
Punjab News : ਸਾਰੇ ਜ਼ਿਲ੍ਹਿਆਂ ਨੂੰ ਪਹਿਲਾਂ ਹੀ ਜਾਰੀ ਕੀਤੇ 35.50 ਕਰੋੜ ਰੁਪਏ, 12 ਜ਼ਿਲ੍ਹਿਆਂ ਨੂੰ 35.50 ਕਰੋੜ ਰੁਪਏ ਦੇ ਹੋਰ ਫ਼ੰਡ ਦਿੱਤੇ
Punjab Flood News in Punjabi : ਪੰਜਾਬ ’ਚ ਹੜ੍ਹਾਂ ਦੇ ਕਾਰਨ ਹੋਏ ਨੁਕਸਾਨ ਦੇ ਚੱਲਦਿਆਂ ਪੰਜਾਬ ਸਰਕਾਰ ਵਲੋਂ ਇਸ ਸਥਿਤੀ ਨਾਲ ਨਜਿੱਠਣ ਲਈ ਕੁੱਲ 71 ਕਰੋੜ ਰੁਪਏ ਦੇ ਫ਼ੰਡ ਜਾਰੀ ਕੀਤੇ ਹਨ। ਸਰਕਾਰ ਦੇ ਇੱਕ ਬੁਲਾਰੇ ਨੇ ਦਸਿਆ ਕਿ ਸਾਰੇ ਜ਼ਿਲ੍ਹਿਆਂ ਨੂੰ ਪਹਿਲਾਂ ਹੀ 35.50 ਕਰੋੜ ਰੁਪਏ ਜਾਰੀ ਕੀਤੇ ਗਏ ਸਨ। ਇਸਤੋਂ ਬਾਅਦ ਹੁਣ ਵਿੱਤ ਕਮਿਸ਼ਨਰ ਮਾਲ ਵੱਲੋਂ ਹੜ੍ਹਾਂ ਦੀ ਵੱਧ ਮਾਰ ਝੱਲ ਰਹੇ 12 ਜ਼ਿਲਿਆਂ ਨੂੰ 35.50 ਕਰੋੜ ਰੁਪਏ ਦੇ ਹੋਰ ਫੰਡ ਜਾਰੀ ਕੀਤੇ ਗਏ ਹਨ।
ਬੁਲਾਰੇ ਮੁਤਾਬਕ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬਾ ਵਾਸੀਆਂ ਦੇ ਨੁਕਸਾਨ ਦੀ ਭਰਵਾਈ ਲਈ ਵਚਨਬੱਧ ਹੈ ਅਤੇ ਸੂਬੇ ਵਿਚ ਹੜ੍ਹ ਰਾਹਤ ਕਾਰਜ਼ ਜੰਗੀ ਪੱਧਰ ‘ਤੇ ਚੱਲ ਰਹੇ ਹਨ ਅਤੇ ਪੂਰੀ ਕੈਬਨਿਟ ਦੇ ਵਜ਼ੀਰਾਂ ਤੋਂ ਇਲਾਵਾ ਵਿਧਾਇਕ, ਐਮਪੀ ਅਤੇ ਪ੍ਰਸ਼ਾਸਨਿਕ ਮਸ਼ੀਨਰੀ ਤਨਦੇਹੀ ਨਾਲ ਕੰਮ ਕਰ ਰਹੀ ਹੈ।
(For more news apart from Punjab government releases Rs 71 crore fund to deal with flood situation News in Punjabi, stay tuned to Rozana Spokesman)