ਚਿੱਟਾ ਜੇਬ ‘ਚ ਪਾ ਦੁਕਾਨ ‘ਚ ਰੇਡ ਲਈ ਪਹੁੰਚੇ ਪੁਲਿਸ ਮੁਲਾਜ਼ਮ
Published : Oct 3, 2019, 12:22 pm IST
Updated : Oct 3, 2019, 2:39 pm IST
SHARE ARTICLE
Police With Drug
Police With Drug

ਪਿੰਡ ਵਾਸੀਆਂ ਨੇ ਪੁਲਿਸ ਮੁਲਾਜ਼ਮਾਂ ਦੀ ਜਮ ਕੇ ਲਗਾਈ ਕਲਾਸ

ਹੁਸ਼ਿਆਰਪੁਰ: ਪੰਜਾਬ ਪੁਲਿਸ ਆਪਣੀ ਮਾੜੀ ਕਾਰਗੁਜਾਰੀ ਕਾਰਨ ਹਮੇਸ਼ਾ ਸਵਾਲਾਂ ਦੇ ਘੇਰੇ ਵਿਚ ਘਿਰੀ ਰਹਿੰਦੀ ਹੈ ਉੱਥੇ ਹੀ ਗੜ੍ਹਸ਼ੰਕਰ ਦੇ ਪਿੰਡ ਪੈਂਸਰਾਂ ਤੋਂ ਇਕ ਹੋਰ ਨਵਾਂ ਮਾਮਲਾ ਸਾਹਮਣੇ ਆਇਆ ਹੈ ਜਿੱਥੇ 4 ਪੁਲਿਸ ਮੁਲਾਜ਼ਮ ਪਿੰਡ 'ਚ ਇਕ ਬਹਾਦੁਰ ਨਾਂ ਦੇ ਵਿਅਕਤੀ ਦੀ ਦੁਕਾਨ 'ਤੇ ਛਾਪੇਮਾਰੀ ਕਰਨ ਪਹੁੰਚੇ।

HoshiarpurHoshiarpur

ਪਿੰਡ ਵਾਸੀਆਂ ਮੁਤਾਬਕ ਪੁਲਿਸ ਨੂੰ ਰੇਡ ਦੌਰਾਨ ਕੁਝ ਬਰਾਮਦ ਨਹੀਂ ਹੋਇਆ ਪਰ ਬੜੀ ਹੀ ਚਾਲਾਕੀ ਨਾਲ ਪੁਲਿਸ ਮੁਲਾਜ਼ਮ ਵਲੋਂ ਦੁਕਾਨ 'ਚ ਚਿੱਟਾ ਰੱਖ ਕੇ ਨਸ਼ੇ ਦੀ ਬਰਾਮਦੀ ਦਾ ਦਾਅਵਾ ਕਰ ਦਿੱਤਾ ਗਿਆ ਪਰ ਜਦੋਂ ਦੂਜਾ ਪੁਲਿਸ ਮੁਲਾਜ਼ਮ ਆਪਣੀ ਜੇਬ 'ਚੋਂ ਚਿੱਟਾ ਕੱਢ ਕੇ ਦੁਕਾਨ 'ਚ ਰੱਖਣ ਲੱਗਾ ਤਾਂ ਪਿੰਡ ਦੇ ਪੰਚ ਨੇ ਉਸ ਨੂੰ ਰੰਗੇ ਹੱਥੀ ਕਾਬੂ ਕਰ ਲਿਆ, ਜਿਸ ਤੋਂ ਬਾਅਦ ਪਿੰਡ ਵਾਲਿਆਂ ਨੇ ਇਕੱਠੇ ਹੋ ਕੇ ਪੁਲਿਸ ਮੁਲਾਜ਼ਮਾਂ ਨੂੰ ਘੇਰਾ ਪਾ ਲਿਆ ਤੇ ਉਨ੍ਹਾਂ ਦੀ ਕਲਾਸ ਲਗਾਈ ਗਈ।

HoshiarpurHoshiarpur

ਪਿੰਡ ਵਾਸੀਆਂ ਨੇ ਆਰੋਪ ਲਗਾਇਆ ਕਿ ਉਨ੍ਹਾਂ ਦੇ ਪਿੰਡ ਦਾ ਇਕ ਪੁਲਿਸ ਮੁਲਾਜ਼ਮ ਪਿੰਡ 'ਚ ਮਾਹੌਲ ਖਰਾਬ ਕਰ ਰਿਹਾ ਹੈ ਤੇ ਲੋਕਾਂ 'ਤੇ ਝੂਠੇ ਪਰਚੇ ਦਰਜ ਕਰਵਾਉਣ ਦੀਆਂ ਸਾਜਿਸ਼ਾ ਰਚ ਰਿਹਾ ਹੈ। ਉੱਥੇ ਹੀ ਇਸ ਮੌਕੇ ‘ਤੇ ਕਾਬੂ ਪਾਉਣ ਲਈ ਪਹੁੰਚੀ ਪੁਲਿਸ ਆਪਣੇ ਮੁਲਾਜ਼ਮ ਸਾਥੀਆਂ ਨੂੰ ਪਿੰਡ ਵਾਸੀਆਂ ਦੇ ਚੁੰਗਲ ਤੋਂ ਛੁਡਵਾ ਨਾਲ ਲੈ ਗਈ।

HoshiarpurHoshiarpur

ਹੁਣ ਦੇਖਣਾ ਇਹ ਹੋਵੇਗਾ ਕਿ ਪਿੰਡ ਵਾਸੀਆਂ ਵਲੋਂ ਪੁਲਿਸ ਮੁਲਾਜ਼ਮਾਂ 'ਤੇ ਲਾਏ ਆਰੋਪਾਂ ਦੀ ਉੱਚ ਅਧਿਕਾਰੀਆਂ ਵਲੋਂ ਜਾਂਚ ਕਰਵਾਈ ਜਾਂਦੀ ਹੈ ਜਾਂ ਇਸ ਮਾਮਲੇ ਨੂੰ ਠੰਡੇ ਬਸਤੇ 'ਚ ਪਾ ਦਿੱਤਾ ਜਾਂਦਾ ਹੈ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।

Location: India, Punjab, Hoshiarpur

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM
Advertisement