
Punjab Weather Update: ਸੜਕਾਂ 'ਤੇ ਪਾਣੀ ਭਰ ਜਾਣ ਕਾਰਨ ਲੋਕਾਂ ਨੂੰ ਆ ਰਹੀਆਂ ਮੁਸ਼ਕਿਲਾਂ
Punjab Weather Update News in punjabi : ਪੰਜਾਬ ਵਿਚ ਲੋਕਾਂ ਨੂੰ ਹੁੰਮਸ ਭਰੀ ਗਰਮੀ ਤੋਂ ਰਾਹਤ ਮਿਲੀ ਹੈ। ਸੂਬੇ ਦੇ ਕਈ ਇਲਾਕਿਆਂ ਵਿਚ ਭਾਰੀ ਮੀਂਂਹ ਪਿਆ। ਇਸ ਨਾਲ ਮੌਸਮ ਠੰਢਾ ਹੋ ਗਿਆ ਹੈ। ਮੀਂਹ ਨੇ ਜਿੱਥੇ ਮੌਸਮ 'ਚ ਠੰਢਕ ਲਿਆਂਦੀ ਉੱਥੇ ਵਾਹਨ ਚਾਲਕਾਂ ਨੂੰ ਭਾਰੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪਿਆ।
Punjab Weather Update News in punjabi
ਸੜਕਾਂ 'ਤੇ ਮੀਂਹ ਦਾ ਭਾਰੀ ਪਾਣੀ ਇਕੱਠਾ ਹੋ ਗਿਆ। ਸੜਕਾਂ 'ਤੇ ਪਾਣੀ ਭਰ ਜਾਣ ਕਾਰਨ ਆਉਣ ਜਾਣ ਵਾਲੇ ਵਾਹਨ ਚਾਲਕਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ। ਜਲੰਧਰ 'ਚ ਭਾਰੀ ਮੀਂਹ ਤੋਂ ਬਾਅਦ ਸੈਂਟਰ ਟਾਊਨ ਦਾ ਇਲਾਕਾ ਪਾਣੀ ਨਾਲ ਭਰ ਗਿਆ। ਜਿਸ ਦੀਆਂ ਤਸਵੀਰਾਂ ਵਾਇਰਲ ਹੋ ਰਹੀਆਂ ਹਨ। ਤੁਸੀਂ ਵੀ ਵੇਖੋ ਜਲੰਧਰ ਦਾ ਹਾਲ
Punjab Weather Update News in punjabi
ਸੋਮਵਾਰ ਨੂੰ ਕੁਝ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਕਾਰਨ ਤਾਪਮਾਨ 'ਚ 1.6 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਸੀ। ਸੂਬੇ 'ਚ ਮੌਸਮ ਲਗਾਤਾਰ ਬਦਲ ਰਿਹਾ ਹੈ।
Punjab Weather Update News in punjabi
ਜਿੱਥੇ ਹੁਣ ਦਿਨ ਦੇ ਸਮੇਂ ਗਰਮੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਉੱਥੇ ਹੀ ਰਾਤਾਂ ਠੰਢੀਆਂ ਹੋ ਗਈਆਂ ਹਨ। ਮੀਂਹ ਨੂੰ ਲੈ ਕੇ ਵੀ ਮੌਸਮ ਵਿਭਾਗ ਵਲੋਂ ਭਵਿੱਖਬਾਣੀ ਕੀਤੀ ਗਈ ਹੈ। ਮੌਸਮ ਵਿਭਾਗ ਦੇ ਮੁਤਾਬਕ 5 ਸਤੰਬਰ ਤੱਕ ਮਾਨਸੂਨ ਸਰਗਰਮ ਰਹਿਣ ਦੀ ਸੰਭਾਵਨਾ ਹੈ। ਇਸ ਦੌਰਾਨ ਪੰਜਾਬ ਦੇ 7 ਜ਼ਿਲ੍ਹਿਆਂ 'ਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।