਼ੀ ਪੀੜਤਾਂ ਨੂੰ ਮੁਆਵਜ਼ਾ ਤੇ ਨੌਕਰੀ ਦੇਣ,ਸਰਵਜਨਕ ਜਨਤਕ ਵੰਡ ਪ੍ਰਣਾਲੀ ਲਾਗੂ ਕਰਨ ਆਦਿ ਮੰਗਾਂ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਵੱਲੋਂ ਚੰਡੀਗੜ੍ਹ ਵਿਖੇ ਲਾਇਆ ਖੇਤੀ ਨੀਤੀ ਮੋਰਚਾ ਅੱਜ਼ ਤੀਜੇ ਦਿਨ ਵੀ ਜਾਰੀ ਰਿਹਾ। ਅੱਜ ਦੇ ਇਕੱਠ ਵਿੱਚ ਪਹੁੰਚੀ ਜਮਹੂਰੀ ਹੱਕਾਂ ਦੀ ਕਾਰਕੁੰਨ ਡਾਕਟਰ ਨਵਸ਼ਰਨ ਨੇ ਵੀ ਸੰਬੋਧਨ ਕੀਤਾ। ਉਹਨਾਂ ਆਖਿਆ ਕਿ ਕਿਸਾਨਾਂ ਤੇ ਖੇਤ ਨੀਤੀ ਬਨਾਉਣ ਦੀ ਮੰਗ ਸਮੁੱਚੇ ਦੇਸ਼ ਦੇ ਲੋਕ ਪੱਖੀ ਵਿਕਾਸ ਦਾ ਰਸਤਾ ਖੋਲਣ ਵਾਲੀ ਹੈ ਅਤੇ ਇਹ ਸੰਘਰਸ਼ ਸਭਨਾਂ ਲੋਕਾਂ ਦੀ ਹਮਾਇਤ ਦਾ ਹੱਕਦਾਰ ਹੈ।

ਕਿਸਾਨ ਆਗੂ ਦਾ ਵੱਡਾ ਬਿਆਨ

ਇਕੱਠ ਨੂੰ ਸੰਬੋਧਨ ਕਰਦਿਆਂ ਬੀਕੇਯੂ ਏਕਤਾ ਉਗਰਾਹਾਂ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਹੈ ਕਿ ਕੱਲ੍ਹ ਵਿਧਾਨ ਸਭਾ ਵੱਲ ਮਾਰਚ ਸਮੇਂ ਵੀ ਸਰਕਾਰ ਦਾ ਕੋਈ ਚੁਣਿਆ ਹੋਇਆ ਨੁੰਮਾਇੰਦਾ ਆਪਣੇ ਆਪ ਮੰਗ ਪੱਤਰ ਹਾਸਿਲ ਕਰਨ ਨੂੰ ਤਿਆਰ ਨਹੀਂ ਸੀ ਸਗੋਂ ਜਥੇਬੰਦੀਆਂ ਵੱਲੋਂ ਸਖ਼ਤ ਇਤਰਾਜ਼ ਜ਼ਾਹਰ ਕਰਨ ਤੋਂ ਬਾਅਦ ਹੀ ਖੇਤੀਬਾੜੀ ਮੰਤਰੀ ਮੰਗ ਪੱਤਰ ਹਾਸਲ ਕਰਨ ਲਈ ਪਹੁੰਚਿਆ।  ਉਹਨਾਂ ਐਲਾਨ ਕੀਤਾ ਕਿ ਜੇਕਰ ਆਪ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਦਾ ਢੁਕਵਾਂ ਹੱਲ ਨਾ ਕੀਤਾ ਗਿਆ ਤਾਂ ਇਸ ਪੰਜ ਰੋਜ਼ਾ ਮੋਰਚੇ ਨੂੰ ਅੱਗੇ ਵਧਾਉਣ ਤੋਂ ਵੀ ਗੁਰੇਜ਼ ਨਹੀਂ ਕੀਤਾ ਜਾਵੇਗਾ।

ਕਿਸਾਨਾਂ ਨੇ ਧਰਨੇ ਨੂੰ ਲੈ ਕੇ ਸਟੇਜ ਤੋਂ ਪਾਸ ਕੀਤੇ ਕਈ ਮਤੇ

ਅੱਜ ਦੀ ਸਟੇਜ ਤੋਂ ਮਤਾ ਪਾਸ ਕਰਕੇ ਕਿਸਾਨ ਤੇ ਖੇਤ ਮਜ਼ਦੂਰ ਕਮਿਸ਼ਨ ਦੇ ਸਾਬਕਾ ਮੈਂਬਰ ਬਲਵਿੰਦਰ ਸਿੰਘ ਵੱਲੋਂ ਬੀਤੇ ਦਿਨੀਂ ਪਹਿਲੀਆਂ ਸਰਕਾਰਾਂ ਵੇਲੇ ਝੋਨੇ ਹੇਠੋਂ ਰਕਬਾ ਘਟਾਉਣ ਲਈ ਖੇਤੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਦੇ ਕਦਮਾਂ ਨੂੰ ਕੇਂਦਰ ਸਰਕਾਰ ਵੱਲੋਂ ਰੋਕੇ ਜਾਣ ਸਬੰਧੀ ਜਾਰੀ ਕੀਤੇ ਪੱਤਰਾਂ ਸਬੰਧੀ ਦੱਸਿਆ ਗਿਆ ਹੈ। ਉਨਾਂ ਹਦਾਇਤਾਂ ਬਾਰੇ ਮੌਜੂਦਾ ਸਰਕਾਰ ਦੀ ਪੁਜੀਸ਼ਨ ਕੀ ਹੈ , ਸਰਕਾਰ ਤੋਂ ਇਹ ਸਥਿਤੀ ਸਪੱਸ਼ਟ ਕਰਨ ਦੀ ਮੰਗ ਕੀਤੀ ਗਈ। ਦੂਸਰੇ ਮਤੇ ਰਾਹੀਂ ਬੀਤੇ ਦਿਨੀਂ ਐਨ ਆਈ ਏ ਦੁਆਰਾ ਕਿਸਾਨ ਆਗੂ ਸੁਖਵਿੰਦਰ ਕੌਰ ਸਮੇਤ ਵਕੀਲਾਂ ਤੇ ਹੋਰ ਬੁੱਧੀਜੀਵੀਆਂ ਦੇ ਘਰਾਂ 'ਚ ਛਾਪੇ ਮਾਰਨ ਦੀ ਸਖ਼ਤ ਨਿਖੇਧੀ ਕਰਦਿਆਂ ਲੋਕਾਂ ਨੂੰ ਸੱਦਾ ਦਿੱਤਾ ਕਿ ਜੇਕਰ ਮੋਦੀ ਸਰਕਾਰ ਦੇ ਹੁਕਮਾਂ ਤੇ ਐਨ ਆਈ ਏ ਇਹਨਾਂ ਹੱਥਕੰਡਿਆਂ ਤੋਂ ਬਾਜ਼ ਨਾ ਆਈ ਤਾਂ ਉਸ ਦਾ ਡਟਵਾਂ ਵਿਰੋਧ ਕਰਨ ਲਈ ਤਿਆਰ ਰਹਿਣ ਦਾ ਸੱਦਾ ਦਿੱਤਾ ਗਿਆ।

ਤੀਸਰੇ ਮਤੇ ਰਾਹੀਂ ਭਾਜਪਾ ਉਮੀਦਵਾਰ ਹੰਸ ਰਾਜ ਹੰਸ ਦਾ ਜਮਹੂਰੀ ਢੰਗ ਨਾਲ ਵਿਰੋਧ ਕਰਨ ਦੀ ਬਦੌਲਤ ਕਿਸਾਨ ਆਗੂ ਰਾਜਿੰਦਰ ਸਿੰਘ ਦੀਪ ਸਿੰਘਵਾਲਾ ਸਮੇਤ ਹੋਰਨਾਂ ਆਗੂਆਂ ਦੇ ਵਰੰਟ ਜਾਰੀ ਕਰਨ ਦੀ ਨਿੰਦਾ ਕਰਦਿਆਂ ਕੇਸ ਵਾਪਸ ਲੈਣ ਦੀ ਮੰਗ ਕੀਤੀ ਗਈ। ਚੌਥੇ ਮਤੇ ਰਾਹੀਂ ਬੁੱਢੇ ਦਰਿਆ 'ਚ ਦੂਸ਼ਿਤ ਪਾਣੀ ਰੋਕਣ ਲਈ ਸੰਘਰਸ਼ ਕਰਦੇ ਲੋਕਾਂ ਨੂੰ ਗਿਰਫ਼ਤਾਰ ਕਰਨ ਤੇ ਕੇਸ ਦਰਜ ਦੀ ਨਿੰਦਾ ਕਰਦਿਆਂ ਗਿਰਫ਼ਤਾਰ ਆਗੂਆਂ ਨੂੰ ਰਿਹਾਅ ਕਰਨ ਤੇ ਕੇਸ ਵਾਪਸ ਲੈਣ ਦੀ ਮੰਗ ਕੀਤੀ ਗਈ।ਇੱਕ ਹੋਰ ਮਤੇ ਰਾਹੀਂ ਆਪਣੀਆਂ ਮੰਗਾਂ ਨੂੰ ਲੈ ਕੇ ਹੜਤਾਲ ਕਰਨ ਜਾ ਰਹੇ ਬਿਜਲੀ ਕਾਮਿਆਂ ਉਤੇ ਪੰਜਾਬ ਸਰਕਾਰ ਵੱਲੋਂ ਐਸਮਾ ਲਾਉਣ ਦੇ ਕੀਤੇ ਫੈਸਲੇ ਦੀ ਸਖ਼ਤ ਨਿਖੇਧੀ ਕਰਦਿਆਂ ਇਸਨੂੰ ਲੋਕਾਂ ਦੇ ਜਮਹੂਰੀ ਹੱਕਾਂ ਦਾ ਘਾਣ ਕ਼ਰਾਰ ਦਿੱਤਾ ਇਹ ਫੈਸਲਾ ਵਾਪਿਸ ਲੈਣ ਦੀ ਮੰਗ ਕੀਤੀ ਗਈ।
 ਅੱਜ ਦੇ ਇਕੱਠ ਨੂੰ ਮਜ਼ਦੂਰ ਆਗੂ ਕਾਲਾ ਸਿੰਘ ਖੂਨਣ ਖ਼ੁਰਦ, ਕਿਸਾਨ ਆਗੂ ਅਮਰੀਕ ਸਿੰਘ ਗੰਢੂਆਂ, ਮੋਹਣ ਸਿੰਘ ਬੱਲ, ਲਖਵਿੰਦਰ ਸਿੰਘ ਮੰਜਿਆਂ ਵਾਲੀ, ਬਸੰਤ ਸਿੰਘ ਕੋਠਾਗੁਰੂ, ਗੁਰਭੇਜ ਸਿੰਘ ਰੋਹੀਵਾਲਾ ਤੋਂ ਇਲਾਵਾ  ਵੇਰਕਾ ਸਕੱਤਰ ਯੂਨੀਅਨ ਪੰਜਾਬ ਦੇ ਚਰਨਜੀਤ ਸਿੰਘ ਨੇ ਵੀ ਸੰਬੋਧਨ ਕੀਤਾ। 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement