Ferozepur News: ਦਿਨ ਦਿਹਾੜੇ ਹੋਈ ਫਾਇਰਿੰਗ, ਇਕੋ ਪਰਿਵਾਰ ਦੇ 3 ਲੋਕਾਂ ਦੀ ਮੌਤ
Published : Sep 3, 2024, 2:12 pm IST
Updated : Sep 3, 2024, 3:24 pm IST
SHARE ARTICLE
Ferozepur News: Daylight firing, 2 dead, 3 seriously injured
Ferozepur News: Daylight firing, 2 dead, 3 seriously injured

ਪੁਲਿਸ ਵੱਲੋਂ ਜਾਂਚ ਸ਼ੁਰੂ

Ferozepur News:  ਫ਼ਿਰੋਜ਼ਪੁਰ ਸ਼ਹਿਰ ਦੇ ਅਕਾਲਗੜ੍ਹ ਗੁਰਦੁਆਰਾ ਸਾਹਿਬ ਨੇੜੇ ਮੰਗਲਵਾਰ ਦੁਪਹਿਰ ਬਾਈਕ ਸਵਾਰ ਹਮਲਾਵਰਾਂ ਨੇ ਕਾਰ ਸਵਾਰ ਤਿੰਨ ਵਿਅਕਤੀਆਂ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਮ੍ਰਿਤਕਾਂ ਦੀ ਪਛਾਣ ਦਿਲਪ੍ਰੀਤ ਸਿੰਘ , ਜਸਪ੍ਰੀਤ ਕੌਰ ਤੇ  ਅਕਾਸ਼ਦੀਪ ਸਿੰਘ ਵਾਸੀ ਕੰਬੋਜ ਨਗਰ ਫ਼ਿਰੋਜ਼ਪੁਰ ਸ਼ਹਿਰ ਵਜੋਂ ਹੋਈ ਹੈ, ਜਦਕਿ ਲੜਕੀ ਦੀ ਗੋਲੀ ਲੱਗਣ ਨਾਲ ਜ਼ਖ਼ਮੀ ਹੋਏ ਵਿਅਕਤੀ ਦਾ ਨਾਮ ਅਨਮੋਲ ਸਿੰਘ ਹੈ।

ਘਟਨਾ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ, ਹਾਲਾਂਕਿ ਮ੍ਰਿਤਕ ਲੜਕੀ ਜਸਪ੍ਰੀਤ ਕੌਰ ਦਾ ਇੱਕ ਮਹੀਨੇ ਬਾਅਦ ਵਿਆਹ ਹੋਣਾ ਸੀ। ਪਰਿਵਾਰ ਉਕਤ ਵਿਆਹ ਦੀ ਖਰੀਦਦਾਰੀ ਲਈ ਬਾਹਰ ਗਿਆ ਹੋਇਆ ਸੀ। ਗੋਲੀ ਲੱਗਣ ਕਾਰਨ ਲੜਕੀ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਪਿਓ-ਪੁੱਤ ਦੀ ਹਸਪਤਾਲ 'ਚ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਣ 'ਤੇ ਵੱਡੀ ਗਿਣਤੀ 'ਚ ਪੁਲਸ ਫੋਰਸ ਮੌਕੇ 'ਤੇ ਪਹੁੰਚ ਗਈ ਅਤੇ ਨਾਕਾਬੰਦੀ ਕਰ ਕੇ ਹਮਲਾਵਰਾਂ ਦੀ ਪਛਾਣ ਕੀਤੀ ਜਾ ਰਹੀ ਹੈ। ਪੁਲੀਸ ਵੱਲੋਂ ਹਮਲਾਵਰਾਂ ਦੀ ਪਛਾਣ ਕਰਨ ਲਈ ਰਸਤੇ ਵਿੱਚ ਲੱਗੇ ਸੀਸੀਟੀਵੀ ਫੁਟੇਜ ਦੀ ਵੀ ਜਾਂਚ ਕੀਤੀ ਜਾ ਰਹੀ ਹੈ।

ਕਾਰ 'ਤੇ ਕਰੀਬ 50 ਰਾਊਂਡ ਫਾਇਰ ਕੀਤੇ ਗਏ, ਜਿਸ ਕਾਰਨ ਕਾਰ ਸਵਾਰ ਜਸਪ੍ਰੀਤ ਕੌਰ ਨਾਂ ਦੀ ਲੜਕੀ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦੋਂਕਿ ਦੋ ਜ਼ਖਮੀਆਂ ਨੇ ਹਸਪਤਾਲ 'ਚ ਦਮ ਤੋੜ ਦਿੱਤਾ। ਮੌਕੇ 'ਤੇ ਮੌਜੂਦ ਚਸ਼ਮਦੀਦਾਂ ਮੁਤਾਬਕ ਹਮਲਾਵਰ ਦੋ ਮੋਟਰਸਾਈਕਲਾਂ 'ਤੇ ਸਵਾਰ ਹੋ ਕੇ ਆਏ ਸਨ ਤੇ ਕੁੱਲ 6 ਲੋਕ ਸਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement