
ਪੰਪ ਦੇ ਦੋਨੋਂ ਰਸਤਿਆਂ ਅੱਗੇ ਟਰੈਕਟਰ ਟਰਾਲੀਆਂ ਲਗਾ ਕੇ ਕਿਸੇ ਨੂੰ ਵੀ ਅੰਦਰ ਨਹੀਂ ਆਉਣ ਦਿੱਤਾ ਗਿਆ
ਬੁਢਲਾਡਾ- ਨਵੇਂ ਖੇਤੀ ਕਾਨੂੰਨਾਂ ਖਿਲਾਫ਼ ਪੰਜਾਬ ਭਰ ਦੇ ਕਿਸਾਨਾਂ ਮਜਦੂਰਾਂ ਤੇ ਆਮ ਲੋਕ 'ਚ ਰੋਹ ਵਧਦਾ ਜਾ ਰਿਹਾ ਹੈ। ਇਸ ਦੌਰਾਨ ਵੱਖ ਵੱਖ ਜਥੇਬੰਦੀਆਂ ਅਤੇ ਕਲਾਕਾਰਾਂ ਵੱਲੋਂ ਕਿਸਾਨ ਦੇ ਹੱਕ 'ਚ ਰੋਸ ਮੁਜਾਹਰੇ ਕੀਤੇ ਜਾ ਰਹੇ ਹਨ, ਇਸੇ ਲੜ੍ਹੀ ਤਹਿਤ ਕਿਸਾਨ ਯੂਨੀਅਨ ਏਕਤਾ ਵੱਲੋਂ ਰੇਲਵੇ ਸਟੇਸ਼ਨ ਬੁਢਲਾਡਾ 'ਤੇ 1 ਤਾਰੀਖ਼ ਤੋਂ ਜਾਰੀ 'ਰੇਲ ਰੋਕੋ' ਮੋਰਚੇ ਦੇ ਚੱਲਦਿਆਂ ਕਿਸਾਨਾਂ ਦੇ ਗੁੱਸੇ ਤੇ ਯਾਤਰੀਆਂ ਸੁਰੱਖਿਆ ਨੂੰ ਧਿਆਨ ਰੱਖਦਿਆਂ ਇਸ ਰੂਟ 'ਤੇ ਚੱਲਣ ਵਾਲੀਆਂ ਸਾਰੀਆਂ ਟਰੇਨਾਂ ਰੱਦ ਕਰ ਦਿੱਤੀਆਂ ਹਨ।Reliance pump
ਅੱਜ ਕਿਸਾਨ ਯੂਨੀਅਨ ਏਕਤਾ (ਡਕੌਦਾ) ,ਕਿਸਾਨ ਯੂਨੀਅਨ (ਰਾਜੇਵਾਲ) ਅਤੇ ਕੁੱਲ ਹਿੰਦ ਕਿਸਾਨ ਸਭਾ ਦੇ ਕਾਰਕੂੰਨਾਂ ਵੱਲੋਂ ਬੁਢਲਾਡਾ ਸਥਿਤ ਰਿਲਾਇੰਸ ਪੈਟਰੋਲ ਪੰਪ ਅੱਗੇ ਅਣਮਿਥੇ ਸਮੇਂ ਲਈ ਧਰਨਾ ਸ਼ੁਰੂ ਕਰ ਦਿੱਤਾ ਗਿਆ। ਸਵੇਰ ਸਮੇਂ ਤੋਂ ਸ਼ੁਰੂ ਹੋਏ ਇਹ ਧਰਨੇ 'ਚ ਪੰਪ ਦੇ ਦੋਨੋਂ ਰਸਤਿਆਂ ਅੱਗੇ ਟਰੈਕਟਰ ਟਰਾਲੀਆਂ ਲਗਾ ਕੇ ਕਿਸੇ ਨੂੰ ਵੀ ਅੰਦਰ ਨਹੀਂ ਆਉਣ ਦਿੱਤਾ ਗਿਆ। ਇਸ ਮੌਕੇ ਭਾਰੀ ਗਿਣਤੀ ਵਿਚ ਕਿਸਾਨ ਆਗੂ ਸ਼ਾਮਲ ਹੋਏ।