ਪਾਕਿਸਤਾਨ ਦੇ ਡਰੋਨ ਖ਼ਤਰੇ ਅਤੇ 550 ਸਾਲਾ ਪ੍ਰਕਾਸ਼ ਪੁਰਬ ਦਰਮਿਆਨ ਕੋਈ ਸਬੰਧ ਨਹੀਂ : ਕੈਪਟਨ
Published : Oct 3, 2019, 5:26 pm IST
Updated : Oct 3, 2019, 5:26 pm IST
SHARE ARTICLE
No link between Pak drone and 550th prakash Purb : Captain Amarinder Singh
No link between Pak drone and 550th prakash Purb : Captain Amarinder Singh

ਕਿਹਾ - ਸੂਬਾ ਸਰਕਾਰ ਪੰਜਾਬ ਦੀ ਸ਼ਾਂਤੀ ਕਾਇਮ ਰੱਖਣ ਲਈ ਪਾਕਿਸਤਾਨ ਦੀ ਕਿਸੇ ਵੀ ਚੁਣੌਤੀ ਦਾ ਮੂੰਹ ਤੋੜਵਾਂ ਜਵਾਬ ਦੇਣ ਲਈ ਤਿਆਰ

ਨਵੀਂ ਦਿੱਲੀ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਖਿਆ ਕਿ ਸੂਬਾ ਸਰਕਾਰ ਪਾਕਿਸਤਾਨ ਤੋਂ ਅਤਿਵਾਦ ਦੀ ਕਿਸੇ ਵੀ ਚੁਣੌਤੀ ਦਾ ਮੂੰਹ ਤੋੜਵਾਂ ਜਵਾਬ ਲਈ ਪੂਰੀ ਤਰਾਂ ਤਿਆਰ ਹੈ ਪਰ ਇਸ ਮੁੱਦੇ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਦੇ ਪਵਿੱਤਰ ਮੌਕੇ ਨਾਲ ਨਹੀਂ ਜੋੜਿਆ ਜਾਣਾ ਚਾਹੀਦਾ।  ਪੱਤਰਕਾਰਾਂ ਨਾਲ ਗ਼ੈਰ-ਰਸਮੀ ਗੱਲਬਾਤ ਦੌਰਾਨ ਸਵਾਲਾਂ ਦਾ ਜਵਾਬ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਦੋਵਾਂ ਮੁੱਦਿਆਂ ਨੂੰ ਆਪਸ ਵਿੱਚ ਨਹੀਂ ਜੋੜਿਆ ਜਾ ਸਕਦਾ। 

DroneDrone

ਹਾਲ ਹੀ ਵਿਚ ਬਰਾਮਦ ਹੋਏ ਦੋ ਡਰੋਨ ਰਾਹੀਂ ਪਕਿਸਤਾਨ ਤੋਂ ਪੰਜਾਬ ਵਿਚ ਹਥਿਆਰਾਂ ਦੀ ਖੇਪ ਭੇਜਣ ਦੀਆਂ ਰਿਪੋਰਟਾਂ ਦੀ ਰੌਸ਼ਨੀ ਵਿਚ ਸਰਹੱਦ ’ਤੇ ਤਣਾਅਪੂਰਨ ਮਾਹੌਲ ਬਾਰੇ ਪੁੱਛੇ ਜਾਣ ’ਤੇ ਮੁੱਖ ਮੰਤਰੀ ਨੇ ਕਿਹਾ ਕਿ ਇਸ ਦਾ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਕਰਤਾਰਪੁਰ ਲਾਂਘੇ ਖੁੱਲਣ ਨਾਲ ਕੋਈ ਸਬੰਧ ਨਹੀਂ। ਇਹ ਪੁੱਛੇ ਜਾਣ 'ਤੇ ਕਿ ਪ੍ਰਧਾਨ ਮੰਤਰੀ ਨਾਲ ਮੀਟਿੰਗ ਦੌਰਾਨ ਇਸ ਮਸਲੇ ਬਾਰੇ ਵਿਚਾਰ-ਵਟਾਂਦਰਾ ਹੋਇਆ ਤਾਂ ਮੁੱਖ ਮੰਤਰੀ ਨੇ ਆਖਿਆ ਕਿ ਉਹ ਪ੍ਰਧਾਨ ਮੰਤਰੀ ਨੂੰ ਸਿਰਫ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਦਾ ਸੱਦਾ ਦੇਣ ਲਈ ਮਿਲੇ ਸਨ। 

Captain Amarinder SinghCaptain Amarinder Singh

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਇਸ ਮਸਲੇ ਨਾਲ ਨਿਪਟ ਰਹੀ ਹੈ ਅਤੇ ਕਿਸੇ ਵੀ ਕੀਮਤ ’ਤੇ ਪੰਜਾਬ ਵਿਚ ਅਮਨ-ਸ਼ਾਂਤੀ ਦੀ ਵਿਵਸਥਾ ਨੂੰ ਕਾਇਮ ਰੱਖਣ ਲਈ ਪੂਰੀ ਤਰਾਂ ਤਿਆਰ ਹੈ। ਉਨ੍ਹਾਂ ਕਿਹਾ, "ਅਸੀਂ ਸੂਬੇ ਦੀ ਅਮਨ ਸ਼ਾਂਤੀ ਤੇ ਸਦਭਾਵਨਾ ਨੂੰ ਭੰਗ ਕਰਨ ਦੀ ਹਰਗਿਜ਼ ਇਜਾਜ਼ਤ ਨਹੀਂ ਦੇਵਾਂਗੇ।" ਕੈਪਟਨ ਨੇ ਕਿਹਾ ਕਿ ਪਾਕਿਸਤਾਨ ਨਾ ਸਿਰਫ਼ ਡਰੋਨ ਰਾਹੀਂ ਸਗੋਂ ਘੁਸਪੈਠ ਅਤੇ ਨਸ਼ਾ ਅੱਤਵਾਦ ਰਾਹੀਂ ਵੀ ਪੰਜਾਬ ਵਿਚ ਗੜਬੜ ਪੈਦਾ ਕਰਨ ਦੀਆਂ ਕੋਸ਼ਿਸ਼ਾਂ ਕਰ ਰਿਹਾ ਹੈ। ਉਨ੍ਹਾਂ ਕਿਹਾ, "ਅਸੀਂ ਅਜਿਹਾ ਕਿਸੇ ਵੀ ਸੂਰਤ ’ਚ ਨਹੀਂ ਹੋਣ ਦੇਵਾਂਗੇ ਅਤੇ ਸਾਨੂੰ ਇਸ ਵਿੱਚ ਕੋਈ ਸੰਦੇਹ ਨਹੀਂ ਕਿ ਅਸੀਂ ਅਜਿਹੀ ਸਥਿਤੀ ਦਾ ਟਾਕਰਾ ਕਰਨ ਲਈ ਪੂਰੀ ਤਰਾਂ ਤਿਆਰ ਹਾਂ।"

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਨਸ਼ੇ ਦਾ ਦੈਂਤ ਖਾ ਗਿਆ ਪਰਿਵਾਰ ਦੇ 7 ਜੀਆਂ ਨੂੰ, ਤਸਵੀਰਾਂ ਦੇਖ ਕੇ ਹੰਝੂ ਵਹਾਅ ਰਹੀ ਬਜ਼ੁਰਗ ਮਾਤਾ

18 Jan 2026 2:54 PM

Punjabi Youth Dies in New Zealand:ਮੈਨੂੰ ਕਹਿੰਦਾ ਸੀ ਮੈਂ 1-2 ਸਾਲ ਲਗਾਉਣੇ ਨੇ ਵਿਦੇਸ਼, ਫ਼ਿਰ ਤੁਹਾਡੇ ਕੋਲ਼ ਰਹਾਂਗਾ

18 Jan 2026 2:53 PM

Gurdaspur Accident : ਟਰੱਕ ਨਾਲ ਟਕਰਾਈ ਸਕੂਲ ਵੈਨ, ਮੌਕੇ 'ਤੇ ਮਚਿਆ ਹੜਕੰਪ

17 Jan 2026 3:07 PM

ਫਗਵਾੜਾ ਦੀ ਫਰੈਂਡਜ਼ ਕਲੋਨੀ 'ਚ ਘਰ 'ਤੇ ਕੀਤਾ ਹਮਲਾ

17 Jan 2026 3:04 PM

'ਹੁਣ ਆਏ ਦਿਨੀਂ BJP ਦਾ ਝੰਡਾ ਚੜ੍ਹਦਾ ਰਹੇਗਾ ...' ਜਗਮੀਤ ਬਰਾੜ ਤੇ ਚਰਨਜੀਤ ਬਰਾੜ ਦੇ ਭਾਜਪਾ 'ਚ ਸ਼ਾਮਿਲ ਹੋਣ 'ਤੇ ਬੋਲੇ BJP ਆਗੂ ਅਨਿਲ ਸਰੀਨ

16 Jan 2026 3:14 PM
Advertisement