ਮੋਹਾਲੀ ਅਦਾਲਤ ਵਿੱਚ ਨਹੀਂ ਪੇਸ਼ ਹੋਏ ਗਿੱਪੀ ਗਰੇਵਾਲ, ਜਾਣੋ ਕੀ ਹੈ ਪੂਰਾ ਮਾਮਲਾ
Published : Sep 3, 2024, 6:19 pm IST
Updated : Sep 3, 2024, 6:20 pm IST
SHARE ARTICLE
Gippy Grewal did not appear in Mohali court, know what is the whole case
Gippy Grewal did not appear in Mohali court, know what is the whole case

ਇਹ ਮਾਮਲਾ 31 ਮਈ 2018 ਦਾ ਹੈ।

ਮੋਹਾਲੀ: ਪੰਜਾਬੀ ਗਾਇਕ ਅਤੇ ਅਦਾਕਾਰ ਗਿੱਪੀ ਗਰੇਵਾਲ ਅੱਜ ਮੋਹਾਲੀ ਅਦਾਲਤ ਵਿੱਚ ਪੇਸ਼ ਨਹੀਂ ਹੋਏ। ਗਿੱਪੀ ਗਰੇਵਾਲ ਦੇ ਵਕੀਲ ਨੇ ਪੇਸ਼ ਹੋ ਕੇ ਅਦਾਲਤ ਨੂੰ ਦੱਸਿਆ ਅਦਾਕਾਰ ਆਪਣੀ ਨਵੀਂ ਫਿਲਮ ਦੀ ਪ੍ਰਮੋਸ਼ਨ ਵਿੱਚ ਬਿਜ਼ੀ ਹਨ, ਜਿਸ ਕਰਕੇ ਉਹ ਮੋਹਾਲੀ ਅਦਾਲਤ ਵਿੱਚ ਪੇਸ਼ ਨਹੀ ਹੋ ਸਕਦੇ। ਵਕੀਲ ਨੇ ਅਦਾਲਤ ਨੂੰ  ਕਿਹਾ ਪੇਸ਼ ਹੋਣ ਲਈ ਕੁਝ ਸਮਾਂ ਦਿੱਤਾ ਜਾਵੇ।  ਮੋਹਾਲੀ ਅਦਾਲਤ ਨੇ ਗਿੱਪੀ ਗਰੇਵਾਲ ਨੂੰ 10 ਸਤੰਬਰ ਨੂੰ ਪੇਸ਼ ਹੋਣ ਦੇ ਹੁਕਮ ਜਾਰੀ ਕੀਤੇ ਹਨ।ਵਕੀਲ ਨੇ ਫਿਲਮ ਦੀ ਪ੍ਰੋਮਸ਼ਨ ਦਾ ਹਵਾਲਾ ਦਿੱਤਾ ਸੀ।

ਗਿੱਪੀ ਗਰੇਵਾਲ ਨੂੰ ਮਿਲੀ ਸੀ ਧਮਕੀ

ਇਹ ਮਾਮਲਾ 31 ਮਈ 2018 ਦਾ ਹੈ। ਇਸ ਦਿਨ ਅਦਾਕਾਰ ਨੂੰ ਇੱਕ ਅਣਜਾਣ ਨੰਬਰ ਤੋਂ ਵਟਸਐਪ 'ਤੇ ਵਾਈਸ ਅਤੇ ਟੈਕਸਟ ਮੈਸੇਜ ਆਇਆ ਸੀ, ਜਿਸ 'ਚ ਉਨ੍ਹਾਂ ਨੂੰ ਇੱਕ ਨੰਬਰ ਦਿੱਤਾ ਗਿਆ ਸੀ ਅਤੇ ਇਸ ਨੰਬਰ ਰਾਹੀ ਗਿੱਪੀ ਗਰੇਵਾਲ ਨੂੰ ਗੈਂਗਸਟਰ ਦਿਲਪ੍ਰੀਤ ਸਿੰਘ ਬਾਬਾ ਨਾਲ ਗੱਲ ਕਰਨ ਲਈ ਕਿਹਾ ਗਿਆ ਸੀ। ਇਸਦੇ ਨਾਲ ਹੀ, ਮੈਸੇਜ 'ਚ ਲਿਖਿਆ ਗਿਆ ਸੀ ਕਿ," ਇਹ ਮੈਸੇਜ ਵਸੂਲੀ ਦੀ ਮੰਗ ਕਰ ਲਈ ਭੇਜਿਆ ਗਿਆ ਹੈ। ਤੁਸੀਂ ਗੱਲ ਕਰ, ਨਹੀਂ ਤਾਂ ਤੁਹਾਡੀ ਹਾਲਤ ਪਰਮੀਸ਼ ਵਰਮਾ ਅਤੇ ਚਮਕੀਲਾ ਵਰਗੀ ਹੋ ਜਾਵੇਗੀ। ਇਸ ਤੋਂ ਬਾਅਦ ਗਿੱਪੀ ਗਰੇਵਾਲ ਨੇ ਇਸ ਦੀ ਸ਼ਿਕਾਇਤ ਮੁਹਾਲੀ ਪੁਲੀਸ ਨੂੰ ਕਰ ਦਿੱਤੀ ਸੀ। ਮੁਹਾਲੀ ਪੁਲਿਸ ਨੇ ਗਿੱਪੀ ਗਰੇਵਾਲ ਦੀ ਸ਼ਿਕਾਇਤ 'ਤੇ ਮੁਕੱਦਮਾ ਦਰਜ ਕਰ ਲਿਆ ਸੀ। ਹੁਣ ਗਿੱਪੀ ਨੂੰ ਗਵਾਹੀ ਲਈ ਬੁਲਾਇਆ ਜਾ ਰਿਹਾ ਹੈ। ਪਰ ਉਹ ਅਦਾਲਤ 'ਚ ਪੇਸ਼ ਨਹੀਂ ਹੋ ਰਹੇ ਹਨ।

ਗਿੱਪੀ ਗਰੇਵਾਲ ਖਿਲਾਫ਼ ਕਿਉ ਜਾਰੀ ਹੋਇਆ ਸੀ ਵਾਰੰਟ?

 ਅਦਾਕਾਰ ਗਿੱਪੀ ਗਰੇਵਾਲ ਲਈ ਮੁਹਾਲੀ ਅਦਾਲਦ ਵੱਲੋ ਪਹਿਲਾ 4 ਜੁਲਾਈ ਨੂੰ ਵਾਰੰਟ ਜਾਰੀ ਕੀਤਾ ਗਿਆ ਸੀ। ਇਸਦੇ ਨਾਲ ਹੀ, 10 ਜੁਲਾਈ ਨੂੰ ਅਦਾਲਤ 'ਚ ਪੇਸ਼ ਹੋਣ ਦਾ ਆਦੇਸ਼ ਦਿੱਤਾ ਗਿਆ ਸੀ। ਪਰ ਅਦਾਲਤ 'ਚ ਵਕੀਲ ਨੇ ਦੱਸਿਆ ਕਿ ਗਿੱਪੀ ਇਸ ਸਮੇਂ ਪੰਜਾਬ 'ਚ ਨਹੀਂ ਹਨ ਅਤੇ ਉਹ ਕਨੈਡਾ ਗਏ ਹਨ। ਹਾਲਾਂਕਿ, ਕੋਰਟ ਦਾ ਮੰਨਣਾ ਹੈ ਕਿ ਇਸ ਮਾਮਲੇ 'ਚ ਗਿੱਪੀ ਗਰੇਵਾਲ ਨੇ ਸ਼ਿਕਾਇਤ ਕੀਤੀ ਹੈ। ਇਸ ਲਈ ਉਨ੍ਹਾਂ ਦੀ ਗਵਾਹੀ ਜ਼ਰੂਰੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement