ਕੀ ਹਰਿਆਣਾ 'ਚ ਜੰਗਲ ਰਾਜ ਹੈ? : ਕੈਪਟਨ
Published : Oct 3, 2020, 8:28 am IST
Updated : Oct 3, 2020, 8:28 am IST
SHARE ARTICLE
Capt. Amarinder Singh
Capt. Amarinder Singh

ਵਿੱਜ ਦੇ ਬਿਆਨ ਉਤੇ ਸਖ਼ਤ ਪ੍ਰਤੀਕਿਰਿਆ ਦਿੰਦਿਆਂ ਮੁੱਖ ਮੰਤਰੀ ਨੇ ਹਰਿਆਣਾ ਨੂੰ ਪੁੱਛਿਆ ''ਕੀ ਹਰਿਆਣਾ ਵਿਚ ਜੰਗਲ ਰਾਜ ਹੈ ਜਿਥੇ ਤੁਸੀਂ ਕਿਸੇ ਨੂੰ ਵੀ ਰੋਕ ਸਕਦੇ ਹੋ,

ਚੰਡੀਗੜ੍ਹ  (ਸਪੋਕਸਮੈਨ ਸਮਾਚਾਰ ਸੇਵਾ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁਕਰਵਾਰ ਨੂੰ ਹਰਿਆਣਾ ਦੇ ਮੰਤਰੀ ਅਨਿਲ ਵਿੱਜ ਵਲੋਂ ਗੁੱਸੇ ਵਿੱਚ ਆਏ ਦੇਸ਼ ਦੀ ਆਵਾਜ਼ ਨੂੰ ਦਬਾਉਣ ਲਈ ਰਾਹੁਲ ਗਾਂਧੀ ਨੂੰ ਸੂਬੇ ਵਿਚ ਦਾਖ਼ਲ ਨਾ ਹੋਣ ਦੇਣ ਦੀ ਧਮਕੀ ਨੂੰ ਰੱਦ ਕਰਦਿਆਂ ਚਿਤਾਵਨੀ ਦਿਤੀ ਕਿ ਇਸ ਨਾਲ ਕਾਂਗਰਸ ਨੂੰ ਕਿਸਾਨਾਂ ਦੇ ਹੱਕਾਂ ਲਈ ਸੰਘਰਸ਼ ਕਰਨ ਲਈ ਹੋਰ ਹੌਸਲਾ ਮਿਲੇਗਾ।

Anil VijAnil Vij

ਵਿੱਜ ਦੇ ਬਿਆਨ ਉਤੇ ਸਖ਼ਤ ਪ੍ਰਤੀਕਿਰਿਆ ਦਿੰਦਿਆਂ ਮੁੱਖ ਮੰਤਰੀ ਨੇ ਹਰਿਆਣਾ ਨੂੰ ਪੁੱਛਿਆ ''ਕੀ ਹਰਿਆਣਾ ਵਿਚ ਜੰਗਲ ਰਾਜ ਹੈ ਜਿਥੇ ਤੁਸੀਂ ਕਿਸੇ ਨੂੰ ਵੀ ਰੋਕ ਸਕਦੇ ਹੋ, ਇਥੋਂ ਤਕ ਕਿ ਕੌਮੀ ਰਾਜਨੀਤਕ ਪਾਰਟੀ ਦੇ ਇਕ ਚੁਣੇ ਹੋਏ ਨੇਤਾ ਨੂੰ ਵੀ ਕਿਸਾਨਾਂ ਨਾਲ ਹੋਈ ਬੇਇਨਸਾਫ਼ੀ ਵਿਰੁਧ ਆਵਾਜ਼ ਚੁੱਕਣ ਲਈ ਸੂਬੇ ਵਿਚ ਦਾਖ਼ਲ ਹੋਣ ਤੋਂ ਰੋਕ ਸਕਦੇ ਹੋ।''

 

ਕੈਪਟਨ ਅਮਰਿੰਦਰ ਸਿੰਘ ਨੇ ਯੂ.ਪੀ. ਪੁਲਿਸ ਵਲੋਂ ਰਾਹੁਲ ਗਾਂਧੀ ਤੇ ਪ੍ਰਿਅੰਕਾ ਗਾਂਧੀ ਵਾਡਰਾ 'ਤੇ ਹਮਲਾ ਕਰਨ ਤੇ ਕੇਸ ਦਰਜ ਅਤੇ ਇਸ ਤੋਂ ਪਹਿਲਾਂ ਸੰਘਰਸ਼ ਕਰ ਰਹੇ ਕਿਸਾਨਾਂ ਉਤੇ ਹਰਿਆਣਾ ਪੁਲਿਸ ਵਲੋਂ ਲਾਠੀਚਾਰਜ ਕਰਨ ਦਾ ਹਵਾਲਾ ਦਿੰਦਿਆਂ ਕਿਹਾ ਕਿ ਇਹ ਸਪੱਸ਼ਟ ਹੈ ਕਿ ਭਾਜਪਾ ਸਰਕਾਰ ਇਨ੍ਹਾਂ ਸੂਬਿਆਂ ਵਿਚ ਸੰਵਿਧਾਨ ਵਿਚ ਦਰਜ ਲੋਕਤੰਤਰੀ ਅਧਿਕਾਰਾਂ ਦੀ ਪੂਰੀ ਤਰ੍ਹਾਂ ਉਲੰਘਣਾ ਕਰਦੀ ਹੋਈ ਵਿਰੋਧੀ ਧਿਰ ਦੀ ਆਵਾਜ਼ ਦਬਾਉਣ ਉਤੇ ਤੁਲੀ ਹੋਈ ਹੈ।

Priyanka gandhi Priyanka gandhi

ਮੁੱਖ ਮੰਤਰੀ ਨੇ ਕਿਹਾ ਕਿ ਕਾਂਗਰਸ ਪਾਰਟੀ ਕੇਂਦਰ ਜਾਂ ਸੂਬਿਆਂ ਵਿਚ ਭਾਜਪਾ ਦੀ ਅਗਵਾਈ ਵਾਲੀਆਂ ਸਰਕਾਰ ਦੇ ਅਜਿਹੇ ਦਮਨਕਾਰੀ ਅਤੇ ਗ਼ੈਰ-ਜਮਹੂਰੀ ਕਾਰਿਆਂ ਅੱਗੇ ਨਹੀਂ ਝੁਕੇਗੀ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਹੁਣ ਭਾਜਪਾ ਨੂੰ ਅਸਹਿਮਤੀ ਦੀ ਆਵਾਜ਼ ਦਬਾਉਣ ਨਹੀਂ ਦੇਵੇਗੀ ਕਿਉਂ ਜੋ ਅਸਹਿਮਤੀ ਪ੍ਰਗਟਾਉਣਾ ਹਰੇਕ ਭਾਰਤੀ ਦਾ ਅਧਿਕਾਰ ਹੈ।

Captain Amarinder SinghCaptain Amarinder Singh

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਜੇਕਰ ਉਹ (ਭਾਜਪਾਈ) ਸੋਚਦੇ ਹਨ ਕਿ ਅਜਿਹੇ ਆਪਹੁਦਰੇਪਣ ਨਾਲ ਕਾਂਗਰਸ ਲੀਡਰਸ਼ਿਪ ਦੇ ਇਰਾਦਿਆਂ ਨੂੰ ਤੋੜ ਦੇਣਗੇ ਤਾਂ ਉਹ ਮੂਰਖਾਂ ਦੀ ਦੁਨੀਆਂ ਵਿਚ ਰਹਿ ਰਹੇ ਹਨ। ਉਨ੍ਹਾਂ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਇਤਿਹਾਸ ਇਸ ਗੱਲ ਦਾ ਗਵਾਹ ਹੈ ਕਿ ਜਦੋਂ ਵੀ ਲੋਕਾਂ ਦੀ ਆਵਾਜ਼ ਨੂੰ ਜਬਰੀ ਦਬਾਉਣ ਦੀ ਕੋਸ਼ਿਸ਼ ਹੋਈ ਹੈ ਤਾਂ ਉਸ ਵੇਲੇ ਇਹ ਆਵਾਜ਼ ਹੋਰ ਬੁਲੰਦ ਹੋਈ ਹੈ।

Priyanka Gandhi-Rahul GandhiPriyanka Gandhi-Rahul Gandhi

ਮੁੱਖ ਮੰਤਰੀ ਨੇ ਭਾਜਪਾ ਦੇ ਬੇਹੂਦਾ ਢੰਗ ਦੀ ਸਖ਼ਤ ਆਲੋਚਨਾ ਕੀਤੀ ਜਿਸ ਨੇ ਪਹਿਲਾਂ ਸੰਸਦ ਵਿਚ ਅਤੇ ਉਸ ਤੋਂ ਬਾਅਦ ਉੱਤਰ ਪ੍ਰਦੇਸ਼ ਵਿਚ ਵਿਰੋਧੀਆਂ ਦੀ ਆਵਾਜ਼ ਦਬਾਉਣ ਦੀ ਕੋਸ਼ਿਸ਼ ਕੀਤੀ ਜਿਥੇ ਦਿਲ ਦਹਿਲਾ ਦੇਣ ਵਾਲੀ ਹਾਥਰਸ ਘਟਨਾ ਦੇ ਪੀੜਤ ਪਰਵਾਰ ਨੂੰ ਮਿਲਣ ਜਾਂਦੇ ਸਮੇਂ ਰਾਹੁਲ ਗਾਂਧੀ ਅਤੇ ਪ੍ਰਿਅੰਕਾ ਗਾਂਧੀ ਨੂੰ ਜਬਰੀ ਰੋਕਿਆ ਗਿਆ। ਉਨ੍ਹਾਂ ਕਿਹਾ ਕਿ ਇਥੋਂ ਪਤਾ ਲਗਦਾ ਹੈ ਕਿ ਵਿੱਜ ਦਾ ਬਿਆਨ ਆਪਹੁਦਰਾ ਨਹੀਂ ਸਗੋਂ ਭਾਜਪਾ ਵਲੋਂ ਵਿਰੋਧੀਆਂ ਨੂੰ ਖ਼ਤਮ ਕਰਨ ਲਈ ਘੜੀ ਗਈ ਸਾਜ਼ਿਸ਼ ਦਾ ਹਿੱਸਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਜੇਲ੍ਹ ਦੀ ਚੱਕੀ ਪੀਸਣਗੀਆਂ ਕਈ ਮਸ਼ਹੂਰ ਫਿਲਮੀ ਹਸਤੀਆਂ? ਦਾਊਦ ਦੀ ਡਰੱਗ ਪਾਰਟੀ ਨਾਲ ਜੁੜ ਰਹੇ ਨਾਮ

17 Nov 2025 1:59 PM

ਸਰਬਜੀਤ ਕੌਰ ਦੇ ਮਾਮਲੇ ਤੋਂ ਬਾਅਦ ਇਕੱਲੀ ਔਰਤ ਨੂੰ ਪਾਕਿਸਤਾਨ ਜਾਣ 'ਤੇ SGPC ਨੇ ਲਗਾਈ ਰੋਕ

17 Nov 2025 1:58 PM

'700 ਸਾਲ ਗੁਲਾਮ ਰਿਹਾ ਭਾਰਤ, ਸਭ ਤੋਂ ਪਹਿਲਾਂ ਬਾਬਾ ਨਾਨਕ ਨੇ ਹੁਕਮਰਾਨਾਂ ਖ਼ਿਲਾਫ਼ ਬੁਲੰਦ ਕੀਤੀ ਸੀ ਆਵਾਜ਼'

16 Nov 2025 2:57 PM

ਧੀ ਦੇ ਵਿਆਹ ਮਗਰੋਂ ਭੱਦੀ ਸ਼ਬਦਲਈ ਵਰਤਣ ਵਾਲਿਆਂ ਨੂੰ Bhai Hardeep Singh ਦਾ ਜਵਾਬ

16 Nov 2025 2:56 PM

ਸਾਡੇ ਮੋਰਚੇ ਦੇ ਆਗੂ ਨਹੀਂ ਚਾਹੁੰਦੇ ਬੰਦੀ ਸਿੰਘ ਰਿਹਾਅ ਹੋਣ | Baba Raja raj Singh

15 Nov 2025 3:17 PM
Advertisement