
ਪੰਜਾਬ ਸਰਕਾਰ ਨੇ ਅੱਜ ਇਕ ਹੁਕਮ ਜਾਰੀ ਕਰ ਕੇ ਦੋ ਆਈ.ਏ.ਐਸ. ਅਫ਼ਸਰਾਂ ਦੇ ਤਬਾਦਲੇ ਕੀਤੇ ਹਨ। ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸ੍ਰੀ ਦਿਲਰਾਜ ਸਿੰਘ ਨੂੰ ਸੂਬਾਈ ਟ...
ਚੰਡੀਗੜ੍ਹ : ਪੰਜਾਬ ਸਰਕਾਰ ਨੇ ਅੱਜ ਇਕ ਹੁਕਮ ਜਾਰੀ ਕਰ ਕੇ ਦੋ ਆਈ.ਏ.ਐਸ. ਅਫ਼ਸਰਾਂ ਦੇ ਤਬਾਦਲੇ ਕੀਤੇ ਹਨ। ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸ੍ਰੀ ਦਿਲਰਾਜ ਸਿੰਘ ਨੂੰ ਸੂਬਾਈ ਟਰਾਂਸਪੋਰਟ ਕਮਿਸ਼ਨਰ ਦੇ ਅਹੁਦੇ ਉਤੇ ਤਬਦੀਲ ਕੀਤਾ ਗਿਆ ਹੈ, ਜਦੋਂ ਕਿ ਸ੍ਰੀ ਤਜਿੰਦਰ ਸਿੰਘ ਧਾਲੀਵਾਲ ਨੂੰ ਡਾਇਰੈਕਟਰ ਸਟੇਟ ਟਰਾਂਸਪੋਰਟ ਪੰਜਾਬ ਲਾਇਆ ਗਿਆ। ਉਨ੍ਹਾਂ ਨੂੰ ਡਿਪਟੀ ਕਮਿਸ਼ਨਰ ਗੁਰਦੁਆਰਾ ਚੋਣਾਂ ਅਤੇ ਸਾਇੰਸ, ਤਕਨਾਲੋਜੀ ਤੇ ਵਾਤਾਵਰਨ ਵਿਭਾਗ ਦੇ ਵਿਸ਼ੇਸ਼ ਸਕੱਤਰ ਦਾ ਵਾਧੂ ਚਾਰਜ ਵੀ ਦਿੱਤਾ ਗਿਆ ਹੈ।