
ਕੇਂਦਰ ਸਰਕਾਰ ਵੱਲੋਂ ਹੜ੍ਹ ਪੀੜਤਾਂ ਦੀ ਸਹਾਇਤਾ 'ਚ ਕਿਸਾਨ,ਖੇਤ ਮਜ਼ਦੂਰਾਂ ਦਾ ਧਿਆਨ ਰੱਖਣ,ਬਾਬਾ ਜੀਵਨ ਸਿੰਘ ਜੀ ਦੇ ਜਨਮ ਦਿਹਾੜੇ 'ਤੇ ਛੁੱਟੀ ਸਬੰਧੀ ਦਿੱਤਾ ਮੰਗ ਪੱਤਰ
Amritsar News in Punjabi : ਪੰਜਾਬ ਵਿੱਚ ਹੜ੍ਹ ਕਾਰਨ ਨੁਕਸਾਨ ਹੋਏ ਮਾਝਾ ਖੇਤਰ (ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ, ਤਰਨ ਤਾਰਨ) ਦਾ ਜਾਇਜ਼ਾ ਲੈਣ ਆਏ ਪੰਜਾਬ ਦੇ ਮਾਨਯੋਗ ਗਵਰਨਰ ਗੁਲਾਬ ਚੰਦ ਕਟਾਰੀਆ ਦੀ ਅੰਮ੍ਰਿਤਸਰ ਫੇਰੀ ਦੌਰਾਨ ਬੀ.ਜੇ.ਪੀ. ਇਕਾਈ ਨੇ ਅੰਮ੍ਰਿਤਸਰ ’ਚ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ।
ਉਨ੍ਹਾਂ ਨੂੰ ਪੰਜਾਬ ਸਰਕਾਰ ਵੱਲੋਂ ਖ਼ਤਮ ਕੀਤੇ ਹਲਕਾ ਜੰਡਿਆਲਾ ਗੁਰੂ ਦੇ ਤਰਸਿੱਕਾ ਬਲਾਕ ਦੀ ਬਹਾਲੀ, ਹੜ੍ਹ ਪੀੜਤਾਂ ਦੀ ਕੇਂਦਰ ਸਰਕਾਰ ਵੱਲੋਂ ਸਹਾਇਤਾ ਸਮੇਂ ਕਿਸਾਨਾਂ ਦੇ ਨਾਲ- ਨਾਲ ਖੇਤ ਮਜ਼ਦੂਰਾਂ ਦਾ ਧਿਆਨ ਰੱਖਣ, ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੇ ਜਨਮ ਦਿਹਾੜੇ 'ਤੇ ਛੁੱਟੀ ਕਰਨ ਸਬੰਧੀ ਮੰਗ ਪੱਤਰ ਦਿੱਤਾ ਗਿਆ।
ਇਸ ਮੌਕੇ ਭਾਜਪਾ ਅੰਮ੍ਰਿਤਸਰ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਹਰਦੀਪ ਸਿੰਘ ਗਿੱਲ, ਮਨਜੀਤ ਸਿੰਘ ਮੰਨਾ ਸਾਬਕਾ ਵਿਧਾਇਕ, ਸਰਕਲ ਪ੍ਰਧਾਨ ਮਨਜੀਤ ਸਿੰਘ ਸੰਧੂ ਤਰਸਿੱਕਾ, ਸਤਬੀਰ ਸਿੰਘ ਫੌਜੀ ਵੀ ਹਾਜ਼ਰ ਸਨ।
(For more news apart from State BJP unit meets Punjab Governor Gulab Chand Kataria in Amritsar News in Punjabi, stay tuned to Rozana Spokesman)