
ਸੁਖਬੀਰ ਬਾਦਲ ਨੇ ਲਾਈਵ ਹੋ ਕੇ ਰਾਹੁਲ ਗਾਂਧੀ ਨੂੰ ਪੁੱਛੇ ਤਿੰਨ ਸਵਾਲ
ਚੰਡੀਗੜ੍ਹ: ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦੀ ਕੱਲ ਸ਼ੁਰੂ ਹੋਣ ਵਾਲੀ ਪੰਜਾਬ ਫੇਰੀ ਨੂੰ ਲੈ ਕੇ ਉਹਨਾਂ ਨੂੰ ਕਈ ਸਵਾਲ ਪੁੱਛੇ ਹਨ। ਉਹਨਾਂ ਨੇ ਕਿਹਾ ਕਿ ਰਾਹੁਲ ਗਾਂਧੀ ਪੰਜਾਬ ਵਿਚ 'ਡਰਾਮਾ' ਕਰਨ ਆ ਰਹੇ ਹਨ।
Rahul Gandhi
ਇਸ ਦੌਰਾਨ ਉਹਨਾਂ ਨੇ ਰਾਹੁਲ ਗਾਂਧੀ ਨੂੰ ਤਿੰਨ ਸਵਾਲ ਪੁੱਛਦਿਆਂ ਕਿਹਾ ਕਿ ਉਹਨਾਂ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 2017 ਦੀਆਂ ਵਿਧਾਨ ਸਭਾ ਚੋਣਾਂ ਵਿਚ ਅਪਣੇ ਚੋਣ ਮੈਨੀਫੈਸਟੋ ਵਿਚ ਆੜਡੀਨੈਂਸ ਜਾਰੀ ਕੀਤੇ ਸਨ। ਉਹਨਾਂ ਨੇ ਰਾਹੁਲ ਗਾਂਧੀ ਨੂੰ ਸਵਾਲ ਕਰਦਿਆਂ ਕਿਹਾ ਕਿ ਕਾਂਗਰਸ ਨੇ ਅਪਣੇ ਚੋਣ ਪੱਤਰ ਵਿਚ ਈ-ਫਾਰਮਿੰਗ ਅਤੇ ਕੰਟਰੈਕਟ ਫਾਰਮਿੰਗ ਬਾਰੇ ਲਿਖਿਆ ਹੋਇਆ ਸੀ।
Captain Amarinder Singh and Sukhbir Singh Badal
ਇਸ ਤੋਂ ਬਾਅਦ ਉਹਨਾਂ ਕਿਹਾ ਕਿ 2019 ਦੇ ਰਾਹੁਲ ਗਾਂਧੀ ਦੇ ਚੋਣ ਪੱਤਰ ਵਿਚ ਕਾਂਗਰਸ ਵੱਲੋਂ ਏਪੀਐਮਸੀ ਨੂੰ ਰੱਦ ਕਰਨ ਦਾ ਵਾਅਦਾ ਕੀਤਾ ਗਿਆ ਸੀ। ਇਸ ਤੋਂ ਇਲਾਵਾ ਉਹਨਾਂ ਨੇ ਰਾਹੁਲ ਗਾਂਧੀ ਨੂੰ ਸਵਾਲ ਪੁੱਛਦਿਆਂ ਕਿਹਾ ਕਿ ਉਹ ਖੇਤੀ ਬਿਲਾਂ ਖਿਲਾਫ਼ ਇਤਰਾਜ਼ ਜਤਾਉਣ ਲਈ ਪਾਰਲੀਮੈਂਟ ਦੇ ਸੈਸ਼ਨ ਵਿਚ ਕਿਉਂ ਨਹੀਂ ਗਏ।
Rahul Gandhi's Tractor Rally
ਸੁਖਬੀਰ ਬਾਦਲ ਨੇ ਕਿਹਾ ਕਿ ਵੋਟ ਪਾਉਣ ਸਮੇਂ ਕਾਂਗਰਸ ਦੇ ਲੋਕ ਸਭਾ ਮੈਂਬਰ ਵਾਕ ਆਊਟ ਕਿਉਂ ਕਰ ਗਏ। ਇਸ ਦੌਰਾਨ ਸੁਖਬੀਰ ਬਾਦਲ ਨੇ ਕਿਹਾ ਕਿ ਕਾਂਗਰਸ ਦਿਲੋਂ ਖੇਤੀ ਆਰਡੀਨੈਂਸ ਲਿਆਉਣਾ ਚਾਹੁੰਦੀ ਸੀ ਅਤੇ ਉਹ ਸ਼ੁਰੂ ਤੋਂ ਹੀ ਇਸ ਦੇ ਹੱਕ ਵਿਚ ਸੀ। ਉਹਨਾਂ ਕਿਹਾ ਕੈਪਟਨ ਅਮਰਿੰਦਰ ਸਿੰਘ ਨੇ ਸੈਸ਼ਨ ਬੁਲਾ ਕੇ ਸਿਰਫ਼ ਡਰਾਮਾ ਕੀਤਾ ਹੈ।
Sukhbir Singh Badal
ਉਹਨਾਂ ਕਿਹਾ ਕਿ ਸੱਤ ਮੈਂਬਰੀ ਕਮੇਟੀ ਤੋਂ ਬਾਅਦ ਵੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਲੋਕਾਂ ਨੂੰ ਆੜਡੀਨੈਂਸਾਂ ਬਾਰੇ ਨਹੀਂ ਦੱਸਿਆ। ਇਸ ਦੌਰਾਨ ਸੁਖਬੀਰ ਬਾਦਲ ਨੇ ਐਸਵਾਈਐਲ ਅਤੇ ਹੋਰ ਕਈ ਮੁੱਦਿਆਂ 'ਤੇ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੂੰ ਘੇਰਿਆ ਹੈ। ਇਸ ਤੋਂ ਇਲ਼ਾਵਾ ਸੁਖਬੀਰ ਸਿੰਘ ਬਾਦਲ ਨੇ ਉੱਤਰ ਪ੍ਰਦੇਸ਼ ਦੇ ਹਾਥਰਸ ਵਿਚ ਗੈਂਗਰੇਪ ਦਾ ਸ਼ਿਕਾਰ ਹੋਈ ਲੜਕੀ ਦੇ ਮਾਮਲੇ 'ਤੇ ਯੂਪੀ ਸਰਕਾਰ ਦੀ ਅਲੋਚਨਾ ਕੀਤੀ।