ਜਵਾਨ ਸ਼ਹੀਦ ਹੁੰਦੇ ਬਾਰਡਰਾਂ 'ਤੇ, ਕਿਸਾਨ ਖ਼ੁਦਕੁਸ਼ੀ ਕਰਦੇ ਮੋਟਰਾਂ 'ਤੇ : ਭਗਵੰਤ ਮਾਨ
Published : Oct 3, 2020, 2:12 am IST
Updated : Oct 3, 2020, 2:12 am IST
SHARE ARTICLE
image
image

ਜਵਾਨ ਸ਼ਹੀਦ ਹੁੰਦੇ ਬਾਰਡਰਾਂ 'ਤੇ, ਕਿਸਾਨ ਖ਼ੁਦਕੁਸ਼ੀ ਕਰਦੇ ਮੋਟਰਾਂ 'ਤੇ : ਭਗਵੰਤ ਮਾਨ

ਮਹਿਲਕਲਾਂ, 2 ਅਕਤੂਬਰ (ਜਗਦੇਵ ਸਿੰਘ ਸੇਖੋਂ) : ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਗ੍ਰਾਮ ਸਭਾਵਾਂ ਵਲੋਂ ਪਾਸ ਕੀਤੇ ਮਤਿਆਂ ਨੂੰ 'ਬ੍ਰਹਮ ਅਸਤਰ' ਕਰਾਰ ਦਿੰਦਿਆਂ ਕਿਹਾ ਕਿ ਗ੍ਰਾਮ ਸਭਾਵਾਂ ਹੀ ਹਨ, ਜੋ ਖੇਤੀ ਵਿਰੋਧੀ ਕਾਨੂੰਨਾਂ ਨੂੰ ਵਾਪਸ ਕਰਵਾ ਕੇ ਕਿਸਾਨਾਂ ਸਮੇਤ ਦੇਸ ਦੇ ਹਰ ਵਰਗ ਨੂੰ ਬਚਾਇਆ ਜਾ ਸਕਦਾ ਹੈ। ਜੇਕਰ ਕਿਸਾਨ ਬਰਬਾਦ ਹੋ ਗਏ ਤਾਂ ਸਮਝੋ ਦੇਸ਼ ਦੇ ਸਾਰੇ ਵਰਗ ਬਰਬਾਦੀ ਦੀ ਕਗਾਰ 'ਤੇ ਪਹੁੰਚ ਜਾਣਗੇ।
ਬਰਨਾਲਾ ਦੇ ਪਿੰਡ ਚੰਨਣਵਾਲ ਵਿਖੇ ਬੁਲਾਈ ਗਈ ਗ੍ਰਾਮ ਸਭਾ ਦੀ ਬੈਠਕ ਵਿਚ ਪਹੁੰਚੇ ਕਿਸਾਨ ਹਿਤੈਸ਼ੀ ਲੋਕਾਂ ਦੀ ਹਾਜ਼ਰੀ ਵਿਚ ਸਰਬਸੰਮਤੀ ਨਾਲ ਜ਼ਾਲਮ ਸਰਕਾਰਾਂ ਵਲੋਂ ਪਾਸ ਕੀਤੇ ਖੇਤੀ ਵਿਰੋਧੀ ਕਾਨੂੰਨਾਂ ਵਿਰੁਧ ਮਤਾ ਵੀ ਪਾਸ ਕੀਤਾ ਗਿਆ। ਇਸ ਮੌਕੇ ਗ੍ਰਾਮ ਸਭਾ ਦੀ ਬੈਠਕ ਵਿਚ ਵਿਧਾਇਕ ਮੀਤ ਹੇਅਰ, ਵਿਧਾਇਕ ਕੁਲਵੰਤ ਸਿੰਘ ਪੰਡੋਰੀ ਅਤੇ ਸਥਾਨਕ ਆਗੂ ਵੀ ਹਾਜ਼ਰ ਸਨ। ਭਗਵੰਤ ਮਾਨ ਨੇ ਕਿਹਾ ਕਿ ਗ੍ਰਾਮ ਸਭਾ ਵਿਚ ਪਿੰਡ ਦਾ ਹਰ ਵੋਟਰ ਜਿਸ ਦੀ ਉਮਰ 18 ਸਾਲ ਤੋਂ ਉੱਪਰ ਹੁੰਦੀ ਹੈ, ਅਪਣੇ ਆਪ ਹੀ ਇਸ ਦਾ ਮੈਂਬਰ ਨਾਮਜ਼ਦ ਹੋ ਜਾਂਦਾ ਹੈ। ਇਸ ਪਿਛੋਂ ਕਿਸੇ ਵੀ ਮੁੱਦੇ 'ਤੇ ਵੋਟਿੰਗ ਕਰਵਾਈ ਜਾਂਦੀ ਹੈ ਅਤੇ ਨਤੀਜਾ ਕਢਿਆ ਜਾਂਦਾ ਹੈ ਅਤੇ ਇਸ ਸਾਰੀ ਪ੍ਰਕਿਰਿਆ ਨੂੰ ਪੰਚਾਇਤ ਦੇ ਕਾਰਵਾਈ ਰਜਿਸਟਰ ਵਿੱਚ ਲਿਖਿਆ ਜਾਂਦਾ ਹੈ, ਜੋ ਇਕ ਕਾਨੂੰਨੀ ਦਸਤਾਵੇਜ਼ ਬਣ ਜਾਂਦਾ ਹੈ ਅਤੇ ਮਾਣਯੋਗ ਸੁਪਰੀਮ ਕੋਰਟ ਤਕ ਇਹ ਦਸਤਾਵੇਜ਼ ਪ੍ਰਵਾਨ ਹੁੰਦਾ ਹੈ ਕਿਉਂਕਿ ਇਹ ਸਿੱਧੇ ਤੌਰ 'ਤੇ ਲੋਕਾਂ ਦੀ ਰਾਇ ਹੁੰਦੀ ਹੈ।
ਭਗਵੰਤ ਮਾਨ ਨੇ ਕਿਹਾ ਕਿ ਜੇਕਰ ਕਿਸੇ ਪਿੰਡ ਦੀ ਪੰਚਾਇਤ ਦਾ ਫ਼ੈਸਲਾ ਪਿੰਡ ਵਾਸੀਆਂ ਨੂੰ ਸਹੀ ਨਹੀਂ ਲਗਦਾ ਜਾਂ ਪੰਚਾਇਤ ਨੇ ਗ਼ਲਤ ਮਤਾ ਪਾਸ ਕਰ ਦਿਤਾ ਹੈ ਤਾਂ ਪਿੰਡ ਵਾਸੀ ਗ੍ਰਾਮ ਸਭਾ ਬੁਲਾ ਕੇ ਮਤੇ 'ਤੇ ਵਿਚਾਰ-ਚਰਚਾ ਕਰ ਸਕਦੇ ਹਨ ਅਤੇ ਜੇਕਰ ਮਤੇ ਵਿਰੁਧ ਜ਼ਿਆਦਾ ਸੰਖਿਆ ਵਿਚ ਪਿੰਡ ਵਾਸੀ ਖ਼ਿਲਾਫ਼ ਹਨ ਤਾਂ ਪੰਚਾਇਤ ਦਾ ਫ਼ੈਸਲਾ ਬਦਲਿਆ ਜਾ ਸਕਦਾ ਹੈ।
ਮਾਨ ਨੇ ਕਿਹਾ ਕਿ ਗ੍ਰਾਮ ਸਭਾ ਪੰਚਾਇਤ ਤੋਂ ਵੱਡੀ ਹੈ।
ਭਗਵੰਤ ਮਾਨ ਨੇ ਕਿਹਾ ਕਿ ਗਰਾਮ ਸਭਾ ਇਕ ਬਹੁਤ ਵੱਡਾ ਸਬੂਤ ਹੁੰਦਾ ਹੈ, ਜਿਸ ਨੂੰ ਕੋਈ ਵੀ ਅਣਦੇਖਿਆ ਨਹੀਂ ਕਰ ਸਕਦਾ। ਲੋਕ ਉਨ੍ਹਾਂ ਕਿਹਾ ਕਿ ਅਸੀਂ ਸਮੁੱਚੇ ਪੰਜਾਬ ਦੇ 12 ਹਜ਼ਾਰ ਤੋਂ ਜ਼ਿਆਦਾ ਪਿੰਡਾਂ ਦੀਆਂ ਪੰਚਾਇਤਾਂ ਨੂੰ ਮੀਡੀਆ ਰਾਹੀਂ ਅਪੀਲ ਕਰਦੇ ਹਾਂ ਕਿ ਉਹ ਵੀ ਆਪੋ ਆਪਣੇ ਪਿੰਡਾਂ ਵਿਚ ਗਾ੍ਰਮ ਸਭਾਵਾਂ ਦੇ ਇਜਲਾਸ ਤੁਰਤ ਬੁਲਾਉਣ ਅਤੇ ਤਿੰਨੋਂ ਖੇਤੀ ਵਿਰੋਧੀ ਆਰਡੀਨੈਂਸਾਂ ਦੇ ਖ਼ਿਲਾਫ਼ ਮਤੇ ਪਾਉਣ ਤਾਂ ਕਿ ਦੇਸ ਦੇ ਅੰਨਦਾਤਾ ਕਿਸਾਨਾਂ ਨੂੰ ਬਚਾਇਆ ਜਾ ਸਕੇ। ਭਗਵੰਤ ਮਾਨ ਨੇ ਕਿਹਾ ਕਿ ਕੈਪਟਨ-ਬਾਦਲ-ਮੋਦੀ ਨੇ ਜੋ ਇਹ ਕਿਸਾਨ ਵਿਰੋਧੀ ਕਾਲੇ ਕਾਨੂੰਨ ਪਾਸ ਕੀਤੇ ਹਨ, ਇਹ ਕਿਸਾਨ ਵਿਰੋਧੀ ਨਹੀਂ ਬਲਕਿ ਲੋਕ ਵਿਰੋਧੀ ਹਨ, ਕਿਉਂਕਿ ਇਨ੍ਹਾਂ ਕਾਨੂੰਨਾਂ ਨਾਲ ਇਕ ਕੜੀ ਦੇ ਤਹਿਤ ਕਿਸਾਨ ਦੇ ਬਰਬਾਦ ਹੋਣ ਨਾਲ ਆੜ੍ਹਤੀਆਂ, ਮੁਨੀਮ, ਪੱਲੇਦਾਰ, ਟਰਾਂਸਪੋਰਟਰ, ਛੋਟੇ ਦੁਕਾਨਦਾਰ, ਕਾਰੋਬਾਰੀ ਦੇ ਨਾਲ-ਨਾਲ ਇਕ ਸਮਾਂ ਅਜਿਹਾ ਆਵੇਗਾ ਕਿ ਸਾਰੇ ਹੀ ਵਰਗ ਬੇਰੁਜ਼ਗਾਰ ਹੋ ਜਾਣਗੇ। ਭਗਵੰਤ ਮਾਨ ਨੇ ਕਿਹਾ ਕਿ ਜ਼ਾਲਮ ਸਰਕਾਰਾਂ ਨੇ ਅਜਿਹੇ ਹਾਲਾਤ ਪੈਦਾ ਕਰ ਦਿਤੇ ਹਨ ਕਿ ਜਵਾਨ ਬਾimageimageਰਡਰ 'ਤੇ ਸ਼ਹੀਦ ਹੋ ਰਹੇ ਹਨ ਅਤੇ ਕਿਸਾਨ ਅਪਣੇ ਖੇਤਾਂ ਦੀਆਂ ਮੋਟਰਾਂ 'ਤੇ ਫਾਹਾ ਲੈ ਕੇ ਆਤਮਹਤਿਆ ਕਰ ਰਹੇ ਹਨ।
ਫੋਟੋ---2---2ਡੀ

SHARE ARTICLE

ਏਜੰਸੀ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement