ਕੈਪਟਨ ਦੇ ਤਾਨਾਸ਼ਾਹ ਰਵਈਏ ਕਾਰਨ ਸੂਬੇ ਦਾ ਮਾਹੌਲ ਐਂਮਰਜੈਂਸੀ ਵਰਗਾ: ਬਾਦਲ
Published : Oct 3, 2018, 1:49 pm IST
Updated : Oct 3, 2018, 1:49 pm IST
SHARE ARTICLE
Parkash Singh Badal
Parkash Singh Badal

ਪਟਿਆਲਾ ਵਿਖੇ 7 ਅਕਤੂਬਰ ਦੀ ਰੈਲੀ ਨੂੰ ਸਫ਼ਲ ਬਨਾਉਣ ਲਈ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਅਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ.........

ਪਟਿਆਲਾ : ਪਟਿਆਲਾ ਵਿਖੇ 7 ਅਕਤੂਬਰ ਦੀ ਰੈਲੀ ਨੂੰ ਸਫ਼ਲ ਬਨਾਉਣ ਲਈ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਅਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਇਸ ਹਲਕੇ ਵਿਚ ਮੀਟਿੰਗਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਅੱਜ ਸਨੌਰ ਦੀ ਮੀਟਿੰਗ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਤਾਨਾਸ਼ਾਹ ਬਣ ਗਿਆ ਹੈ ਅਤੇ ਪੰਜਾਬ ਵਿਚ ਐਮਰਜੰਸੀ ਵਰਗੇ ਹਾਲਾਤ ਪੈਦਾ ਹੋ ਗਏ ਹਨ। 

ਉਨ੍ਹਾਂ ਕਿਹਾ ਹਾਲਾਤ ਇਹ ਹਨ ਕਿ ਘਰ ਬੈਠੇ ਲੋਕਾਂ 'ਤੇ ਕੇਸ ਦਰਜ ਕੀਤੇ ਜਾ ਰਹੇ ਹਨ ਅਤੇ ਲੋਕਾਂ ਤੋਂ ਵੋਟ ਦਾ ਅਧਿਕਾਰ ਵੀ ਖੋਹ ਲਿਆ ਹੈ। ਕੈਪਟਨ ਸਰਕਾਰ ਅਮਨ ਅਤੇ ਸ਼ਾਂਤੀ ਨੂੰ ਲਾਂਬੂ ਲਗਾਉਣ ਤੋਂ ਵੀ ਗੁਰੇਜ਼ ਨਹੀਂ ਕਰ ਰਹੀ। ਉਹ ਅੱਜ ਇਥੇ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਦੀ ਅਗਵਾਈ ਹੇਠ ਹੋਈ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਨੇ ਡੇਢ ਸਾਲ ਵਿਚ ਇੱਕ ਵੀ ਵਾਆਦਾ ਪੁਰਾ ਨਹੀਂ ਕੀਤਾ। ਲੋਕ ਜਵਾਬ ਮੰਗ ਰਹੇ ਹਨ ਤਾਂ ਕੈਪਟਨ ਪੰਜਾਬ ਨੂੰ ਮੁੜ ਕਾਲੇ ਦੌਰ ਵਿਚ ਧੱਕਣ 'ਤੇ ਆ ਗਿਆ ਹੈ।

ਉਨ੍ਹਾਂ ਕਿਹਾ ਕਿ ਉਹ ਪੰਥ, ਪੰਜਾਬ ਅਤੇ ਪੰਜਾਬੀਅਤ ਲਈ ਹਰ ਲੜਾਈ, ਜਿੰਦਗੀ ਦੇ ਅੰਤ ਤੱਕ ਲੜਨਗੇ ਭਾਵੇਂ ਉਹਨਾਂ ਦੀ ਜਾਨ ਹੀ ਕਿਉ ਨਾ ਚਲੀ ਜਾਵੇ। 
ਉਹਨਾਂ ਵਿਸਾਲ ਇਕੱਠ ਨੂੰ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਜ਼ਿਲਾ ਪ੍ਰਧਾਨ ਸੁਰਜੀਤ ਸਿੰਘ ਰੱਖੜਾ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਭਾਜਪਾ ਦੇ ਸ਼ਹਿਰੀ ਪ੍ਰਧਾਨ ਹਰਿੰਦਰ ਕੋਹਲੀ, ਦਿਹਾਤੀ ਪ੍ਰਧਾਨ ਨਰਿੰਦਰ ਨਾਗਪਾਲ, ਇਸਤਰੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਬਲਵਿੰਦਰ ਕੌਰ ਚੀਮਾ ਨੇ ਵੀ ਸੰਬੋਧਨ ਕੀਤਾ। ਇਸ ਮੀਟਿੰਗ ਵਿਚ ਇਲਾਕੇ ਦੀਆਂ ਲਗਭਗ ਸਾਰੀਆਂ ਪਾਰਟੀ ਪ੍ਰਮੁਖ ਸ਼ਖਸੀਅਤਾਂ ਹਾਜ਼ਰ ਸਨ।

Location: India, Punjab, Patiala

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM
Advertisement