Punjab News : SGPC ਵਫ਼ਦ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਆਉਣ ਵਾਲੇ ਸ਼ਤਾਬਦੀ ਸਮਾਗਮਾਂ ਲਈ ਦਿੱਤਾ ਸੱਦਾ ਪੱਤਰ
Published : Sep 3, 2024, 8:32 pm IST
Updated : Sep 3, 2024, 8:32 pm IST
SHARE ARTICLE
 SGPC delegation meet Governor
SGPC delegation meet Governor

ਸ਼੍ਰੋਮਣੀ ਕਮੇਟੀ ਵੱਲੋਂ 13 ਤੋਂ 18 ਸਤੰਬਰ ਤੱਕ ਇਹ ਸ਼ਤਾਬਦੀ ਸਮਾਗਮ ਮਨਾਏ ਜਾਣਗੇ

Punjab News : ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿੱਚ ਸਿੱਖ ਸੰਸਥਾ ਦੇ ਵਫ਼ਦ ਨੇ ਅੱਜ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਚੰਡੀਗੜ੍ਹ ਵਿਖੇ ਮੁਲਾਕਾਤ ਕਰਕੇ ਉਨ੍ਹਾਂ ਨੂੰ ਸ੍ਰੀ ਗੁਰੂ ਰਾਮਦਾਸ ਜੀ ਦੇ ਗੁਰਿਆਈ ਦਿਵਸ ਅਤੇ ਸ੍ਰੀ ਗੁਰੂ ਅਮਰਦਾਸ ਦੀ ਦੇ ਜੋਤੀ ਜੋਤਿ ਦਿਵਸ ਦੇ 450 ਸਾਲਾ ਸ਼ਤਾਬਦੀ ਸਮਾਗਮਾਂ ਵਿੱਚ ਸ਼ਮੂਲੀਅਤ ਕਰਨ ਲਈ ਸੱਦਾ ਪੱਤਰ ਦਿੱਤਾ। 

ਸ਼੍ਰੋਮਣੀ ਕਮੇਟੀ ਵੱਲੋਂ 13 ਤੋਂ 18 ਸਤੰਬਰ ਤੱਕ ਇਹ ਸ਼ਤਾਬਦੀ ਸਮਾਗਮ ਮਨਾਏ ਜਾਣਗੇ। ਜਿਸ ਦਾ ਮੁੱਖ ਸਮਾਗਮ 18 ਸਤੰਬਰ ਨੂੰ ਤਰਨ ਤਾਰਨ ਜ਼ਿਲ੍ਹੇ ਵਿੱਚ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਹੋਵੇਗਾ। ਅੱਜ ਪੰਜਾਬ ਦੇ ਰਾਜਪਾਲ ਨੂੰ ਇਸ ਸਬੰਧ ਵਿੱਚ ਰਸਮੀ ਤੌਰ ਉੱਤੇ ਸੱਦਾ ਪੱਤਰ ਦੇ ਕੇ ਸ਼ਤਾਬਦੀ ਸਮਾਗਮਾਂ ਵਿੱਚ ਸ਼ਮੂਲੀਅਤ ਕਰਨ ਲਈ ਕਿਹਾ ਗਿਆ ਹੈ।

ਐਡਵੋਕੇਟ ਧਾਮੀ ਨੇ ਕਿਹਾ ਕਿ ਸ਼ਤਾਬਦੀ ਦੇ ਇਤਿਹਾਸਕ ਮੌਕੇ ’ਤੇ ਗੁਰੂ ਸਾਹਿਬਾਨ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਨ ਵਾਸਤੇ ਵੱਖ-ਵੱਖ ਸ਼ਖ਼ਸੀਅਤਾਂ ਨੂੰ ਸੱਦਾ ਪੱਤਰ ਦਿੱਤੇ ਜਾ ਰਹੇ ਹਨ ,ਜਿਸ ਤਹਿਤ ਅੱਜ ਪੰਜਾਬ ਦੇ ਰਾਜਪਾਲ ਨਾਲ ਵੀ ਮੁਲਾਕਾਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਸਾਡੇ ਸਮਿਆਂ ਦਾ ਇਤਿਹਾਸਕ ਮੌਕਾ ਹੈ ਜਦੋਂ ਦੋ ਗੁਰੂ ਸਾਹਿਬਾਨ ਨਾਲ ਸਬੰਧਤ ਸ਼ਤਾਬਦੀ ਦਿਹਾੜੇ ਮਨਾਏ ਜਾ ਰਹੇ ਹਨ। ਇਸ ਵਿੱਚ ਸ਼ਮੂਲੀਅਤ ਕਰਨਾ ਸੁਭਾਗੀ ਗੱਲ ਹੈ। ਉਨ੍ਹਾਂ ਕਿਹਾ ਕਿ ਰਾਜਪਾਲ ਨੇ ਸੱਦਾ ਪੱਤਰ ਪ੍ਰਾਪਤ ਕਰਦਿਆਂ ਸਮਾਗਮਾਂ ਵਿੱਚ ਹਾਜ਼ਰ ਹੋਣ ਦਾ ਭਰੋਸਾ ਦਿੱਤਾ ਹੈ।

ਰਾਜਪਾਲ ਪੰਜਾਬ ਨਾਲ ਮੁਲਾਕਾਤ ਕਰਨ ਮੌਕੇ ਸ਼੍ਰੋਮਣੀ ਕਮੇਟੀ ਦੇ ਵਫ਼ਦ ਵਿੱਚ ਐਡਵੋਕੇਟ ਧਾਮੀ ਦੇ ਨਾਲ ਜਨਰਲ ਸਕੱਤਰ ਭਾਈ ਰਜਿੰਦਰ ਸਿੰਘ ਮਹਿਤਾ, ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਅਲਵਿੰਦਰਪਾਲ ਸਿੰਘ ਪੱਖੋਕੇ ਅਤੇ ਸੁਰਜੀਤ ਸਿੰਘ ਭਿੱਟੇਵੱਡ ਸ਼ਾਮਲ ਸਨ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਲਖਵੀਰ ਸਿੰਘ ਵੀ ਹਾਜ਼ਰ ਸਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM
Advertisement