ਮੰਤਰੀ ਮੰਡਲ ਵੱਲੋਂ 'ਪੰਜਾਬ ਘਰ-ਘਰ ਰੋਜ਼ਗਾਰ ਤੇ ਕਾਰੋਬਾਰ' ਮਿਸ਼ਨ ਦੀ ਸਥਾਪਨਾ ਨੂੰ ਮਨਜ਼ੂਰੀ
Published : Oct 3, 2018, 5:22 pm IST
Updated : Oct 3, 2018, 5:22 pm IST
SHARE ARTICLE
Cabinet Meeting
Cabinet Meeting

ਪੰਜਾਬ ਸਰਕਾਰ ਦੀ ਰੋਜ਼ਗਾਰ ਮੁਹਿੰਮ ਨੂੰ ਹੋਰ ਹੁਲਾਰਾ ਦਿੰਦਿਆਂ ਮੁੱਖ ਮੰਤਰੀ  ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਪੰਜਾਬ ਮੰਤਰੀ ਮੰਡਲ ਦੀ ਹੋਈ ਮੀਟਿੰਗ...

ਚੰਡੀਗੜ੍ਹ : ਪੰਜਾਬ ਸਰਕਾਰ ਦੀ ਰੋਜ਼ਗਾਰ ਮੁਹਿੰਮ ਨੂੰ ਹੋਰ ਹੁਲਾਰਾ ਦਿੰਦਿਆਂ ਮੁੱਖ ਮੰਤਰੀ  ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਪੰਜਾਬ ਮੰਤਰੀ ਮੰਡਲ ਦੀ ਹੋਈ ਮੀਟਿੰਗ 'ਚ 'ਪੰਜਾਬ ਘਰ-ਘਰ ਰੋਜ਼ਗਾਰ ਤੇ ਕਾਰੋਬਾਰ ਮਿਸ਼ਨ' ਦੀ ਸਥਾਪਨਾ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਮੁੱਖ ਮੰਤਰੀ, ਪੰਜਾਬ ਇਸ ਮਿਸ਼ਨ ਦੀ ਗਵਰਨਿੰਗ ਕੌਂਸਲ ਦੇ ਚੇਅਰਮੈਨ ਹੋਣਗੇ। ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮਿਸ਼ਨ ਨੂੰ ਇਕ ਸੁਸਾਇਟੀ ਦੇ ਤੌਰ 'ਤੇ ਸੁਸਾਇਟੀਜ਼ ਰਜਿਸਟਰੇਸ਼ਨ ਐਕਟ-1860 ਤਹਿਤ ਰਜਿਸਟਰਡ ਕਰਵਾਇਆ ਜਾਵੇਗਾ।

ਇਸ ਮਿਸ਼ਨ ਦਾ ਮੁੱਖ ਉਦੇਸ਼ ਭਾਰਤ ਜਾਂ ਬਾਹਰਲੇ ਮੁਲਕਾਂ ਵਿੱਚ ਰੋਜ਼ਗਾਰ ਦੀ ਭਾਲ ਕਰਨ ਵਾਲੇ ਲੋਕਾਂ ਨੂੰ ਸਹੂਲਤ ਮੁਹੱਈਆ ਕਰਵਾਉਣਾ ਹੈ। ਜ਼ਿਕਰਯੋਗ ਹੈ ਕਿ ਘਰ-ਘਰ ਰੋਜ਼ਗਾਰ ਯੋਜਨਾ ਪੰਜਾਬ ਸਰਕਾਰ ਦੀ ਨਿਵੇਕਲੀ ਪਹਿਲਕਦਮੀ ਹੈ ਜਿਸ ਅਨੁਸਾਰ ਵੱਖ-ਵੱਖ ਕਦਮਾਂ ਰਾਹੀਂ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕਿਆਂ ਨੂੰ ਪੈਦਾ ਕਰਨਾ ਹੈ ਤਾਂ ਜੋ ਸੂਬੇ ਦੇ ਲੋਕਾਂ ਨੂੰ ਜੀਵਨ ਪੱਧਰ ਨੂੰ ਉੱਚਾ ਚੁੱਕਿਆ ਜਾ ਸਕੇ। ਸਰਕਾਰੀ ਬੁਲਾਰੇ ਨੇ ਦੱਸਿਆ ਕਿ ਪ੍ਰਸਤਾਵਿਤ ਸੁਸਾਇਟੀ ਮੁੱਖ ਤੌਰ 'ਤੇ ਬੇਰੁਜ਼ਗਾਰ ਨੌਜਵਾਨਾਂ ਲਈ ਸਵੈ ਰੋਜ਼ਗਾਰ ਦੇ ਸਾਧਨ ਪੈਦਾ ਕਰਨ ਲਈ ਵਿਵਸਥਾ ਕਾਇਮ ਕਰਨ ਦੇ ਨਾਲ -ਨਾਲ

ਉਨ੍ਹਾਂ ਨੂੰ ਪੇਸ਼ੇਵਰ ਸਿਖਲਾਈ ਦੇ ਕੇ ਹੁਨਰਮੰਦ ਕਾਮਿਆਂ ਦੇ ਤੌਰ 'ਤੇ ਸਥਾਪਤ ਕਰਕੇ ਰੋਜ਼ਗਾਰ ਦੀਆਂ ਸੰਭਾਵਨਾਵਾਂ ਨੂੰ ਵਧਾਉਣਾ ਲਈ ਕੰਮ ਕਰੇਗੀ।ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਸ ਮਿਸ਼ਨ ਤਹਿਤ ਨੌਜਵਾਨਾਂ ਨੂੰ ਸਰਕਾਰੀ, ਨਿੱਜੀ ਖੇਤਰ ਅਤੇ ਵਿਦੇਸ਼ਾਂ ਵਿੱਚ ਉਨਾਂ ਦੇ ਯੋਗਤਾ ਤੇ ਸਮਰੱਥਾ ਅਨੁਸਾਰ ਰੋਜ਼ਗਾਰ ਪ੍ਰਾਪਤੀ ਲਈ ਸਹੂਲਤ ਪ੍ਰਦਾਨ ਕਰਨਾ ਹੋਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਇਸ ਮਿਸ਼ਨ ਤਹਿਤ ਰੋਜ਼ਗਾਰ ਦਾਤਿਆਂ/ਉੱਦਮੀਆਂ ਅਤੇ ਰੋਜ਼ਗਾਰ ਦੀ ਭਾਲ ਕਰ ਰਹੇ ਨੌਜਵਾਨਾਂ ਅਤੇ ਹੁਨਰਮੰਦ ਕਾਮਿਆਂ ਨੂੰ ਸਾਂਝਾ ਪਲੇਟਫਾਰਮ ਮੁਹੱਈਆ ਹੋਵੇਗਾ।

ਉਨ੍ਹਾਂ ਕਿਹਾ ਕਿ ਇਸ ਮਿਸ਼ਨ ਦਾ ਮੁੱਖ ਮੰਤਵ ਵੱਧ ਤੋਂ ਵੱਧ ਨੌਕਰੀਆਂ ਪੈਦਾ ਕਰਨਾ ਹੈ ਜਿਸ ਲਈ ਜ਼ਿਲ੍ਹਾ ਬਿਊਰੋ ਆਫ਼ ਇੰਪਲਾਇਮੇਂਟ ਐਂਡ ਇੰਟਰਪਰਾਜਿਜ਼ ਵੱਲੋਂ ਸਾਰੀਆਂ ਧਿਰਾਂ ਨਾਲ ਤਾਲਮੇਲ ਤੋਂ ਇਲਾਵਾ ਨਿਗਰਾਨ ਦੀ ਭੂਮਿਕਾ ਵੀ ਨਿਭਾਈ ਜਾਵੇਗੀ। ਮਿਸ਼ਨ ਤਹਿਤ ਸੂਬੇ ਵਿੱਚ ਰੋਜ਼ਗਾਰ ਤੋਂ ਸੱਖਣੇ ਘਰਾਂ ਦੇ ਅੰਕੜੇ ਇਕੱਤਰ ਕਰਕੇ ਇਕ ਡਾਟਾ ਬੇਸ ਵੀ ਤਿਆਰ ਕਰਨ ਦੇ ਨਾਲ-ਨਾਲ ਰੋਜ਼ਗਾਰ ਉਤਪਤੀ ਸਬੰਧੀ ਵਿਵਸਥਾ ਵਿਕਸਿਤ ਕਰਨ 'ਤੇ ਵੀ ਜ਼ੋਰ ਦਿੱਤਾ ਜਾਵੇਗਾ। ਇਸ ਨਾਲ ਹਰੇਕ ਘਰ ਵਿੱਚ ਘੱਟੋ- ਘੱਟ ਇਕ ਨੌਕਰੀ ਜਾਂ ਸਵੈ ਰੁਜ਼ਗਾਰ ਦੇ ਸਾਧਨ ਪੈਦਾ ਕੀਤੇ ਜਾਣਾ ਯਕੀਨੀ ਬਣਾਇਆ ਜਾ ਸਕੇਗਾ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement