
ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਕੀਤਾ ਗਿਆ ਐਲਾਨ
ਚੰਡੀਗੜ੍ਹ : ਕੈਬਿਨਟ ਮੰਤਰੀ ਤੇ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਦਾਨ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਵਿਚ ਭਾਰੀ ਮੀਂਹ ਅਤੇ ਹੜ੍ਹਾਂ ਦੀ ਸਥਿਤੀ ਦੇ ਮੱਦੇਨਜ਼ਰ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਅਧੀਨ ਚੱਲ ਰਹੀਆਂ ਸੰਸਥਾਵਾਂ, ਸਕਿੱਲ ਡਿਵੈੱਲਪਮੈਂਟ ਸੈਂਟਰ, ਸੀ-ਪਾਈਟ ਕੈਂਪ ਅਤੇ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ 7 ਸਤੰਬਰ, 2025 ਤੱਕ ਬੰਦ ਰਹਿਣਗੇ।
ਜ਼ਿਕਰਯੋਗ ਹੈ ਕਿ ਪਿਛਲੇ ਦਿਨਾਂ ਤੋਂ ਪੰਜਾਬ ਅਤੇ ਇਸ ਦੇ ਗੁਆਂਢੀ ਰਾਜਾਂ ਵਿਚ ਭਾਰੀ ਮੀਂਹ ਪੈ ਰਿਹਾ ਹੈ ਅਤੇ ਸਮੁੱਚੇ ਪੰਜਾਬ ਅੰਦਰ ਹੜ੍ਹਾਂ ਵਾਲੀ ਸਥਿਤੀ ਬਣੀ ਹੋਈ ਹੈ। ਇਸ ਸਭ ਨੂੰ ਧਿਆਨ ਵਿਚ ਰੱਖਦੇ ਹੋਏ ਪੰਜਾਬ ਸਰਕਾਰ ਵੱਲੋਂ ਇਹ ਫ਼ੈਸਲਾ ਕੀਤਾ ਗਿਆ ਹੈ।