ਕੋਰੋਨਾ ਤੋਂ ਰਿਕਵਰੀ ਦੇ ਮਾਮਲੇ 'ਚ ਦੁਨੀਆਂ ਭਰ ਵਿਚ ਪਹਿਲੇ ਨੰਬਰ 'ਤੇ ਭਾਰਤ
Published : Oct 3, 2020, 2:24 am IST
Updated : Oct 3, 2020, 2:24 am IST
SHARE ARTICLE
image
image

ਕੋਰੋਨਾ ਤੋਂ ਰਿਕਵਰੀ ਦੇ ਮਾਮਲੇ 'ਚ ਦੁਨੀਆਂ ਭਰ ਵਿਚ ਪਹਿਲੇ ਨੰਬਰ 'ਤੇ ਭਾਰਤ

ਨਵੀਂ ਦਿੱਲੀ, 2 ਅਕਤੂਬਰ : ਕੋਰੋਨਾ ਵਾਇਰਸ ਦਾ ਕਹਿਰ ਦੁਨੀਆਂ ਭਰ ਵਿਚ ਤੇਜ਼ੀ ਨਾਲ ਫੈਲ ਰਿਹਾ ਹੈ। ਭਾਰਤ ਵਿਚ ਵੀ ਕੋਰੋਨਾ ਵਾਇਰਸ ਦੇ ਕਾਫ਼ੀ ਮਾਮਲੇ ਸਾਹਮਣੇ ਆ ਚੁੱਕੇ ਹਨ। ਦੇਸ਼ ਵਿਚ ਪ੍ਰਤੀਦਿਨ 80 ਹਜ਼ਾਰ ਤੋਂ ਵੀ ਜ਼ਿਆਦਾ ਮਾਮਲੇ ਸਾਹਮਣੇ ਆ ਰਹੇ ਹਨ ਪਰ ਇਸ ਦੌਰਾਨ ਰਾਹਤ ਦੀ ਖ਼ਬਰ ਇਹ ਹੈ ਕਿ ਭਾਰਤ ਦੁਨੀਆਂ ਦੇ ਸਾਰੇ ਦੇਸ਼ਾਂ ਵਿਚ ਕੋਰੋਨਾ ਤੋਂ ਰਿਕਵਰੀ ਦੇ ਮਾਮਲੇ ਵਿਚ ਸਭ ਤੋਂ ਅੱਗੇ ਬਣਿਆ ਹੋਇਆ ਹੈ।
ਦੇਸ਼ ਦੇ ਸਿਹਤ ਮੰਤਰਾਲੇ ਨੇ ਸ਼ੁਕਰਵਾਰ ਨੂੰ ਜਾਣਕਾਰੀ ਦਿਤੀ ਹੈ। ਸਿਹਤ ਮੰਤਰਾਲੇ ਨੇ ਕਿਹਾ ਕਿ ਕੋਰੋਨਾ ਨਾਲ ਠੀਕ ਹੋਣ ਦੇ ਮਾਮਲੇ ਵਿਚ ਭਾਰਤ ਦੁਨੀਆਂ ਵਿਚ ਪਹਿਲੇ ਨੰਬਰ 'ਤੇ ਬਣਿਆ ਹੋਇਆ ਹੈ।
ਸਿਹਤ ਮੰਤਰਾਲੇ ਨੇ ਇਕ ਟਵੀਟ ਵਿਚ ਕਿਹਾ ਕਿ ਕੋਰੋਨਾ ਤੋਂ ਰਿਕਵਰੀ ਦੇ ਮਾਮਲਿਆਂ ਵਿਚ ਭਾਰਤ ਦੁਨੀਆਂ ਵਿਚ ਸਭ ਤੋਂ ਅੱਗੇ ਬਣਿਆ ਹੋਇਆ ਹੈ। ਠੀਕ ਹੋਏ ਕੋਰੋਨਾ ਮਰੀਜਾਂ ਦੀ ਜ਼ਿਆਦਾਤਰ ਗਿਣਤੀ ਦੇ ਨਾਲ ਭਾਰਤ ਨੇ ਇਕ ਮੀਲ ਪੱਥਰ ਪਾਰ ਕਰ ਲਿਆ ਹੈ। ਉਹਨਾਂ ਨੇ ਨਾਲ ਹੀ ਦਸਿਆ ਕਿ ਦੇਸ਼ ਵਿਚ ਕੋਰੋਨਾ ਦੇ ਐਕਟਿਵ ਮਾਮਲਿਆਂ ਦੀ ਗਿਣਤੀ ਵੀ ਤੇਜ਼ੀ ਨਾਲ ਘਟ ਰਹੀ ਹੈ।
ਸਿਹਤ ਮੰਤਰਾਲੇ ਮੁਤਾਬਕ ਬੀਤੇ 10 ਦਿਨਾਂ ਤੋਂ ਲਗਾਤਾਰ ਦੇਸ਼ ਵਿਚ ਕੋਰੋਨਾ ਦੇ ਐਕਟਿਵ ਮਾਮਲਿਆਂ ਦੀ ਗਿਣਤੀ 10 ਲੱਖ ਤੋਂ ਹੇਠਾਂ ਬਣੀ ਹੋਈ ਹੈ, ਜੋ ਕਿ ਸਕਾਰਾਤਮਕ ਹੈ।
ਸਿਹਤ ਮੰਤਰਾਲੇ ਨੇ ਕਿਹਾ ਕਿ ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿਚ ਹਰ ਰੋਜ਼ ਹੋ ਰਹੀ ਰਿਕਵਰੀ ਅਤੇ ਮੌਤ ਦਰ ਵਿਚ ਲਗਾਤਾਰ ਹੋ ਰਹੀ ਕਮੀ ਕਾਰਨ ਐਕਟਿਵ ਮਾਮਲਿਆਂ ਦੀ ਗਿਣਤੀ ਘੱਟ ਹੈ।
ਸ਼ੁਕਰਵਾਰ ਨੂੰ ਸਿਹਤ ਮੰਤਰਾਲੇ ਵਲੋਂ ਜਾਰੀ ਕੋਰੋਨਾ ਵਾਇਰਸ ਦੇ ਤਾਜ਼ਾ ਅੰਕੜਿਆਂ ਮੁਤਾਬਕ ਦੇਸ਼ ਵਿਚ ਹੁਣ ਤਕ ਕੁੱਲ 53 ਲੱਖ 52 ਹਜ਼ਾਰ 78 ਲੋਕ ਕੋਰੋਨਾ ਤੋਂ ਠੀਕ ਹੋ ਚੁੱਕੇ ਹਨ। ਬੀਤੇ 24 ਘੰਟਿਆਂ ਵਿਚ ਦੇਸ਼ ਵਿਚ 78,877 ਲੋਕ ਠੀਕ ਹੋਏ ਹਨ। ਦੇਸ਼ ਵਿਚ ਰਿਕਵਰੀ ਦਰ 83.70 ਫ਼ੀ ਸਦੀ ਹੈ ਜਦਕਿ ਐਕਟਿਵ ਕੇਸ 14.75 ਫ਼ੀ ਸਦੀ ਹਾ। ਭਾਰਤ 'ਚ ਕੋਰੋਨਾ ਨਾਲ ਮੌਤ ਦੀ ਦਰ 1.56 ਫ਼ੀ ਸਦੀ 'ਤੇ ਹੈ। (ਪੀਟੀਆਈ)

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement