ਜੱਗੂ ਭਗਵਾਨਪੁਰੀਆ ਦੇ ਖ਼ਾਸ ਗੁਰਗੇ ਕਨੂੰ ਗੁੱਜਰ ਦਾ ਜਲੰਧਰ ਪੁਲਿਸ ਵੱਲੋਂ ਐਨਕਾਉਂਟਰ
Published : Sep 3, 2024, 1:52 pm IST
Updated : Sep 3, 2024, 5:08 pm IST
SHARE ARTICLE
Jalandhar police encounter with the special Gurge of Jaggu Bhagwanpuria, Kanu Gujjar
Jalandhar police encounter with the special Gurge of Jaggu Bhagwanpuria, Kanu Gujjar

ਫਾਇਰਿੰਗ ਦੌਰਾਨ ਕਨੂੰ ਗੁੱਜਰ ਹੋਇਆ ਗੰਭੀਰ ਜ਼ਖ਼ਮੀ

ਜਲੰਧਰ : ਗੈਂਗਸਟਰਾਂ ਦੇ ਦੁਆਲੇ ਸ਼ਿਕੰਜਾ ਕੱਸਦੇ ਹੋਏ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਦੀ ਅਗਵਾਈ ਹੇਠ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਇੱਕ ਭਿਆਨਕ ਮੁਕਾਬਲੇ ਤੋਂ ਬਾਅਦ ਖ਼ਤਰਨਾਕ ਗੈਂਗਸਟਰ ਜੱਗੂ ਭਗਵਾਨਪੁਰੀਆ ਦੇ ਇੱਕ ਮੁੱਖ ਸਾਥੀ ਨੂੰ ਗ੍ਰਿਫ਼ਤਾਰ ਕਰਕੇ ਉਸ ਕੋਲੋਂ ਭਾਰੀ ਮਾਤਰਾ ਵਿੱਚ ਹਥਿਆਰ ਬਰਾਮਦ ਕੀਤੇ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਗੈਂਗਸਟਰ ਜੱਗੂ ਭਗਵਾਨਪੁਰੀਆ ਦੇ ਕਰੀਬੀ ਸਾਥੀ ਜਸਕਰਨ ਗੁੱਜਰ ਉਰਫ਼ ਕੰਨੂ ਨੂੰ ਗੁਪਤ ਸੂਚਨਾ ਦੇ ਆਧਾਰ 'ਤੇ ਰਾਮਪੁਰ ਬਿਲਰਾਂ ਤੋਂ ਗਿ੍ਫ਼ਤਾਰ ਕੀਤਾ ਗਿਆ । ਉਨ੍ਹਾਂ ਦੱਸਿਆ ਕਿ ਕਨੂੰ ਨੇ ਉਨ੍ਹਾਂ ਨੂੰ ਸੂਚਨਾ ਦਿੱਤੀ ਕਿ ਉਹ ਸ਼ਹਿਰ 'ਚ ਕੋਈ ਵੱਡੀ ਵਾਰਦਾਤ ਕਰਨ ਦੀ ਯੋਜਨਾ ਬਣਾ ਰਹੇ ਹਨ ਅਤੇ ਸ਼ਹਿਰ ਦੇ ਹੈਮਿਲਟਨ ਟਾਵਰ ਦੇ ਪਿਛਲੇ ਪਾਸੇ ਨਾਜਾਇਜ਼ ਹਥਿਆਰ ਛੁਪਾਏ ਹੋਏ ਹਨ, ਜਿਸ ਤੋਂ ਬਾਅਦ ਪੁਲਸ ਉਸ ਨੂੰ ਉਕਤ ਸਥਾਨ 'ਤੇ ਲੈ ਗਈ। ਸ੍ਰੀ ਸਵਪਨ ਸ਼ਰਮਾ ਨੇ ਦੱਸਿਆ ਕਿ ਮੌਕੇ ’ਤੇ ਪੁੱਜ ਕੇ ਕੰਨੂ ਨੇ ਭੱਜਣ ਦੀ ਕੋਸ਼ਿਸ਼ ਵਿੱਚ ਪੁਲੀਸ ਪਾਰਟੀ ’ਤੇ ਹਮਲਾ ਕਰ ਦਿੱਤਾ, ਜਿਸ ਮਗਰੋਂ ਪੁਲੀਸ ਪਾਰਟੀ ਨੇ ਜਵਾਬੀ ਕਾਰਵਾਈ ਕੀਤੀ।

ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਮੁਕਾਬਲੇ ਦੌਰਾਨ ਜਸਕਰਨ ਗੁੱਜਰ ਉਰਫ਼ ਕੰਨੂ ਗੰਭੀਰ ਜ਼ਖ਼ਮੀ ਹੋ ਗਿਆ। ਉਨ੍ਹਾਂ ਦੱਸਿਆ ਕਿ ਇਸ ਤੋਂ ਬਾਅਦ ਗੈਂਗਸਟਰ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ ਅਤੇ ਮੁਲਜ਼ਮ ਕੋਲੋਂ ਦੋ ਪਿਸਤੌਲ ਵੀ ਬਰਾਮਦ ਕੀਤੇ ਗਏ ਹਨ। ਸ੍ਰੀ ਸਵਪਨ ਸ਼ਰਮਾ ਨੇ ਦੱਸਿਆ ਕਿ ਮੁਲਜ਼ਮ ਦੀ ਕ੍ਰੇਟਾ ਕਾਰ ਨੰਬਰ ਪੀਬੀ 08 ਡੀਏ 3232 ਵਿੱਚੋਂ ਛੇ ਪਿਸਤੌਲਾਂ ਸਮੇਤ 55 ਜਿੰਦਾ ਰੌਂਦ ਅਤੇ ਅੱਠ ਮੈਗਜ਼ੀਨ ਬਰਾਮਦ ਕੀਤੇ ਗਏ ਹਨ।

ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਮੁਲਜ਼ਮ ਕੋਲੋਂ ਕੁੱਲ 32 ਬੋਰ ਦੇ 7 ਪਿਸਤੌਲ ਅਤੇ 30 ਬੋਰ ਦਾ ਇੱਕ ਪਿਸਤੌਲ ਬਰਾਮਦ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਖ਼ਿਲਾਫ਼ ਮੁਕੱਦਮਾ ਨੰਬਰ 128 ਮਿਤੀ 12.08.2024 ਅਧੀਨ 25-54-59 ਅਸਲਾ ਐਕਟ ਥਾਣਾ ਬਸਤੀ ਬਾਵਾ ਖੇਲ ਜਲੰਧਰ ਵਿਖੇ ਪਹਿਲਾਂ ਹੀ ਦਰਜ ਹੈ। ਸ੍ਰੀ ਸਵਪਨ ਸ਼ਰਮਾ ਨੇ ਦੱਸਿਆ ਕਿ ਇਸ ਗ੍ਰਿਫ਼ਤਾਰੀ ਨਾਲ ਇਸ ਗਰੋਹ ਦੇ ਕੁੱਲ 10 ਸਾਥੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ ਕੁੱਲ 16 ਹਥਿਆਰ ਬਰਾਮਦ ਕੀਤੇ ਗਏ ਹਨ।

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM

Rana balachaur Murder News : Kabaddi Coach ਦੇ ਕਤਲ ਦੀ Bambiha gang ਨੇ ਲਈ ਜ਼ਿੰਮੇਵਾਰੀ !

16 Dec 2025 2:54 PM

2 Punjabi youths shot dead in Canada : ਇੱਕ ਦੀ ਗੋ.ਲੀ.ਆਂ ਲੱਗਣ ਨਾਲ ਤੇ ਦੂਜੇ ਦੀ ਸਦਮੇ ਕਾਰਨ ਹੋਈ ਮੌਤ

15 Dec 2025 3:03 PM

Punjabi Gurdeep Singh shot dead in Canada: "ਆਜਾ ਸੀਨੇ ਨਾਲ ਲੱਗਜਾ ਪੁੱਤ, ਭੁੱਬਾਂ ਮਾਰ ਰੋ ਰਹੇ ਟੱਬਰ

15 Dec 2025 3:02 PM

Adv Ravinder Jolly : ਪੰਜਾਬ ਦੇ ਮੁੱਦੇ ਛੱਡ ਘੋੜਿਆਂ ਦੀ ਹਾਰ ਜਿੱਤ ਦੇ ਕੰਮ ਲੱਗੇ ਲੋਕਾਂ ਨੂੰ ਸਿੱਖ ਵਕੀਲ ਦੀ ਲਾਹਨਤ

15 Dec 2025 3:02 PM
Advertisement