Chandigarh News : ਚੰਡੀਗੜ੍ਹ 'ਚ ਨਾਬਾਲਿਗ ਲੜਕੀ ਨਾਲ ਜ਼ਬਰ ਜਨਾਹ, ਮੁਲਜ਼ਮ ਗ੍ਰਿਫਤਾਰ

By : BALJINDERK

Published : Sep 3, 2024, 1:31 pm IST
Updated : Sep 3, 2024, 1:31 pm IST
SHARE ARTICLE
file photo
file photo

Chandigarh News :ਦੋਸ਼ੀ ਨੇ ਮੌਕੇ ਦਾ ਫਾਇਦਾ ਉਠਾਉਂਦੇ ਹੋਏ ਨਾਬਾਲਿਗ ਨਾਲ ਕੀਤਾ ਜ਼ਬਰ ਜਨਾਹ, ਪੀੜਤਾ ਆਪਣੀ ਸਹੇਲੀ ਅਤੇ ਨੌਜਵਾਨ ਨਾਲ ਗਈ ਸੀ ਘੁੰਮਣ 

Chandigarh News : ਚੰਡੀਗੜ੍ਹ ਦੇ ਸੈਕਟਰ-31 ਥਾਣੇ ਦੀ ਪੁਲਿਸ ਨੇ ਨਾਬਾਲਿਗ ਲੜਕੀ ਨਾਲ ਜ਼ਬਰ ਜਨਾਹ ਕਰਨ ਦੇ ਦੋਸ਼ 'ਚ ਇਕ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਮਾਮਲੇ 'ਚ ਪੋਕਸੋ ਐਕਟ ਅਤੇ ਬਲਾਤਕਾਰ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਮੁਲਜ਼ਮ ਦੀ ਪਛਾਣ ਰਾਹੁਲ ਵਜੋਂ ਹੋਈ ਹੈ, ਜੋ ਇੰਡਸਟਰੀਅਲ ਏਰੀਆ ਫੇਜ਼-2 ਚੰਡੀਗੜ੍ਹ ਵਿੱਚ ਕੰਮ ਕਰਦਾ ਹੈ।

ਘਟਨਾ ਉਦੋਂ ਵਾਪਰੀ ਜਦੋਂ ਨਾਬਾਲਿਗ ਲੜਕੀ ਆਪਣੀ ਸਹੇਲੀ  ਅਤੇ ਨੌਜਵਾਨ ਨਾਲ ਘੁੰਮਣ ਲਈ ਰਾਹੁਲ ਦੇ ਦਫ਼ਤਰ ਗਈ ਸੀ। ਦੱਸਿਆ ਜਾ ਰਿਹਾ ਹੈ ਕਿ 29 ਜੁਲਾਈ ਨੂੰ ਪੀੜਤ ਲੜਕੀ ਹੱਲੋਮਾਜਰਾ ਸਥਿਤ ਸ਼ਿਵ ਮੰਦਰ ਨੇੜੇ ਆਪਣੀ ਸਹੇਲੀ ਅਤੇ ਰਾਜ ਕੁਮਾਰ ਉਰਫ ਰਾਜ ਨਾਲ ਮਿਲੀ ਸੀ। ਤਿੰਨਾਂ ਨੇ ਸਾਰੀ ਰਾਤ ਬਾਹਰ ਰਹਿਣ ਅਤੇ ਘੁੰਮਣ ਦਾ ਫੈਸਲਾ ਕੀਤਾ। ਰਾਜਕੁਮਾਰ ਉਸ ਨੂੰ ਇੰਡਸਟਰੀਅਲ ਏਰੀਆ ਫੇਜ਼-2 ਸਥਿਤ ਆਪਣੇ ਦੋਸਤ ਰਾਹੁਲ ਦੇ ਦਫ਼ਤਰ ਲੈ ਗਿਆ। ਰਾਤ ਨੂੰ ਸਾਰਿਆਂ ਨੇ ਰਾਹੁਲ ਦੇ ਦਫ਼ਤਰ 'ਚ ਡਿਨਰ ਕੀਤਾ, ਜਿਸ ਤੋਂ ਬਾਅਦ ਪੀੜਤਾ ਦੀ ਸਹੇਲੀ ਸੌਣ ਲਈ ਹੇਠਾਂ ਚਲੇ ਗਈ, ਜਦਕਿ ਪੀੜਤਾ ਉੱਥੇ ਹੀ ਰੁਕ ਗਈ।

ਉਸੇ ਸਮੇਂ ਦੋਸ਼ੀ ਰਾਹੁਲ ਨੇ ਮੌਕੇ ਦਾ ਫਾਇਦਾ ਉਠਾਉਂਦੇ ਹੋਏ ਨਾਬਾਲਿਗ ਨਾਲ ਛੇੜਛਾੜ ਕਰਨੀ ਸ਼ੁਰੂ ਕਰ ਦਿੱਤੀ। ਨਾਬਾਲਿਗ ਨੇ ਖੁਦ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਅਤੇ ਰੌਲਾ ਪਾਇਆ, ਪਰ ਰਾਹੁਲ ਨੇ ਉਸ ਨਾਲ ਜ਼ਬਰਦਸਤੀ ਅਤੇ ਡਰਾ ਧਮਕਾ ਕੇ ਜ਼ਬਰ ਜਨਾਹ ਕੀਤਾ। ਇਸ ਘਟਨਾ ਤੋਂ ਬਾਅਦ ਪੀੜਤਾ ਨੇ ਸਾਰੀ ਗੱਲ ਆਪਣੀ ਮਾਂ ਨੂੰ ਦੱਸੀ।
ਮਾਂ ਦੀ ਸ਼ਿਕਾਇਤ 'ਤੇ ਤੁਰੰਤ ਕਾਰਵਾਈ ਕਰਦੇ ਹੋਏ ਪੁਲਿਸ ਨੇ ਦੋਸ਼ੀ ਖਿਲਾਫ਼ ਪੋਕਸੋ ਐਕਟ ਅਤੇ ਬਲਾਤਕਾਰ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ। ਨਾਬਾਲਿਗ ਦਾ ਬਿਆਨ ਧਾਰਾ 164 ਤਹਿਤ ਮੈਜਿਸਟ੍ਰੇਟ ਸਾਹਮਣੇ ਦਰਜ ਕੀਤਾ ਗਿਆ। ਇਸ ਮਗਰੋਂ ਪੁਲਿਸ ਨੇ ਮੁਲਜ਼ਮ ਰਾਹੁਲ ਨੂੰ ਗ੍ਰਿਫ਼ਤਾਰ ਕਰਕੇ ਡਿਊਟੀ ਮੈਜਿਸਟਰੇਟ ਦੇ ਸਾਹਮਣੇ ਪੇਸ਼ ਕੀਤਾ, ਜਿੱਥੋਂ ਉਸ ਨੂੰ ਜੇਲ੍ਹ ਭੇਜ ਦਿੱਤਾ ਗਿਆ। ਪੁਲਿਸ ਮਾਮਲੇ ਦੀ ਜਾਂਚ ਨੂੰ ਅੱਗੇ ਵਧਾ ਰਹੀ ਹੈ ਅਤੇ ਹੋਰ ਸੰਭਾਵਿਤ ਤੱਥਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

(For more news apart from Rape with minor girl in Chandigarh, accused arrested News in Punjabi, stay tuned to Rozana Spokesman)


 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM
Advertisement