ਨਾਰਵੇ ਵਿਚ ਨਵੇਂ ਕਾਨੂੰਨ ਨੇ ਦਿਤੀ ਦਸਤਾਰ ਨੂੰ ਮਾਨਤਾ
Published : Oct 3, 2020, 2:08 am IST
Updated : Oct 3, 2020, 2:08 am IST
SHARE ARTICLE
image
image

ਨਾਰਵੇ ਵਿਚ ਨਵੇਂ ਕਾਨੂੰਨ ਨੇ ਦਿਤੀ ਦਸਤਾਰ ਨੂੰ ਮਾਨਤਾ

ਅੰਮ੍ਰਿਤਪਾਲ ਸਿੰਘ ਨੇ ਨਾਰਵੇ ਵਿਚ ਦਸਤਾਰ ਬੰਨ੍ਹਣ ਦੇ ਕਾਨੂੰਨ ਬਦਲਵਾਏ
 

ਸਰਹਿੰਦ, ਫ਼ਤਿਹਗੜ੍ਹ ਸਾਹਿਬ, 2 ਅਕਤੂਬਰ (ਅਮਰਬੀਰ ਸਿੰਘ ਚੀਮਾ, (ਸੁਰਜੀਤ ਸਿੰਘ ਸਾਹੀ): ਉੱਘੀ ਲੇਖਕਾ ਪਰਮਜੀਤ ਕੌਰ ਸਰਹਿੰਦ ਦੇ ਦਾਮਾਦ ਅੰਮ੍ਰਿਤਪਾਲ ਸਿੰਘ, ਮਿਊਂਸੀਪਲ ਕਮਿਸ਼ਨਰ ਦਰਮਨ (ਨਾਰਵੇ) ਨੇ ਕਈ ਸਾਲਾ ਦੀ ਜੱਦੋ-ਜਹਿਦ ਤੋਂ ਬਾਅਦ ਪਗੜੀ ਬੰਨ੍ਹਣ ਦੇ ਵਿਸ਼ੇਸ਼ ਸਟਾਈਲ ਸਬੰਧੀ ਸਰਕਾਰ ਤੋਂ ਅਪਣੀ ਮੰਗ ਮੰਨਵਾਉਣ ਵਿਚ ਸਫ਼ਲਤਾ ਹਾਸਲ ਕੀਤੀ ਹੈ। ਇਸ ਸਬੰਧੀ ਅਪਣੇ ਗ੍ਰਹਿ ਸਰਹਿੰਦ ਵਿਖੇ ਜਾਣਕਾਰੀ ਦਿੰਦੇ ਹੋਏ ਪਰਮਜੀਤ ਕੌਰ ਸਰਹਿੰਦ ਨੇ ਦਸਿਆ ਕਿ ਨਾਰਵੇ ਸਰਕਾਰ ਨੇ ਸਿੱਖ ਭਾਈਚਾਰੇ ਨੂੰ ਕੰਨਾਂ ਤੋਂ ਦਸਤਾਰ ਚੁਕ ਕੇ ਪਾਸਪੋਰਟ ਉਤੇ ਫ਼ੋਟੋ ਲਵਾਉਣ ਲਈ ਕਾਨੂੰਨ ਪਾਸ ਕੀਤਾ ਤਾਂ ਸਿੱਖ ਭਾਈਚਾਰੇ ਨੇ ਦਸਤਾਰ ਦੀ ਬੇਅਦਬੀ ਮਹਿਸੂਸ ਕੀਤੀ। ਅੰਮ੍ਰਿਤਪਾਲ ਸਿੰਘ ਨੇ ਯੰਗ ਸਿੱਖ ਜਥੇਬੰਦੀ ਅਤੇ ਹੋਰ ਸਿੱਖ ਜਥੇਬੰਦੀਆਂ ਨਾਲ ਮਿਲ ਕੇ ਇਸ ਫ਼ੈਸਲੇ ਦੀ ਵਿਰੋਧਤਾ ਕੀਤੀ ਅਤੇ ਇਹ ਫ਼ੈਸਲਾ ਬਦਲਣ ਲਈ ਸਰਕਾਰ ਨਾਲ ਲਗਾਤਾਰ ਰਾਬਤਾ ਰਖਿਆ। ਕਾਫ਼ੀ ਅਰਸੇ ਪਿਛੋਂ ਆਖ਼ਰ ਸਰਕਾਰ ਨੇ ਨਵੇਂ ਕਾਨੂੰਨ ਵਿਚ ਸੋਧ ਕਰ ਦਿਤੀ ਹੈ ਜਿਸ ਅਨੁਸਾਰ ਸਿੱਖ ਭਾਈਚਾਰਾ ਅਪਣੀ ਦਸਤਾਰ ਦੀ ਸ਼ਾਨ ਨੂੰ ਕਾਇਮ ਰੱਖ ਕੇ ਪਾਸਪੋਰਟ ਉਤੇ ਫ਼ੋਟੋ ਲਵਾ ਸਕੇਗਾ। ਨਵੇਂ ਕਾਨੂੰਨ ਬਾਰੇ ਨਾਰਵੇ ਦੀ ਲਾਅ ਮੰਤਰੀ ਮੋਨਿਕਾ ਮੇਲਾਂਦ, ਸਭਿਆਚਾਰ ਅਤੇ ਪਰਵਾਰ ਮੰਤਰੀ ਨੇ ਗੁਰਦਵਾਰਾ ਸ੍ਰੀ ਗੁਰੂ ਨਾਨਕ ਦੇਵ ਜੀ, ਓਸਲੋ (ਨਾਰਵੇ) ਵਿਖੇ ਉਕਤ ਫ਼ੈਸਲੇ ਦਾ ਐਲਾਨ ਕੀਤਾ। ਮਿਊਂਸੀਪਲ ਕਮਿਸ਼ਨਰ ਅੰਮ੍ਰਿਤਪਾਲ ਸਿੰਘ ਅਤੇ ਸਿੱਖ ਪਤਵੰਤਿਆਂ ਨੇ ਨਾਰਵੇ ਸਰਕਾਰ ਦਾ ਧੰਨਵਾਦ ਕੀਤਾ। ਦੇਸ਼ ਵਿਦੇਸ਼ ਵਿਚ ਅੰਮ੍ਰਿਤਪਾਲ ਸਿੰਘ ਅਤੇ ਯੰਗ ਸਿੱਖ ਜਥੇਬੰਦੀ ਨੂੰ ਵਧਾਈਆਂ ਮਿਲ ਰਹੀਆਂ ਹਨ। ਇਥੇ ਇਹ ਵੀ ਦਸਣਯੋਗ ਹੈ ਕਿ ਅੰਮ੍ਰਿਤਪਾਲ ਸਿੰਘ ਪਿਛਲੇ ਸਮੇਂ ਇਸ ਮਸਲੇ ਸਬੰਧੀ ਭਾਰਤ ਆਏ ਸਨ ਅਤੇ ਭਾਰਤ ਸਰਕਾਰ ਨੂੰ ਇਸ ਸਬੰਧੀ ਸਹਿਯੋਗ ਦੇਣ ਦੀ ਅਪੀਲ ਕੀਤੀ ਸੀ।
ਕੈਪਸ਼ਨ: ਅੰਮ੍ਰਿਤਪਾਲ ਸਿੰਘ ਨਾਲ ਫ਼ੈਸਲਾ ਸੁਣਾਉਂਦੇ ਹੋਏ ਨੌਰਵੇ ਦੇ ਮੰਤਰੀ।
02fgsjagdevNorve13
ਨੌਰਵੇ ਦੇ ਮੰਤਰੀ ਅੰਮ੍ਰਿਤਪਾਲ ਸਿੰਘ ਨਾਲ ਫ਼ੈਸਲਾ ਸੁਣਾਉਂਦੇ ਹੋਏ। (ਸੁਰਜੀਤ ਸਿੰਘ ਸਾਹੀ )
imageimage

ਅੰਮ੍ਰਿਤਪਾਲ ਸਿੰਘ ਨਾਲ ਫ਼ੈਸਲਾ ਸੁਣਾਉਂਦੇ ਹੋਏ ਨਾਰਵੇ ਦੇ ਮੰਤਰੀ।

SHARE ARTICLE

ਏਜੰਸੀ

Advertisement

Amritsar Encounter : ਪੰਜਾਬ 'ਚ ਹੋਣ ਵਾਲੀ ਸੀ ਗੈਂਗਵਾਰ, ਪਹਿਲਾਂ ਹੀ ਪਹੁੰਚ ਗਈ ਪੁਲਿਸ, ਚੱਲੀਆਂ ਠਾਹ-ਠਾਹ ਗੋਲੀਆਂ

17 Aug 2025 9:53 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV

17 Aug 2025 9:52 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 16/08/2025 Rozana S

16 Aug 2025 9:55 PM

Flood In Punjab : ਡੁੱਬ ਗਿਆ ਪੰਜਾਬ ਦਾ ਇਹ ਪੂਰਾ ਇਲਾਕਾ, ਦੇਖੋ ਕਿਵੇਂ ਲੋਕਾਂ ‘ਤੇ ਆ ਗਈ ਮੁਸੀਬਤ, ਕੋਈ ਤਾਂ ਕਰੋ ਮਦਦ

16 Aug 2025 9:42 PM

Brother Died hearing Brother Death news: ਤਿੰਨ ਸਕੇ ਭਰਾਵਾਂ ਨੂੰ ਪਿਆ ਦਿਲ ਦਾ ਦੌਰਾ

11 Aug 2025 3:14 PM
Advertisement